ਗੁਰੂਹਰਸਹਾਏ (ਸੁਨੀਲ ਵਿੱਕੀ ਆਵਲਾ) : ਸ਼ਹਿਰ ਅੰਦਰ ਚੋਰੀਆਂ ਰੁਕਣ ਦਾ ਨਾ ਨਹੀਂ ਲੈ ਰਹੀਆਂ ਹਨ ਤੇ ਚੋਰ ਰੋਜ਼ਾਨਾ ਚੋਰੀ ਕਰਨ ਦੀਆਂ ਵਾਰਦਾਤਾਂ ਨੂੰ ਲਗਾਤਾਰ ਅੰਜਾਮ ਦੇ ਰਹੇ ਹਨ। ਉਨ੍ਹਾਂ ਨੂੰ ਪੁਲਸ ਪ੍ਰਸ਼ਾਸਨ ਦਾ ਕੋਈ ਵੀ ਡਰ ਨਹੀਂ ਹੈ ਅਤੇ ਪੁਲਸ ਵੀ ਇਨ੍ਹਾਂ ਚੋਰਾਂ ਨੂੰ ਫੜ੍ਹਨ ਵਿੱਚ ਨਾਕਾਮਯਾਬ ਸਾਬਿਤ ਹੋ ਰਹੀ ਹੈ। ਬੀਤੀ ਰਾਤ ਚੋਰ ਦੁਕਾਨ ਦੀ ਛੱਤ ਪਾੜ ਕੇ ਸਮਾਨ ਚੋਰੀ ਕਰਕੇ ਲੈ ਗਏ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੁਕਾਨ ਮਾਲਕ ਚੰਦਨ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਦੀ ਦੁਕਾਨ ਸ਼ਰਮਾ ਟ੍ਰੇਡਿੰਗ ਕੰਪਨੀ ਰੇਲਵੇ ਪੁਲ ਦੇ ਸਾਈਡ 'ਤੇ ਬਣੀ ਮਾਰਕੀਟ ਵਿੱਚ ਸਥਿਤ ਹੈ ਅਤੇ ਇਸ ਦੁਕਾਨ ਅੰਦਰ ਉਹ ਤਰ੍ਹਾਂ-ਤਰ੍ਹਾਂ ਦੀ ਪਸ਼ੂਆਂ ਨੂੰ ਪਾਉਣ ਵਾਲੀ ਫੀਡ ਅਤੇ ਹੋਰ ਕਈ ਤਰ੍ਹਾਂ ਦਾ ਸਮਾਨ ਤਿਆਰ ਕਰਦੇ ਹਨ।
ਉਨ੍ਹਾਂ ਨੇ ਦੱਸਿਆ ਕਿ ਉਹ ਰਾਤ ਨੂੰ ਦੁਕਾਨ ਬੰਦ ਕਰ ਗਏ ਤਾਂ ਜਦੋਂ ਸਵੇਰੇ ਆ ਕੇ ਦੁਕਾਨ ਖੋਲ੍ਹੀ ਤਾਂ ਦੇਖਿਆ ਕਿ ਦੁਕਾਨ ਅੰਦਰ ਬਣੇ ਦਫ਼ਤਰ ਦੇ ਟੇਬਲ ਦੇ ਦਰਾਜ ਖੁੱਲ੍ਹੇ ਹੋਏ ਸਨ ਤੇ ਉਸ 'ਚ ਪਿਆ ਕੈਸ਼, ਭਗਵਾਨ ਜੀ ਦੀ ਚਾਂਦੀ ਦੀ ਮੂਰਤੀ, ਸਿੱਕੇ ਤੇ ਹੋਰ ਕੀਮਤੀ ਸਮਾਨ ਗਾਇਬ ਸੀ। ਇਸ ਦੌਰਾਨ ਉਨ੍ਹਾਂ ਨੇ ਆਪਣੀ ਦੁਕਾਨ ਅੰਦਰ ਵੜ ਕੇ ਪਿਛੇ ਦੇਖਿਆ ਤਾਂ ਦੁਕਾਨ ਦੀ ਛੱਤ 'ਤੇ ਦੋ ਥਾਵਾ 'ਤੇ ਪਾੜ ਪਿਆ ਹੋਇਆ ਸੀ। ਚੋਰ ਛੱਤ ਪਾੜ ਕੇ ਦੁਕਾਨ ਅੰਦਰ ਦਾਖ਼ਲ ਹੋਏ ਅਤੇ ਦੁਕਾਨ ਅੰਦਰ ਪਿਆ ਕੈਸ਼ ਤੇ ਹੋਰ ਕੀਮਤੀ ਸਮਾਨ ਚੋਰੀ ਕਰਕੇ ਲੈ ਗਏ। ਚੰਦਨ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਦਾ ਇੱਕ ਤੋਂ ਡੇਢ ਲੱਖ ਰੁਪਏ ਦਾ ਨੁਕਸਾਨ ਹੋ ਗਿਆ ਹੈ ਤੇ ਇਸ ਸਬੰਧੀ ਪੁਲਸ ਨੂੰ ਸੂਚਿਤ ਦਿੱਤਾ ਗਿਆ ਹੈ। ਪੁਲਸ ਨੇ ਮੌਕੇ 'ਤੇ ਆ ਕੇ ਘਟਨਾ ਦਾ ਜਾਇਜ਼ਾ ਲਿਆ ਹੈ।
ਪੰਜਾਬ ਦੇ ਇਸ ਜ਼ਿਲ੍ਹੇ 'ਚ ਫ਼ੈਲੀ ਭਿਆਨਕ ਬੀਮਾਰੀ! ਮਰੀਜ਼ਾਂ ਦੇ ਅੰਕੜੇ ਵਧੇ, ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ
NEXT STORY