ਫਿਰੋਜ਼ਪੁਰ (ਆਨੰਦ) : ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਸ ਨੇ ਵਾਹਨ ਚੋਰੀ ਕਰਨ ਵਾਲੇ ਇਕ ਗਿਰੋਹ ਦੇ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਪਾਸੋਂ ਚੋਰੀ ਦੇ 2 ਬਿਨਾ ਨੰਬਰੀ ਮੋਟਰਸਾਈਕਲ ਬਰਾਮਦ ਕਰਕੇ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਫਿਰੋਜ਼ਪੁਰ ਦੇ ਸਹਾਇਕ ਸਬ-ਇੰਸਪੈਕਟਰ ਸੁਖਦੇਵ ਰਾਜ ਨੇ ਦੱਸਿਆ ਕਿ ਉਸ ਦੀ ਅਗਵਾਈ ’ਚ ਪੁਲਸ ਪਾਰਟੀ ਦੌਰਾਨੇ-ਗਸ਼ਤ ਇਲਾਕੇ ਵਿਚ ਮੌਜੂਦ ਸੀ।
ਇਸ ਦੌਰਾਨ ਪੁਲਸ ਪਾਰਟੀ ਨੂੰ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਕੁਲਵਿੰਦਰ ਸਿੰਘ ਪੁੱਤਰ ਬਲਜੀਤ ਸਿੰਘ ਵਾਸੀ ਪਿੰਡ ਚਾਂਦੀ ਵਾਲਾ ਛੀਨੇ ਵਾਲੇ ਝੁੱਗੇ ਅਤੇ ਗੁਰਦੀਪ ਸਿੰਘ ਪੁੱਤਰ ਭਗਵਾਨ ਸਿੰਘ ਵਾਸੀ ਪਿੰਡ ਵਾਰਪਾਲਾ ਮਿਲ ਕੇ ਵੱਖ-ਵੱਖ ਜਗ੍ਹਾ ਤੋਂ ਵ੍ਹੀਕਲ ਚੋਰੀ ਕਰਕੇ ਅੱਗੇ ਵੇਚਣ ਦਾ ਧੰਦਾ ਕਰਦੇ ਹਨ। ਮੁਖਬਰ ਦੀ ਇਸ ਇਤਲਾਹ ’ਤੇ ਪੁਲਸ ਨੇ ਛਾਪੇਮਾਰੀ ਕੀਤੀ ਅਤੇ ਦੋਵਾਂ ਦੋਸ਼ੀਅਨ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਸ ਨੇ ਉਕਤ ਦੋਸ਼ੀਅਨ ਦੇ ਕਬਜ਼ੇ ’ਚੋਂ 2 ਚੋਰੀ ਦੇ ਬਿਨਾਂ ਨੰਬਰੀ ਮੋਟਰਸਾਈਕਲ ਬਰਾਮਦ ਕੀਤੇ ਹਨ। ਪੁਲਸ ਨੇ ਦੱਸਿਆ ਕਿ ਉਕਤ ਦੋਸ਼ੀਅਨ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਦੋਸ਼ੀਅਨ ਕੋਲੋਂ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਹੋਰ ਚੋਰੀਆਂ ਦਾ ਵੀ ਖ਼ੁਲਾਸਾ ਹੋ ਸਕੇ।
ਐੱਨ. ਆਰ. ਆਈ. ਦੇ ਘਰ 'ਚੋਂ ਸਮਾਨ ਚੋਰੀ, ਇਕ ਗ੍ਰਿਫ਼ਤਾਰ
NEXT STORY