ਬਠਿੰਡਾ (ਸੁਖਵਿੰਦਰ) : ਸਿਵਲ ਲਾਈਨ ਪੁਲਸ ਵਲੋਂ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਚੋਰੀ ਕੀਤੇ ਵਾਹਨ ਬਰਾਮਦ ਕੀਤੇ ਹਨ। ਜਾਣਕਾਰੀ ਅਨੁਸਾਰ ਪੁਲਸ ਨੂੰ ਸੂਚਨਾ ਮਿਲੀ ਕਿ ਮੁਲਜ਼ਮ ਚਰਨਜੀਤ ਸਿੰਘ ਵਾਸੀ ਬੀੜ ਤਲਾਬ ਅਤੇ ਸਤਪਾਲ ਸਿੰਘ ਵਾਸੀ ਬੀੜ ਤਲਾਬ ਚੋਰੀ ਕਰਨ ਦੇ ਆਦੀ ਹਨ।
ਉਕਤ ਮੁਲਜ਼ਮ ਵਾਹਨ ਚੋਰੀ ਕਰਕੇ ਅੱਗੇ ਵੇਚਦੇ ਹਨਥ। ਪੁਲਸ ਵਲੋਂ ਸੂਚਨਾ ਦੇ ਆਧਾਰ 'ਤੇ ਦੋਵਾ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਪੁਲਸ ਵਲੋਂ ਪੁੱਛਗਿੱਛ ਦੌਰਾਨ ਮੁਲਜ਼ਮਾਂ ਵਲੋਂ ਇਕ ਐਕਟਿਵਾ ਅਤੇ 2 ਮੋਟਰਸਾਈਕਲ ਬਰਾਮਦ ਕੀਤੇ ਹਨ। ਪੁਲਸ ਵਲੋਂ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਬੱਸ ਸਟੈਂਡ 'ਤੇ ਨੌਜਵਾਨ ਦੀ ਮੌਤ
NEXT STORY