ਫਿਰੋਜ਼ਪੁਰ (ਪਰਮਜੀਤ ਸੋਢੀ) : ਥਾਣਾ ਮੱਲਾਂਵਾਲਾ ਦੀ ਪੁਲਸ ਨੇ ਦਾਣਾ ਮੰਡੀ ਵਿੱਚੋਂ ਲੱਖਾਂ ਰੁਪਏ ਦੀ ਕਣਕ ਚੋਰੀ ਕਰਨ ਦੇ ਦੋਸ਼ 'ਚ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ 'ਚ ਸ਼ਿਕਾਇਤਕਰਤਾ ਧਰਮਵੀਰ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਬੀੜ ਸਰਕਾਰ ਨੇ ਦੱਸਿਆ ਕਿ ਉਹ ਦਾਣਾ ਮੰਡੀ ਮੱਲਾਂਵਾਲਾ ਵਿਖੇ ਆੜ੍ਹਤ ਦਾ ਕੰਮ ਕਰਦਾ ਹੈ। ਧਰਮਵੀਰ ਸਿੰਘ ਨੇ ਦੱਸਿਆ ਕਿ ਹਾੜ੍ਹੀ ਦੇ ਸੀਜ਼ਨ ਦੌਰਾਨ ਉਸ ਦੀ ਆੜ੍ਹਤ ਦੀ ਦੁਕਾਨ ’ਤੇ 50-50 ਕਿੱਲੋ ਭਰਤੀ ਵਾਲੇ ਕਣਕ ਦੇ 100 ਗੱਟੇ ਰੱਖੇ ਹੋਏ ਸਨ। ਮਿਤੀ 10 ਅਤੇ 11 ਮਈ 2026 ਦੀ ਦਰਮਿਆਨੀ ਰਾਤ ਨੂੰ ਇਹ ਕਣਕ ਦੀਆਂ ਬੋਰੀਆਂ ਚੋਰੀ ਹੋ ਗਈਆਂ ਸਨ, ਜਿਨ੍ਹਾਂ ਦੀ ਕੁੱਲ ਕੀਮਤ ਲਗਭਗ 1,29,000 ਰੁਪਏ ਬਣਦੀ ਹੈ।
ਧਰਮਵੀਰ ਸਿੰਘ ਨੇ ਦੱਸਿਆ ਕਿ ਉਸ ਵੱਲੋਂ ਪੜਤਾਲ ਕਰਨ ’ਤੇ ਪਤਾ ਲੱਗਾ ਕਿ ਇਹ ਚੋਰੀ ਮਿਰਜ਼ਾ ਪੁੱਤਰ ਦਰਸ਼ਨ ਵਾਸੀ ਚੰਦੇ ਵਾਲੀ ਕਾਮਲ ਵਾਲਾ ਖ਼ੁਰਦ ਵੱਲੋਂ ਕੀਤੀ ਗਈ ਹੈ। ਇਸ ਮਾਮਲੇ ਦੀ ਪੜਤਾਲ ਕਰ ਰਹੇ ਸਹਾਇਕ ਥਾਣੇਦਾਰ ਜਗਜੀਤ ਸਿੰਘ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਮਿਰਜਾ ਖ਼ਿਲਾਫ਼ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ।
ਪੰਜਾਬ : ਵਿਅਕਤੀ ਨਾਲ ‘ਅਣਮਨੁੱਖੀ ਵਤੀਰਾ’, ਕੁੱਤੇ ਵਾਲੇ ਪਿੰਜਰੇ ’ਚ ਬੰਦ ਕਰ ਕੇ ਕੁੱਟਮਾਰ
NEXT STORY