ਬਠਿੰਡਾ (ਵਰਮਾ) : ਚੋਰਾਂ ਨੇ ਪੁੱਡਾ ਪਾਰਕ ਨੇੜੇ ਲੱਗੇ ਇੱਕ ਨਿੱਜੀ ਕੰਪਨੀ ਦੇ ਮੋਬਾਈਲ ਟਾਵਰ ਤੋਂ ਕੀਮਤੀ ਸਮਾਨ ਚੋਰੀ ਕਰ ਲਿਆ। ਜਾਣਕਾਰੀ ਅਨੁਸਾਰ ਕੰਪਨੀ ਦੇ ਲੀਗਲ ਮੈਨੇਜਰ ਤਲਵਿੰਦਰ ਸਿੰਘ ਨੇ ਥਾਣਾ ਸਿਵਲ ਲਾਈਨ ਪੁਲਸ ਕੋਲ ਦਰਜ ਕਰਵਾਈ ਸ਼ਿਕਾਇਤ 'ਚ ਦੱਸਿਆ ਕਿ ਬੀਤੇ ਦਿਨੀਂ ਅਣਪਛਾਤੇ ਚੋਰਾਂ ਨੇ ਉਕਤ ਟਾਵਰ ਤੋਂ ਕਾਫ਼ੀ ਸਾਮਾਨ ਚੋਰੀ ਕਰ ਲਿਆ।
ਪੁਲਸ ਨੇ ਸ਼ਿਕਾਇਤ ਦੇ ਆਧਾਰ ’ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੰਜਾਬ ਦੇ ਇਸ ਜ਼ਿਲ੍ਹੇ 'ਚ 2 ਦਿਨ ਬੰਦ ਰਹਿਣਗੀਆਂ ਦੁਕਾਨਾਂ! ਪੜ੍ਹੋ ਕਿਉਂ ਜਾਰੀ ਕੀਤੇ ਗਏ ਹੁਕਮ
NEXT STORY