ਪਟਿਆਲਾ (ਬਲਜਿੰਦਰ)-ਥਾਣਾ ਅਰਬਨ ਅਸਟੇਟ ਦੀ ਪੁਲਸ ਨੇ ਐੱਸ. ਐੱਚ. ਓ. ਹਰਜਿੰਦਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਮੋਬਾਇਲਾਂ ਦੀ ਦੁਕਾਨ ਵਿਚ ਚੋਰੀ ਦੇ ਦੋਸ਼ ਵਿਚ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਦੀ ਪਛਾਣ ਸੰਨੀ, ਪ੍ਰਦੀਪ ਕੁਮਾਰ ਅਤੇ ਮਨਦੀਪ ਸਿੰਘ ਵਾਸੀ ਹੀਰਾ ਬਾਗ, ਪਟਿਆਲਾ ਵਜੋਂ ਹੋਈ ਹੈ। ਇਸ ਮਾਮਲੇ ਵਿਚ ਪੁਲਸ ਭਗਵਾਨ ਦਾਸ ਪੁੱਤਰ ਧਰਮਪਾਲ ਅਰੋੜਾ ਰਿਸ਼ੀ ਕਾਲੋਨੀ, ਪਟਿਆਲਾ ਨੇ ਉਸ ਦੀ ਦੁਕਾਨ ਵਿਚੋਂ ਚੋਰੀ ਹੋਣ ਦੀ ਸ਼ਿਕਾਇਤ ਪੁਲਸ ਨੂੰ ਦਰਜ ਕਰਵਾਈ ਸੀ ਅਤੇ ਪੁਲਸ ਭਗਵਾਨ ਦਾਸ ਸ਼ਿਕਾਇਤ 'ਤੇ ਤਿੰਨਾਂ ਦੇ ਖਿਲਾਫ ਕੇਸ ਦਰਜ ਕਰ ਕੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਅਤੇ ਮਾਣਯੋਗ ਅਦਾਲਤ ਵਿਚ ਪੇਸ਼ ਕਰ ਕੇ ਇਕ ਦਾ ਪੁਲਸ ਰਿਮਾਂਡ ਵੀ ਹਾਸਲ ਕਰ ਲਿਆ। ਰਿਮਾਂਡ ਦੌਰਾਨ ਉਕਤ ਵਿਅਕਤੀਆਂ ਤੋਂ ਰਿਕਵਰੀ ਦੀ ਕੋਸ਼ਿਸ਼ ਕੀਤੀ ਜਾਵੇਗੀ।
ਕੋਰਟ 'ਚੋਂ ਭੱਜੀ ਨਸ਼ਾ ਸਮੱਗਲਰ ਲੜਕੀ ਨੇ ਕੀਤਾ ਹਾਈਵੋਲਟੇਜ਼ ਡਰਾਮਾ (ਵੀਡੀਓ)
NEXT STORY