ਚੰਡੀਗੜ੍ਹ (ਸੁਸ਼ੀਲ): ਚੋਰ ਸੈਕਟਰ-38 ’ਚ ਘਰ ਦੇ ਬਾਹਰ ਖੜ੍ਹੀ ਕਾਰ ਦਾ ਸ਼ੀਸ਼ਾ ਤੋੜ ਕੇ ਨਕਦੀ ਤੇ ਸੋਨੇ ਦੇ ਗਹਿਣੇ ਚੋਰੀ ਕਰ ਫਰਾਰ ਹੋ ਗਏ। ਮਾਲਕ ਵਿਸ਼ਾਲ ਨੂੰ ਚੋਰੀ ਦਾ ਸ਼ੱਕ ਸੋਨੂੰ, ਕੁੱਲੂ ਅਤੇ ਰਮਨ ’ਤੇ ਹੈ। ਵਿਸ਼ਾਲ ਦੇ ਬਿਆਨ ਦੇ ਆਧਾਰ ’ਤੇ ਮਲੋਆ ਪੁਲਸ ਸਟੇਸ਼ਨ ਨੇ ਸੋਨੂੰ, ਰਮਨ ਅਤੇ ਹੋਰਾਂ ਖ਼ਿਲਾਫ਼ ਚੋਰੀ ਦਾ ਮਾਮਲਾ ਦਰਜ ਕੀਤਾ ਹੈ। ਪੁਲਸ ਮੁਲਜ਼ਮਾਂ ਨੂੰ ਫੜਨ ਲਈ ਯਤਨ ਕਰ ਰਹੀ ਹੈ। ਸੈਕਟਰ-38 ਦੇ ਨਿਵਾਸੀ ਵਿਸ਼ਾਲ ਨੇ ਆਪਣੀ ਸ਼ਿਕਾਇਤ ’ਚ ਪੁਲਸ ਨੂੰ ਦੱਸਿਆ ਕਿ ਉਹ ਪ੍ਰਾਈਵੇਟ ਨੌਕਰੀ ਕਰਦਾ ਹੈ। ਉਸ ਨੇ 19 ਸਤੰਬਰ ਨੂੰ ਰਾਤ 10 ਵਜੇ ਆਪਣੇ ਘਰ ਦੇ ਬਾਹਰ ਕਾਰ ਖੜ੍ਹੀ ਕੀਤੀ ਸੀ।
ਇਹ ਖ਼ਬਰ ਵੀ ਪੜ੍ਹੋ - Punjab: ਹੁਣ ਪ੍ਰਵਾਸੀਆਂ ਦੇ ਹੱਕ 'ਚ ਪੈਣ ਲੱਗੇ ਮਤੇ! ਆਖ਼ੀਆਂ ਗਈਆਂ ਇਹ ਗੱਲਾਂ
ਉਹ ਘਰ ਖਾਣਾ ਖਾ ਰਿਹਾ ਸੀ। ਇਸ ਦੌਰਾਨ ਉਸ ਨੂੰ ਕਾਰ ਦਾ ਸ਼ੀਸ਼ਾ ਟੁੱਟਣ ਦੀ ਆਵਾਜ਼ ਸੁਣਾਈ ਦਿੱਤੀ। ਜਦੋਂ ਉਹ ਘਰੋਂ ਬਾਹਰ ਗਿਆ ਤਾਂ ਸੋਨੂੰ, ਰਮਨ ਤੇ ਹੋਰ ਨੌਜਵਾਨਾਂ ਨੇ ਉਸ ਦੀ ਕਾਰ ਦਾ ਸ਼ੀਸ਼ਾ ਤੋੜ ਦਿੱਤਾ, ਸਮਾਨ ਕੱਢ ਲਿਆ ਤੇ ਫਰਾਰ ਹੋ ਗਏ। ਜਦੋਂ ਉਸ ਨੇ ਰੌਲਾ ਪਾਇਆ ਤਾਂ ਉਹ ਉਸ ਨੂੰ ਜਾਨੋਂ ਮਾਰਨ ਦੀ ਧਮਕੀ ਦੇ ਕੇ ਫਰਾਰ ਹੋ ਗਏ। ਵਿਸ਼ਾਲ ਨੇ ਇਸ ਮਾਮਲੇ ਦੀ ਸ਼ਿਕਾਇਤ ਪੁਲਸ ਨੂੰ ਕੀਤੀ। ਮਲੋਆ ਥਾਣਾ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕੀਤੀ। ਵਿਸ਼ਾਲ ਨੇ ਪੁਲਸ ਨੂੰ ਦੱਸਿਆ ਕਿ ਉਕਤ ਨੌਜਵਾਨਾਂ ਨੇ ਉਸ ਦੀ ਕਾਰ ’ਚੋਂ 85 ਹਜ਼ਾਰ ਰੁਪਏ ਨਕਦ, ਸੋਨੇ ਦੇ ਟੌਪਸ ਅਤੇ ਮਹੱਤਵਪੂਰਨ ਦਸਤਾਵੇਜ਼ ਚੋਰੀ ਕਰ ਲਏ। ਮਲੋਆ ਪੁਲਸ ਸਟੇਸ਼ਨ ਨੇ ਚੋਰੀ ਦਾ ਮਾਮਲਾ ਦਰਜ ਕਰ ਲਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸੁਨੀਲ ਜਾਖੜ ਨੂੰ CM ਮਾਨ ਦਾ ਦੋ ਟੁੱਕ ਵਿਚ ਜਵਾਬ
NEXT STORY