ਬਰਨਾਲਾ (ਵਿਵੇਕ ਸਿੰਧਵਾਨੀ, ਰਵੀ)– ਬਰਨਾਲੇ ਦੀ ਸੰਘਣੀ ਆਬਾਦੀ ਵਾਲੇ ਇਲਾਕੇ ਰੇਲਵੇ ਸਟੇਸ਼ਨ ਦੇ ਕੋਲ ਹੰਡਿਆਇਆ ਬਾਜ਼ਾਰ ਦੇ ਸਾਹਮਣੇ ਇੱਕੋ ਰਾਤ ਵਿਚ ਪੰਜ ਦੁਕਾਨਾਂ ’ਤੇ ਚੋਰੀ ਹੋਣ ਨਾਲ ਵਪਾਰੀ ਵਰਗ ਵਿੱਚ ਭਾਰੀ ਰੋਸ ਪੈਦਾ ਹੋ ਗਿਆ ਹੈ। ਲੋਕਾਂ ਦਾ ਕਹਿਣਾ ਹੈ ਕਿ ਰੇਲਵੇ ਸਟੇਸ਼ਨ ਚੌਕ ਹਮੇਸ਼ਾਂ ਰੌਣਕ ਵਾਲਾ ਇਲਾਕਾ ਹੈ ਅਤੇ ਰਾਤ ਦੇ ਸਮੇਂ ਵੀ ਪੁਲਸ ਪਹਿਰੇਦਾਰੀ ਕਰਦੀ ਹੈ। ਫਿਰ ਵੀ ਇਸ ਤਰ੍ਹਾਂ ਦੀ ਵਾਰਦਾਤ ਹੋਣਾ ਪੁਲਿਸ ਦੀ ਕਾਰਗੁਜ਼ਾਰੀ ’ਤੇ ਵੱਡੇ ਸਵਾਲ ਖੜੇ ਕਰਦਾ ਹੈ।
ਚੋਰ ਛੱਤ ਰਾਹੀਂ ਦਾਖ਼ਲ ਹੋਏ
ਮਿਲੀ ਜਾਣਕਾਰੀ ਅਨੁਸਾਰ ਰਾਤ ਦੇ ਸਮੇਂ ਚੋਰ ਰਤਨ ਸਿਲੈਕਸ਼ਨ ਦੀ ਇਮਾਰਤ ਦੇ ਉੱਪਰ ਤੀਜੀ ਮੰਜ਼ਿਲ ਤੋਂ ਲੋਹੇ ਦਾ ਗੇਟ ਤੋੜ ਕੇ ਅੰਦਰ ਦਾਖਲ ਹੋਏ ਅਤੇ ਪੰਜ ਦੁਕਾਨਾਂ ਵਿੱਚ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਚੋਰਾਂ ਵੱਲੋਂ ਨਿਸ਼ਾਨਾ ਬਣਾਈਆਂ ਗਈਆਂ ਦੁਕਾਨਾਂ ਵਿਚ ਬਲਵਿੰਦਰ ਸਾਇਕਲ ਸਟੋਰ, ਸਿੰਗਲਾ ਸਾਇਕਲ ਸਟੋਰ, ਰਤਨ ਸਿਲੈਕਸ਼ਨ, ਹਰ ਸ਼੍ਰੀ ਨਾਥ ਡੇਅਰੀ ਅਤੇ ਕੁਮਾਰ ਮੈਡੀਕੋਜ਼ ਸ਼ਾਮਲ ਹਨ। ਬਲਵਿੰਦਰ ਸਾਇਕਲ ਸਟੋਰ ਦੇ ਮਾਲਕ ਪ੍ਰਵੀਨ ਸਿੰਗਲਾ ਨੇ ਦੱਸਿਆ ਕਿ ਚੋਰ ਸਿਰਫ ਗੱਲਾਂ ਵਿਚ ਹੀ ਹੱਥ ਮਾਰ ਕੇ ਲੈ ਗਏ ਹਨ। ਉਸਨੇ ਕਿਹਾ ਕਿ ਉਸਦਾ ਕਰੀਬ 8 ਹਜ਼ਾਰ ਰੁਪਏ ਦਾ ਨੁਕਸਾਨ ਹੋਇਆ ਹੈ। ਹੋਰ ਸਮਾਨ ਕਿੰਨਾ ਚੋਰੀ ਹੋਇਆ ਹੈ, ਇਸ ਬਾਰੇ ਫਿਲਹਾਲ ਅੰਦਾਜ਼ਾ ਨਹੀਂ ਲਗਾਇਆ ਜਾ ਸਕਦਾ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਸ਼ੁੱਕਰਵਾਰ ਨੂੰ ਵੀ ਸਰਕਾਰੀ ਛੁੱਟੀ ਦੀ ਮੰਗ!
ਸੀ.ਸੀ.ਟੀ.ਵੀ. ਵਿਚ ਕੈਦ ਹੋਇਆ ਇਕ ਦੋਸ਼ੀ
ਦੁਕਾਨਦਾਰਾਂ ਨੇ ਦੱਸਿਆ ਕਿ ਚੋਰੀ ਦੌਰਾਨ ਇਕ ਦੋਸ਼ੀ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਿਆ ਹੈ। ਪੁਲਿਸ ਨੇ ਵੀ ਸੀਸੀਟੀਵੀ ਫੁਟੇਜ ਆਪਣੇ ਕਬਜ਼ੇ ਵਿੱਚ ਲੈ ਲਈ ਹੈ ਅਤੇ ਉਸ ਦੇ ਆਧਾਰ ’ਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਵਪਾਰੀਆਂ ਨੇ ਕਿਹਾ ਕਿ ਬਾਵਜੂਦ ਇਸਦੇ ਕਿ ਬਾਜ਼ਾਰ ਵਿੱਚ ਕਈ ਥਾਵਾਂ ’ਤੇ ਸੀਸੀਟੀਵੀ ਕੈਮਰੇ ਲਗੇ ਹਨ, ਚੋਰ ਬੇਖ਼ੌਫ਼ੀ ਨਾਲ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ।
ਵਪਾਰੀਆਂ ਦਾ ਗੁੱਸਾ
ਇਸ ਘਟਨਾ ਤੋਂ ਬਾਅਦ ਵਪਾਰ ਮੰਡਲ ਦੇ ਪ੍ਰਧਾਨ ਅਨਿਲ ਬੰਸਲ ਨਾਣਾ ਅਤੇ ਮੀਤ ਪ੍ਰਧਾਨ ਮੋਨੂ ਗੋਇਲ ਮੌਕੇ ’ਤੇ ਪਹੁੰਚੇ। ਉਹਨਾਂ ਨੇ ਕਿਹਾ ਕਿ ਇਹ ਵਾਰਦਾਤ ਬੇਹਦ ਦੁੱਖਦਾਈ ਅਤੇ ਚਿੰਤਾਜਨਕ ਹੈ। ਉਹਨਾਂ ਦੱਸਿਆ ਕਿ ਵਪਾਰੀ ਸਰਕਾਰ ਨੂੰ ਕਰੋੜਾਂ ਰੁਪਏ ਦਾ ਟੈਕਸ ਅਦਾ ਕਰਦੇ ਹਨ ਪਰ ਫਿਰ ਵੀ ਉਹਨਾਂ ਦੀਆਂ ਦੁਕਾਨਾਂ ਅਤੇ ਰੋਜ਼ੀ-ਰੋਟੀ ਅਸੁਰੱਖਿਅਤ ਹਨ। “ਰਾਤ ਦੇ ਸਮੇਂ ਰੇਲਵੇ ਸਟੇਸ਼ਨ ਚੌਂਕ ’ਤੇ ਹਮੇਸ਼ਾਂ ਪੁਲਿਸ ਤੈਨਾਤ ਰਹਿੰਦੀ ਹੈ, ਫਿਰ ਵੀ ਇਸ ਤਰ੍ਹਾਂ ਦੀ ਵਾਰਦਾਤ ਹੋਣਾ ਕਈ ਗੰਭੀਰ ਸਵਾਲ ਪੈਦਾ ਕਰਦਾ ਹੈ,” ਉਹਨਾਂ ਕਿਹਾ।
ਪੁਲਸ ਵੱਲੋਂ ਜਾਂਚ ਸ਼ੁਰੂ
ਵਾਰਦਾਤ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਟੀਮ ਮੌਕੇ ’ਤੇ ਪਹੁੰਚੀ ਅਤੇ ਇਲਾਕੇ ਦਾ ਜਾਇਜ਼ਾ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਅਧਿਕਾਰੀਆਂ ਵੱਲੋਂ ਕਿਹਾ ਗਿਆ ਕਿ ਚੋਰਾਂ ਦੀ ਪਛਾਣ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਉਨ੍ਹਾਂ ਨੂੰ ਕਾਬੂ ਕਰ ਲਿਆ ਜਾਵੇਗਾ।
ਸੁਰੱਖਿਆ ਵਧਾਉਣ ਦੀ ਮੰਗ
ਇਲਾਕੇ ਦੇ ਵਪਾਰੀਆਂ ਅਤੇ ਨਿਵਾਸੀਆਂ ਨੇ ਪੁਲਿਸ ਤੋਂ ਮੰਗ ਕੀਤੀ ਹੈ ਕਿ ਸ਼ਹਿਰ ਵਿਚ ਖ਼ਾਸ ਕਰਕੇ ਬਾਜ਼ਾਰਾਂ ਅਤੇ ਭੀੜ-ਭਾੜ ਵਾਲੇ ਇਲਾਕਿਆਂ ਵਿ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਚ ਰਾਤ ਨੂੰ ਪਹਿਰੇਦਾਰੀ ਵਧਾਈ ਜਾਵੇ। ਉਹਨਾਂ ਕਿਹਾ ਕਿ ਜੇਕਰ ਅਜਿਹੀਆਂ ਵਾਰਦਾਤਾਂ ’ਤੇ ਕਾਬੂ ਨਾ ਪਾਇਆ ਗਿਆ ਤਾਂ ਵਪਾਰੀ ਵਰਗ ਆਉਣ ਵਾਲੇ ਦਿਨਾਂ ਵਿੱਚ ਵੱਡੇ ਪੱਧਰ ’ਤੇ ਰੋਸ ਪ੍ਰਦਰਸ਼ਨ ਕਰਨ ਲਈ ਮਜ਼ਬੂਰ ਹੋ ਜਾਵੇਗਾ।
ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ
NEXT STORY