ਮਹਿਲ ਕਲਾਂ (ਹਮੀਦੀ) – ਕਸਬਾ ਮਹਿਲ ਕਲਾਂ ਦੇ ਸਥਾਨਕ ਬੀ.ਡੀ.ਪੀ.ਓ. ਕੰਪਲੈਕਸ ਵਿਚੋਂ ਚੋਰਾਂ ਵੱਲੋਂ ਇਕ ਹੋਰ ਮੋਟਰਸਾਈਕਲ ਚੋਰੀ ਹੋਣ ਦੀ ਤਾਜ਼ਾ ਘਟਨਾ ਸਾਹਮਣੇ ਆਈ ਹੈ। ਇਸ ਵਾਰ ਚੋਰਾਂ ਦਾ ਸ਼ਿਕਾਰ ਐੱਸ. ਕੇ. ਬੂਟ ਹਾਊਸ ਦੇ ਮਾਲਕ ਕੁਲਦੀਪ ਸਿੰਘ ਰਾਜਗੜ੍ਹ ਬਣੇ ਹਨ, ਜਿਨ੍ਹਾਂ ਦਾ ਪੀ.ਬੀ.-10 ਐੱਫ.ਕੇ. 9402 ਨੰਬਰ ਮੋਟਰਸਾਈਕਲ ਕੰਪਲੈਕਸ ਅੰਦਰੋਂ ਗਾਇਬ ਹੋ ਗਿਆ। ਇਸ ਮੌਕੇ ਪੀੜਤ ਦੁਕਾਨਦਾਰ ਕੁਲਦੀਪ ਸਿੰਘ ਰਾਜਗੜ੍ਹ ਨੇ ਦੱਸਿਆ ਕਿ ਉਹ ਲੰਬੇ ਸਮੇਂ ਤੋਂ ਬੀ.ਡੀ.ਪੀ.ਓ. ਦਫਤਰ ਦੀਆਂ ਦੁਕਾਨਾਂ ਵਿਚ ਆਪਣਾ ਕਾਰੋਬਾਰ ਕਰ ਰਹੇ ਹਨ। ਰੋਜ਼ਾਨਾ ਦੀ ਤਰ੍ਹਾਂ ਉਹ ਸਵੇਰੇ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਦੁਕਾਨ ਤੇ ਪਹੁੰਚੇ ਤੇ ਵਾਹਨ ਕੰਪਲੈਕਸ ਅੰਦਰ ਖੜ੍ਹਾ ਕਰ ਦਿੱਤਾ। ਪਰ ਕੁਝ ਸਮੇਂ ਬਾਅਦ ਜਦੋਂ ਉਹ ਦੁਕਾਨ ਤੋਂ ਬਾਹਰ ਵੇਖਣ ਆਏ ਤਾਂ ਮੋਟਰਸਾਈਕਲ ਗਾਇਬ ਸੀ।
ਇਹ ਖ਼ਬਰ ਵੀ ਪੜ੍ਹੋ - ਆਮ ਆਦਮੀ ਪਾਰਟੀ ਦਾ ਵਿਧਾਇਕ ਗ੍ਰਿਫ਼ਤਾਰ! ਜਾਣੋ ਕੀ ਹੈ ਪੂਰਾ ਮਾਮਲਾ (ਵੀਡੀਓ)
ਉਨ੍ਹਾਂ ਨੇ ਕਿਹਾ ਕਿ ਇਸ ਦੀ ਜਾਣਕਾਰੀ ਮਿਲਦੇ ਹੀ ਉਨ੍ਹਾਂ ਨੇ ਤੁਰੰਤ ਸਥਾਨਕ ਪੁਲਸ ਥਾਣੇ ਮਹਿਲ ਕਲਾਂ ਵਿਚ ਚੋਰੀ ਦੀ ਰਿਪੋਰਟ ਦਰਜ ਕਰਵਾ ਦਿੱਤੀ ਹੈ। ਇਸ ਤਰ੍ਹਾਂ ਸਰਕਾਰੀ ਕੰਪਲੈਕਸ ਦੇ ਅੰਦਰੋਂ ਚੋਰੀ ਦੀ ਘਟਨਾ ਸਾਹਮਣੇ ਆਉਣ ਨਾਲ ਸਥਾਨਕ ਵਪਾਰੀਆਂ ਤੇ ਆਮ ਲੋਕਾਂ ਵਿਚ ਚਿੰਤਾ ਦਾ ਮਾਹੌਲ ਬਣ ਗਿਆ ਹੈ। ਦੁਕਾਨਦਾਰਾਂ ਦਾ ਕਹਿਣਾ ਹੈ ਕਿ ਸਰਕਾਰੀ ਦਫ਼ਤਰਾਂ ਦੇ ਕੰਪਲੈਕਸ ਨੂੰ ਸੁਰੱਖਿਅਤ ਮੰਨਿਆ ਜਾਂਦਾ ਹੈ, ਪਰ ਇੱਥੇ ਵੀ ਜੇਕਰ ਚੋਰੀਆਂ ਹੋਣ ਲੱਗਣ ਤਾਂ ਲੋਕਾਂ ਦੀ ਚਿੰਤਾ ਵਧਣਾ ਸੁਭਾਵਿਕ ਹੈ। ਇਲਾਕਾ ਨਿਵਾਸੀਆਂ ਤੇ ਵਪਾਰੀਆਂ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਪੁਲਸ ਵੱਲੋਂ ਐਸੇ ਸਰਕਾਰੀ ਥਾਵਾਂ ‘ਤੇ ਨਿਗਰਾਨੀ ਵਧਾਈ ਜਾਵੇ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਇਸ ਤਰ੍ਹਾਂ ਦੀਆਂ ਚੋਰੀਆਂ ‘ਤੇ ਰੋਕ ਲੱਗ ਸਕੇ। ਪੁਲਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਚੋਰੀ ਹੋਏ ਮੋਟਰਸਾਈਕਲ ਦੀ ਤਲਾਸ਼ ਜਾਰੀ ਹੈ ਤੇ ਸਥਾਨਕ ਲੋਕਾਂ ਦੀ ਵੀ ਅਪੀਲ ਕੀਤੀ ਜਾ ਰਹੀ ਹੈ ਕਿ ਜੇ ਕਿਸੇ ਨੂੰ ਵੀ ਵਾਹਨ ਬਾਰੇ ਕੋਈ ਜਾਣਕਾਰੀ ਮਿਲੇ ਤਾਂ ਉਹ ਪੁਲਸ ਨਾਲ ਸਾਂਝੀ ਕਰੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਨਬਸ ਦੇ ਕੰਡਕਟਰ ਵੱਲੋਂ ਮਹਿਲਾ ਨਾਲ ਸ਼ਰੇਆਮ ਕੁੱਟਮਾਰ, ਵੀਡੀਓ ਹੋਈ ਵਾਇਰਲ
NEXT STORY