ਬਰਨਾਲਾ (ਵਿਵੇਕ ਸਿੰਧਵਾਨੀ, ਰਵੀ)- ਮੋੜ ਨਾਭਾ ਵਿਖੇ ਸਥਿਤ ਬਾਬਾ ਹਰੀ ਦਾਸ ਡੇਰੇ ’ਚ ਚੋਰੀ ਦੀ ਵੱਡੀ ਘਟਨਾ ਸਾਹਮਣੇ ਆਈ ਹੈ। ਮੁੱਦਈ ਰਾਜਵਿੰਦਰ ਸਿੰਘ ਪੁੱਤਰ ਗੁਰਪਾਲ ਸਿੰਘ ਵਾਸੀ ਮੋੜ ਨਾਭਾ ਨੇ ਪੁਲਸ ਨੂੰ ਬਿਆਨ ਦਿੰਦੇ ਹੋਏ ਦੱਸਿਆ ਕਿ ਉਹ ਬਾਬਾ ਹਰੀ ਦਾਸ ਡੇਰੇ ’ਚ ਸੇਵਾਦਾਰ ਵਜੋਂ ਕੰਮ ਕਰਦਾ ਹੈ। ਮਿਤੀ 30 ਸਤੰਬਰ 2024 ਨੂੰ ਉਹ ਸਵੇਰੇ ਰੁਟੀਨੀ ਤੌਰ ’ਤੇ ਡੇਰਾ ਬੰਦ ਕਰ ਕੇ ਆਪਣੇ ਘਰ ਚਲਾ ਗਿਆ ਸੀ। ਜਦੋਂ ਅਗਲੇ ਦਿਨ, 1 ਅਕਤੂਬਰ 2024 ਦੀ ਸਵੇਰ ਨੂੰ ਉਹ ਡੇਰੇ ’ਤੇ ਵਾਪਸ ਆਇਆ, ਤਾਂ ਉਸ ਨੇ ਡੇਰੇ ਦੇ ਦੋ ਕਮਰੇ ਦੇ ਤਾਲੇ ਟੁੱਟੇ ਹੋਏ ਵੇਖੇ। ਕਮਰਿਆਂ ’ਚ ਸਾਰਾ ਸਾਮਾਨ ਖਿਲਰਿਆ ਹੋਇਆ ਸੀ ਅਤੇ ਕਈ ਕੀਮਤੀ ਚੀਜ਼ਾਂ ਚੋਰੀ ਹੋ ਚੁੱਕੀਆਂ ਸਨ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਵੱਧਦੀ ਗਰਮੀ ਤੋਂ ਮਿਲੇਗੀ ਰਾਹਤ, ਅੱਜ ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਬਰਸਾਤ
ਰਾਜਵਿੰਦਰ ਸਿੰਘ ਨੇ ਦੱਸਿਆ ਕਿ ਚੋਰੀ ਦੀ ਗਿਣਤੀ ’ਚ ਕੈਮਰੇ ਦਾ ਧੜ, ਇਕ ਐੱਲ. ਸੀ. ਡੀ., ਇਕ ਵਾਈ-ਫਾਈ ਜੰਤਰ ਅਤੇ ਗੋਲਕ ਸ਼ਾਮਲ ਸਨ। ਗੋਲਕ ’ਚ ਕੁੱਲ 6 ਤੋਂ 7 ਹਜ਼ਾਰ ਰੁਪਏ ਮੌਜੂਦ ਸਨ, ਜੋ ਚੋਰ ਚੋਰੀ ਕਰ ਕੇ ਲੈ ਗਏ। ਇਸ ਘਟਨਾ ਦੀ ਜਾਣਕਾਰੀ ਮਿਲਣ ’ਤੇ ਰਾਜਵਿੰਦਰ ਨੇ ਤੁਰੰਤ ਪੁਲਸ ਨੂੰ ਸੂਚਿਤ ਕੀਤਾ। ਤਫਤੀਸ਼ ਦੌਰਾਨ ਰਾਜਵਿੰਦਰ ਸਿੰਘ ਨੂੰ ਪਤਾ ਲੱਗਾ ਕਿ ਇਹ ਚੋਰੀ ਮੋੜ ਨਾਭਾ ਪੱਤੀ ਪਟਿਆਲਾ ਦੇ ਰਹਿਣ ਵਾਲੇ ਤਿੰਨ ਵਿਅਕਤੀਆਂ ਨੇ ਕੀਤੀ ਹੈ। ਮੁਲਜ਼ਮਾਂ ਦੀ ਪਛਾਣ ਸਦੀਪ ਸਿੰਘ ਪੁੱਤਰ ਗੁਲਾਬ ਸਿੰਘ, ਜਗਪਾਲ ਸਿੰਘ ਪੁੱਤਰ ਬੇਅੰਤ ਸਿੰਘ ਅਤੇ ਸੁਖਚੈਨ ਸਿੰਘ ਪੁੱਤਰ ਜਗਸੀਰ ਸਿੰਘ ਵਜੋਂ ਹੋਈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਲੋਕਾਂ ਲਈ ਖ਼ਤਰੇ ਦੀ ਘੰਟੀ! ਸਾਹਮਣੇ ਆਈ ਚਿੰਤਾ ਭਰੀ ਖ਼ਬਰ
ਮੁੱਦਈ ਦੇ ਬਿਆਨਾਂ ਆਧਾਰ ’ਤੇ ਥਾਣਾ ਸ਼ਹਿਣਾ ’ਚ ਮੁਕੱਦਮਾ ਦਰਜ ਕੀਤਾ ਗਿਆ। ਪੁਲਸ ਨੇ ਤੁਰੰਤ ਕਾਰਵਾਈ ਕਰਦਿਆਂ ਤਿੰਨੋਂ ਮੁਲਜ਼ਮਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ। ਤਫਤੀਸ਼ ਦੇ ਮਗਰੋਂ ਪੁਲਸ ਨੇ ਤਿੰਨਾਂ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਗ੍ਰਿਫਤਾਰੀ ਦੌਰਾਨ ਪੁਲਸ ਨੇ ਮੁਲਜ਼ਮਾਂ ਪਾਸੋਂ ਇਕ ਗੋਲਕ, ਇਕ ਐੱਲ.ਸੀ.ਡੀ. ਅਤੇ ਚੋਰੀ ਕੀਤਾ ਗਿਆ ਵਾਈ-ਫਾਈ ਜੰਤਰ ਬਰਾਮਦ ਕੀਤਾ। ਪੁਲਸ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਪੁੱਛ-ਗਿੱਛ ਲਈ ਰਿਮਾਂਡ ’ਤੇ ਲਿਆ ਗਿਆ ਹੈ ਅਤੇ ਉਨ੍ਹਾਂ ਦੇ ਪਿਛਲੇ ਰਿਕਾਰਡਾਂ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਕਿਤੇ ਉਹ ਪਹਿਲਾਂ ਵੀ ਅਜਿਹੀਆਂ ਘਟਨਾਵਾਂ ’ਚ ਸ਼ਾਮਲ ਤਾਂ ਨਹੀਂ ਰਹੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਲਿਆਂਦੀਆਂ ਜੈਕਟਾਂ, ਨਿਕਲੀ ਕਿੱਲੋਆਂ ਦੇ ਹਿਸਾਬ ਨਾਲ ਹੈਰੋਇਨ! ਹੈਰਾਨ ਕਰ ਦੇਵੇਗਾ ਪੂਰਾ ਮਾਮਲਾ
NEXT STORY