ਫਿਰੋਜ਼ਪੁਰ (ਮਮਦੋਟ) : ਪੰਜਾਬ 'ਚ ਇਸ ਸਮੇਂ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧ ਰਿਹਾ ਹੈ ਅਤੇ ਲੋਕਾਂ ਨੂੰ ਇਸ ਬੀਮਾਰੀ ਤੋਂ ਬਚਾਉਣ ਲਈ ਸਰਕਾਰ ਵਲੋਂ ਕਰਫਿਊ ਲਾਇਆ ਗਿਆ ਹੈ ਪਰ ਇਸ ਦੌਰਾਨ ਵੀ ਚੋਰਾਂ ਦੇ ਹੌਂਸਲੇ ਬੁਲੰਦ ਦਿਖਾਈ ਦੇ ਰਹੇ ਹਨ ਅਤੇ ਬੀਮਾਰੀ ਜਾਂ ਕਰਫਿਊ ਦਾ ਉਨ੍ਹਾਂ ਅੰਦਰ ਕੋਈ ਡਰ ਨਜ਼ਰ ਨਹੀਂ ਆ ਰਿਹਾ। ਇਸ ਦੇ ਚੱਲਦਿਆਂ ਹੀ ਫਿਰੋਜ਼ਪੁਰ 'ਚ ਚੋਰਾਂ ਵੱਲੋਂ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ।
ਜਾਣਕਾਰੀ ਮੁਤਾਬਕ ਫਿਰੋਜ਼ਪੁਰ-ਫਾਜ਼ਿਲਕਾ ਜੀ. ਟੀ. ਰੋਡ 'ਤੇ ਸਥਿਤ ਪਿੰਡ ਲੱਖੋ ਕੇ ਬਹਿਰਾਮ ਵਿਖੇ ਅਣਪਛਾਤੇ ਚੋਰਾਂ ਨੇ ਬੈਂਕ 'ਚੋਂ ਚੋਰੀ ਕਰ ਲਈ। ਚੋਰਾਂ ਨੇ ਪੰਜਾਬ ਐਂਡ ਸਿੰਧ ਬੈਂਕ ਦੀ ਖਿੜਕੀ ਤੋੜ ਕੇ ਅੰਦਰੋਂ 3 ਕੰਪਿਊਟਰ, ਮਾਨੀਟਰ ਅਤੇ ਸੀ. ਸੀ. ਟੀ. ਵੀ. ਕੈਮਰਿਆਂ ਵਾਲੀ ਐਲ. ਈ. ਡੀ. ਚੋਰੀ ਕਰ ਲਈ ਅਤੇ ਫਰਾਰ ਹੋ ਗਏ। ਇਸ ਵਾਰਦਾਤ 'ਚ ਕੁੱਲ ਮਿਲਾ ਕੇ 68 ਹਜ਼ਾਰ ਰੁਪਏ ਦਾ ਨੁਕਸਾਨ ਦੱਸਿਆ ਜਾ ਰਿਹਾ ਹੈ। ਫਿਲਹਾਲ ਲੱਖੋ ਕੇ ਬਹਿਰਾਮ ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਅਨਾਜ ਮੰਡੀ ਮੋਰਿੰਡਾ ਵਿਚ ਕਣਕ ਦੀ ਆਮਦ ਵਿਚ ਇਕ ਦਮ ਤੇਜ਼ੀ ਕਾਰਨ ਕਣਕ ਦੇ ਅੰਬਾਰ ਲੱਗਣੇ ਸ਼ੁਰੂ
NEXT STORY