ਲੁਧਿਆਣਾ (ਰਿਸ਼ੀ): ਥਾਈਲੈਂਡ ਗਏ ਇਕ ਪਰਿਵਾਰ ਨੇ ਘਰ ਦੀ ਰਾਖੀ ਲਈ ਜਿਹੜਾ ਕੇਅਰ ਟੇਕਰ ਰੱਖਿਆ, ਉਸੇ ਨੇ ਘਰ ਵਿਚੋਂ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇ ਦਿੱਤਾ। ਇਸ ਮਾਮਲੇ ਵਿਚ ਥਾਣਾ ਮਾਡਲ ਟਾਊਨ ਦੀ ਪੁਲਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਕੇ ਕੇਸ ਦਰਜ ਕਰ ਲਿਆ ਹੈ। ਪਰ ਉਸ ਕੋਲੋਂ ਹੁਣ ਤਕ ਮਹਿਜ਼ 9 ਹਜ਼ਾਰ ਰੁਪਏ ਦੀ ਨਕਦੀ ਬਰਾਮਦ ਹੋਈ ਹੈ।
ਇਹ ਖ਼ਬਰ ਵੀ ਪੜ੍ਹੋ - ਨਿਹੰਗਾਂ ਵੱਲੋਂ ਸ਼ਿਵ ਸੈਨਾ ਆਗੂ 'ਤੇ ਕੀਤੇ ਹਮਲੇ ਮਗਰੋਂ ਪੁਲਸ ਸਖ਼ਤ, ਜਾਰੀ ਕੀਤੀਆਂ ਹਦਾਇਤਾਂ
ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਰਮਨਦੀਪ ਸਿੰਘ ਵਾਸੀ ਮਾਡਲ ਟਾਊਨ ਨੇ ਦੱਸਿਆ ਕਿ ਬੀਤੀ 21 ਜੂਨ ਨੂੰ ਉਹ ਆਪਣੇ ਪਰਿਵਾਰ ਸਮੇਤ ਘੁੰਮਣ ਲਈ ਥਾਈਲੈਂਡ ਗਿਆ ਸੀ। ਘਰ ਵਿਚ ਉਸ ਦੇ ਮਾਪਿਆਂ ਤੋਂ ਇਲਾਵਾ ਮੁਲਜ਼ਮ ਜਸਪ੍ਰੀਤ ਸਿੰਘ ਬਤੌਰ ਕੇਅਰ ਟੇਕਰ ਮੌਜੂਦ ਸੀ। ਬੀਤੀ 5 ਜੁਲਾਈ ਨੂੰ ਜਦੋਂ ਉਸ ਦੀ ਮਾਂ ਨੇ ਆਪਣਾ ਲਾਕਰ ਚੈੱਕ ਕੀਤਾ ਤਾਂ ਉਸ ਵਿਚੋਂ 40 ਗ੍ਰਾਮ ਤੇ 35 ਗ੍ਰਾਮ ਦੀਆਂ 2 ਸੋਨੇ ਦੀਆਂ ਚੈਨਾਂ, 15 ਗ੍ਰਾਮ ਸੋਨੇ ਦੀ ਮੁੰਦਰੀ, ਰੂਬੀ ਡਾਇਮੰਡ ਦਾ ਸੈੱਟ ਤੇ 20 ਹਜ਼ਾਰ ਰੁਪਏ ਦੀ ਨਕਦੀ ਗਾਇਬ ਸੀ। ਇਸ ਮਗਰੋਂ ਉਨ੍ਹਾਂ ਨੇ ਪੁਲਸ ਨੂੰ ਸ਼ਿਕਾਇਤ ਦਿੱਤੀ। ਜਾਂਚ ਦੌਰਾਨ ਜਸਪ੍ਰੀਤ ਨੂੰ ਗ੍ਰਿਫ਼ਤਾਰ ਕਰ ਕੇ ਨਕਦੀ ਬਰਾਮਦ ਕੀਤੀ ਗਈ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸ਼ਿਵ ਸੈਨਾ ਆਗੂ 'ਤੇ ਹੋਏ ਹਮਲੇ ਦੇ ਮਾਮਲੇ 'ਤੇ ਗਿਆਨੀ ਹਰਪ੍ਰੀਤ ਸਿੰਘ ਦਾ ਬਿਆਨ ਆਇਆ ਸਾਹਮਣੇ
NEXT STORY