ਲੁਧਿਆਣਾ (ਅਨਿਲ): ਸਲੇਮ ਟਾਬਰੀ ਥਾਣੇ ਦੀ ਪੁਲਸ ਨੇ ਜਲੰਧਰ ਬਾਈਪਾਸ ਨੇੜੇ ਗ੍ਰੀਨ ਲੈਂਡ ਸਕੂਲ ਨੇੜੇ ਸ਼ਰਾਬ ਦੀ ਦੁਕਾਨ ਤੋਂ 20 ਹਜ਼ਾਰ ਰੁਪਏ ਦੀ ਨਕਦੀ ਅਤੇ 16 ਪੇਟੀਆਂ ਅੰਗਰੇਜ਼ੀ ਸ਼ਰਾਬ ਚੋਰੀ ਕਰਨ ਵਾਲੇ ਅਣਪਛਾਤੇ ਚੋਰਾਂ ਵਿਰੁੱਧ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਐੱਸ.ਐੱਚ.ਓ. ਹਰਮੇਸ਼ ਲਾਲ ਨੇ ਦੱਸਿਆ ਕਿ ਪੁਲਸ ਨੂੰ ਸ਼ਿਕਾਇਤ ਕਰਨ ਵਾਲੇ ਜਗਦੇਵ ਸਿੰਘ ਨੇ ਦੱਸਿਆ ਕਿ ਉਹ ਸ਼ਰਾਬ ਦੇ ਠੇਕੇ 'ਤੇ ਸੁਪਰਵਾਈਜ਼ਰ ਵਜੋਂ ਕੰਮ ਕਰਦਾ ਹੈ। 14 ਜੂਨ ਦੀ ਰਾਤ ਨੂੰ ਅਣਪਛਾਤੇ ਲੋਕਾਂ ਨੇ ਸ਼ਰਾਬ ਦੀ ਦੁਕਾਨ ਦੇ ਤਾਲੇ ਤੋੜ ਕੇ ਅੰਦਰ ਪਈ ਨਕਦੀ ਅਤੇ 16 ਪੇਟੀਆਂ ਸ਼ਰਾਬ ਚੋਰੀ ਕਰ ਲਈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਪੁਲਸ ਨੇ ਅਣਪਛਾਤੇ ਚੋਰਾਂ ਵਿਰੁੱਧ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਖ਼ਬਰ ਵੀ ਪੜ੍ਹੋ - ਅਚਾਨਕ ਖੜਕਣ ਲੱਗੇ ਪੰਜਾਬੀਆਂ ਦੇ ਫ਼ੋਨ! ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ, ALERT ਜਾਰੀ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅੰਮ੍ਰਿਤਸਰ ਵੱਧ ਰਹੇ ਕੋਰੋਨਾ ਦੇ ਮਾਮਲੇ, ਮੈਡੀਕਲ ਕਾਲਜ ਦੇ 3 ਜੂਨੀਅਰ ਡਾਕਟਰ ਪਾਜ਼ੇਟਿਵ
NEXT STORY