ਲੁਧਿਆਣਾ (ਗਣੇਸ਼): ਪੱਖੋਵਾਲ ਰੋਡ ਠਾਕੁਰ ਕਾਲੋਨੀ ਸਥਿਤ ਸ਼੍ਰੀ ਰਾਮਸਟਾ ਪ੍ਰਾਈਵੇਟ ਲਿਮਿਟਡ ਫ਼ਰਮ ਵਿਚ ਬੀਤੀ ਰਾਤ ਚੋਰਾਂ ਨੇ ਤਾਰ ਕੱਟ ਕੇ ਸਮਰਸਿਵਲ ਬੋਰਡ ਕੱਢਣ ਦੀ ਕੋਸ਼ਿਸ਼ ਕੀਤੀ। ਆਲੇ-ਦੁਆਲੇ ਲਾਈਟ ਜਗਣ ਅਤੇ ਹਲਚਲ ਹੋਣ ਨਾਲ ਚੋਰ ਮੌਕੇ ਤੋਂ ਫ਼ਰਾਰ ਹੋ ਗਏ। ਗਨੀਮਤ ਰਹੀ ਕਿ ਕੋਈ ਵੱਡਾ ਨੁਕਸਾਨ ਨਹੀਂ ਹੋਇਆ।
ਇਹ ਖ਼ਬਰ ਵੀ ਪੜ੍ਹੋ - 2027 ਦੀਆਂ ਚੋਣਾਂ ਤੋਂ ਪਹਿਲਾਂ ਹਲਚਲ! ਕਾਂਗਰਸੀ ਆਗੂ ਨੇ ਖ਼ੁਦ ਨੂੰ ਐਲਾਨ ਦਿੱਤਾ ਉਮੀਦਵਾਰ
ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਠਾਕੁਰ ਕਾਲੋਨੀ ਵਿਚ ਇਸ ਤੋਂ ਪਹਿਲਾਂ ਵੀ ਕਈ ਵਾਰ ਵਾਰਦਾਤਾਂ ਹੋ ਚੁੱਕੀਆਂ ਹਨ, ਪਰ ਕਾਲੋਨਾਈਜ਼ਰ ਤੇ ਡੀਲਰ ਕਾਲੋਨੀ ਨੂੰ ਰੱਬ ਆਸਰੇ ਹੀ ਚਲਾ ਰਹੇ ਹਨ। ਇਸ ਵਜ੍ਹਾ ਨਾਲ ਇਲਾਕੇ ਵਿਚ ਚੋਰੀ ਜਿਹੀਆਂ ਘਟਨਾਵਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਜਦੋਂ ਇਸ ਬਾਰੇ ਥਾਣਾ ਮੁਖੀ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਸਾਡੇ ਕੋਲ ਸਟਾਫ਼ ਦੀ ਕਮੀ ਹੈ, ਜੇ ਲੋੜੀਂਦੀ ਗਿਣਤੀ ਵਿਚ ਸਟਾਫ਼ ਹੋਵੇ ਤਾਂ ਕਾਰਵਾਈ ਸੁਖਾਲੀ ਹੋ ਜਾਵੇਗੀ। ਚੌਕੀ ਵਿਚ ਤਿੰਨ ਤੋਂ ਚਾਰ ਹੀ ਮੁਲਾਜ਼ਮ ਹਨ, ਜਿਨ੍ਹਾਂ ਨੂੰ ਹੋਰ ਵੀ ਇਲਾਕਿਆਂ 'ਤੇ ਨਜ਼ਰ ਰੱਖਣੀ ਪੈਂਦੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹੁਣ Online ਪੈਸੇ ਵਾਲੀਆਂ Games 'ਤੇ ਲੱਗ ਗਿਆ Ban, ਖੇਡਣ 'ਤੇ ਲੱਗੇਗਾ ਭਾਰੀ ਜੁਰਮਾਨਾ
NEXT STORY