ਲੁਧਿਆਣਾ (ਅਨਿਲ): ਪੀ.ਏ.ਯੂ. ਥਾਣੇ ਦੀ ਪੁਲਸ ਨੇ ਘਰ ਵਿਚ ਕੰਮ ਕਰਨ ਵਾਲੀ ਨੌਕਰਾਣੀ ਖ਼ਿਲਾਫ਼ ਗਹਿਣੇ ਚੋਰੀ ਦਾ ਮਾਮਲਾ ਦਰਜ ਕਰ ਲਿਆ ਹੈ। ਜਾਂਚ ਅਧਿਕਾਰੀ ਐੱਸ.ਐੱਚ.ਓ. ਅਮਰੀਕ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਮੁਕੇਸ਼ ਬਹਿਲ, ਜੋ ਕਿ ਰੈਨ ਬਸੇਰਾ ਸਾਊਥ ਸਿਟੀ ਦਾ ਰਹਿਣ ਵਾਲਾ ਹੈ, ਨੇ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਸ ਨੇ ਆਪਣੀ ਮਾਂ ਸ਼ਸ਼ੀ ਬਹਿਲ ਦੀ ਦੇਖਭਾਲ ਲਈ ਪਿੰਡ ਭਗਤਾ, ਬਠਿੰਡਾ ਦੇ ਵਸਨੀਕ ਬਲਵਿੰਦਰ ਸਿੰਘ ਦੀ ਧੀ ਰਣਜੀਤ ਕੌਰ ਨੂੰ ਨੌਕਰੀ 'ਤੇ ਰੱਖਿਆ ਸੀ।
ਇਹ ਖ਼ਬਰ ਵੀ ਪੜ੍ਹੋ - ਜਲੰਧਰ-ਲੁਧਿਆਣਾ ਨੈਸ਼ਨਲ ਹਾਈਵੇਅ ਜਾਮ! ਗੱਡੀਆਂ ਦੀਆਂ 10 ਕਿੱਲੋਮੀਟਰ ਲੰਮੀਆਂ ਲਾਈਨਾਂ
ਉਸ ਨੇ ਦੱਸਿਆ ਕਿ ਲੜਕੀ ਅਚਾਨਕ ਬਿਮਾਰੀ ਦੇ ਬਹਾਨੇ ਘਰੋਂ ਚਲੀ ਗਈ, ਜਿਸ ਤੋਂ ਬਾਅਦ ਜਦੋਂ ਉਨ੍ਹਾਂ ਨੇ ਘਰ ਦੀ ਅਲਮਾਰੀ ਦੀ ਜਾਂਚ ਕੀਤੀ ਤਾਂ ਉਸ ਵਿੱਚੋ ਸੋਨੇ ਦੇ ਗਹਿਣੇ ਗਾਇਬ ਸਨ, ਜਿਸ ਤੋਂ ਬਾਅਦ ਪੁਲਸ ਨੇ ਉਕਤ ਮਾਮਲੇ ਵਿਚ ਕਾਰਵਾਈ ਕੀਤੀ ਅਤੇ ਮੁਲਜ਼ਮ ਰਣਜੀਤ ਕੌਰ ਖ਼ਿਲਾਫ਼ ਚੋਰੀ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸੜਕ ਪਾਰ ਕਰ ਰਹੇ ਬਜ਼ੁਰਗ ਨੂੰ ਟਰੱਕ ਨੇ ਮਾਰੀ ਟੱਕਰ, ਇਲਾਜ ਦੌਰਾਨ ਹੋਈ ਮੌਤ
NEXT STORY