ਲੁਧਿਆਣਾ (ਰਾਜ): ਸ਼ਹਿਰ ਵਿਚ ਚੋਰਾਂ ਦੇ ਹੌਂਸਲੇ ਬੁਲੰਦ ਹਨਨ। ਹੁਣ ਹੈਬੋਵਾਲ ਮੇਨ ਰੋਡ 'ਤੇ ਸ਼ਾਤਿਰ ਚੋਰਾਂ ਨੇ ਇਕ ਹੋਲਸੇਲ ਦੀ ਦੁਕਾਨ ਨੂੰ ਨਿਸ਼ਾਨਾ ਬਣਾਉਂਦਿਆਂ ਤਕਰੀਬਨ ਇਕ ਲੱਖ ਦੀ ਨਕਦੀ ਤੇ ਸਾਮਾਨ 'ਤੇ ਹੱਥ ਸਾਫ਼ ਕਰ ਦਿੱਤਾ। ਸਾਰੀ ਘਟਨਾ ਅੰਦਰ ਲੱਗੇ ਸੀ. ਸੀ. ਟੀ. ਵੀ. ਕੈਮਰੇ ਵਿਚ ਕੈਦ ਹੋ ਗਈ ਹੈ। ਘਟਨਾ ਦਾ ਪਤਾ ਲੱਗਣ ਤੋਂ ਬਾਅਦ ਦੁਕਾਨਦਾਰ ਨੇ ਪੁਲਸ ਨੂੰ ਸੂਚਨਾ ਦਿੱਤੀ। ਥਾਣਾ ਹੈਬੋਵਾਲ ਦੀ ਪੁਲਸ ਨੇ ਫੁਟੇਜ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਮੁਤਾਬਕ, ਹੈਬੋਵਾਲ ਮੇਨ ਰੋਡ ਸਥਿਤ STN ਟ੍ਰੇਡਰਜ਼ (ਸਿਗਰੇਟ-ਬੀੜੀ ਹੋਲਸੇਲ) ਦੇ ਮਾਲਕ ਜੋਤੀ ਜਸਰਾ ਨੂੰ ਸਵੇਰੇ ਦੁਕਾਨ ਵਿਚ ਚੋਰੀ ਹੋਣ ਦਾ ਪਤਾ ਲੱਗਿਆ। ਜਦੋਂ ਤੜਕਸਾਰ ਸੀ. ਸੀ. ਟੀ. ਵੀ. ਕੈਮਰੇ ਚੈੱਕ ਕੀਤੇ ਗਏ ਤਾਂ ਦੁਕਾਨ ਦਾ ਸ਼ਟਰ ਖੁੱਲ੍ਹਿਆ ਹੋਇਆ ਸੀ। ਚੋਰਾਂ ਨੇ ਬਰੀ ਚਾਲਾਕੀ ਨਾਲ ਦੁਕਾਨ ਦੇ ਸ਼ਟਰ ਤੋੜੇ ਹੋਏ ਸਨ ਤੇ ਅੰਦਰ ਸਾਰਾ ਸਾਮਾਨ ਖਿੱਲਰਿਾ ਪਿਆ ਸੀ। ਉਨ੍ਹਾਂ ਨੇ ਤੁਰੰਤ ਆਪਣੇ ਰਿਸ਼ਤੇਦਾਰ ਨੂੰ ਦੱਸਿਆ। ਜੋਤੀ ਜਸਰਾ ਮੁਤਾਬਕ, ਚੋਰ ਦੁਕਾਨ ਦੇ ਗੱਲੇ ਵਿਚ ਰੱਖੀ ਤਕਰੀਬਨ ਇਕ ਲੱਖ ਰੁਪਏ ਦੀ ਨਕਦੀ ਲੈ ਗਏ। ਨਕਦੀ ਤੋਂ ਇਲਾਵਾ ਚੋਰ ਦੁਕਾਨ ਤੋਂ ਹੋਰ ਕੀਮਤੀ ਸਾਮਾਨ ਵੀ ਚੋਰੀ ਕਰ ਕੇ ਲੈ ਗਏ ਹਨ। ਪੀੜਤ ਨੇ ਤੁਰੰਤ ਇਸ ਦੀ ਸੂਚਨਾ ਸਥਾਨਕ ਪੁਲਸ ਨੂੰ ਦੇ ਦਿੱਤੀ।
ਸੂਚਨਾ ਮਿਲਦਿਆਂ ਹੀ ਥਾਣਾ ਹੈਬੋਵਾਲ ਦੀ ਪੁਲਸ ਟੀਮ ਮੌਕੇ 'ਤੇ ਪਹੁੰਚੀ। ਪੁਲਸ ਨੇ ਘਟਨਾਸਥਲ ਦਾ ਮੁਆਇਨਾ ਕਰਨ ਤੋਂ ਬਾਅਦ ਆਲੇ-ਦੁਆਲੇ ਲੱਗੇ ਸੀ. ਸੀ. ਟੀ. ਵੀ. ਫੁਟੇਜ ਕਬਜ਼ੇ ਵਿਚ ਲੈ ਲਈ ਹੈ, ਤਾਂ ਜੋ ਚੋਰਾਂ ਦਾ ਪਤਾ ਲਗਾਇਆ ਜਾ ਸਕੇ। ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।
BSF ਵੱਲੋਂ ਤਸਕਰਾਂ 'ਤੇ ਫ਼ਾਇਰਿੰਗ, ਗੱਫਰ ਪਿਸਟਲ ਸਣੇ ਹਥਿਆਰਾਂ ਦੀ ਵੱਡੀ ਖੇਪ ਬਰਾਮਦ
NEXT STORY