ਮਹਿਲ ਕਲਾਂ (ਹਮੀਦੀ)– ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਅਧੀਨ ਪੈਂਦੇ ਪਿੰਡ ਧਨੇਰ ਵਿਖੇ ਅੱਜ ਦੁਪਹਿਰ ਸਮੇਂ ਚੋਰਾਂ ਵੱਲੋਂ ਮਜ਼ਦੂਰ ਪਰਿਵਾਰ ਦੇ ਘਰ ਵਿੱਚ ਦਾਖਲ ਹੋ ਕੇ ਨਗਦੀ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਚੋਰਾਂ ਨੇ ਘਰ ਦਾ ਜੰਦਰਾ ਤੋੜ ਕੇ ਕਮਰੇ ਦੀ ਅਲਮਾਰੀ ਫਰੋਲ ਕੇ ਲਗਭਗ 40 ਹਜ਼ਾਰ ਰੁਪਏ ਦੀ ਨਗਦੀ ਚੋਰੀ ਕਰ ਲਈ।
ਇਹ ਖ਼ਬਰ ਵੀ ਪੜ੍ਹੋ - Breaking News: ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੂੰ ਪੁਲਸ ਨੇ ਕੀਤਾ ਡਿਟੇਨ
ਇਸ ਮੌਕੇ ਪੀੜਤ ਜਗਰਾਜ ਸਿੰਘ ਪੁੱਤਰ ਮਨਸਾ ਸਿੰਘ, ਵਾਸੀ ਧਨੇਰ ਨੇ ਦੱਸਿਆ ਕਿ ਅੱਜ ਉਹ ਪਰਿਵਾਰ ਸਮੇਤ ਦਵਾਈ ਲੈਣ ਲਈ ਬਰਨਾਲਾ ਗਏ ਹੋਏ ਸਨ। ਜਦੋਂ ਉਹ ਘਰ ਵਾਪਸ ਆਏ ਤਾਂ ਘਰ ਦੇ ਮੁੱਖ ਗੇਟ ਦਾ ਜੰਦਰਾ ਟੁੱਟਿਆ ਹੋਇਆ ਸੀ। ਅੰਦਰ ਜਾਂਚ ਕਰਨ ‘ਤੇ ਪਤਾ ਲੱਗਾ ਕਿ ਇੱਕ ਕਮਰੇ ਦੀ ਅਲਮਾਰੀ ਫਰੋਲੀ ਗਈ ਸੀ ਅਤੇ ਉਸ ਵਿੱਚ ਪਈ ਲਗਭਗ 40 ਹਜ਼ਾਰ ਰੁਪਏ ਦੀ ਨਗਦੀ ਗਾਇਬ ਸੀ। ਜਗਰਾਜ ਸਿੰਘ ਨੇ ਦੱਸਿਆ ਕਿ ਚੋਰੀ ਦੀ ਸੂਚਨਾ ਤੁਰੰਤ ਪੁਲਿਸ ਥਾਣਾ ਮਹਿਲ ਕਲਾਂ ਨੂੰ ਦਿੱਤੀ ਗਈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਪਿੰਡਾਂ ਬਾਰੇ CM ਮਾਨ ਦਾ ਵੱਡਾ ਐਲਾਨ, ਅਗਲੇ ਮਹੀਨੇ ਤੋਂ...
ਸੂਚਨਾ ਮਿਲਣ ‘ਤੇ ਥਾਣਾ ਮੁਖੀ ਸ਼ੇਰਵਿੰਦਰ ਸਿੰਘ ਨੇ ਆਪਣੀ ਪੁਲਿਸ ਟੀਮ ਸਮੇਤ ਮੌਕੇ ‘ਤੇ ਪਹੁੰਚੇ, ਸਥਿਤੀ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਇਸ ਮਾਮਲੇ ਸਬੰਧੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਸੀ. ਸੀ. ਟੀ. ਵੀ. ਕੈਮਰਿਆਂ ਨੂੰ ਘੰਗਾਲਿਆ ਜਾ ਰਿਹਾ ਹੈ, ਤਾਂ ਜੋ ਚੋਰਾਂ ਦੀ ਪਛਾਣ ਕਰਕੇ ਜਲਦੀ ਗ੍ਰਿਫਤਾਰ ਕੀਤਾ ਜਾ ਸਕੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
100 ਮੀਟਰ ਦੇ ਘੇਰੇ ਅੰਦਰ ਆਮ ਜਨਤਾ ਦੇ ਇਕੱਠੇ ਹੋਣ ‘ਤੇ ਰੋਕ
NEXT STORY