ਰਾਜਪੁਰਾ (ਮਸਤਾਨਾ, ਹਰਵਿੰਦਰ) : ਬੀਤੀ ਰਾਤ ਪਿੰਡ ਨਲਾਸ ਵਿਖੇ ਅਣਪਛਾਤੇ ਚੋਰਾਂ ਵੱਲੋਂ ਇਕ ਘਰ 'ਚ ਵੜ ਕੇ ਲੱਖਾਂ ਰੁਪਏ ਦੇ ਸੋਨੇ ਅਤੇ ਚਾਂਦੀ ਦੇ ਗਹਿਣਿਆਂ ਸਮੇਤ ਨਕਦੀ ਚੋਰੀ ਕਰ ਲਈ। ਜਾਣਕਾਰੀ ਅਨੁਸਾਰ ਪਿੰਡ ਨਲਾਸ ਵਾਸੀ ਰਾਮ ਕਰਨ ਨੇ ਦੱਸਿਆ ਕਿ ਉਨ੍ਹਾਂ ਦਾ ਪਿੰਡ ਨਲਾਸ ਵਿਖੇ ਘਰ ਹੈ ਅਤੇ ਉਨ੍ਹਾਂ ਦੇ ਇਕ ਘਰ ਦਾ ਦਰਵਾਜ਼ਾ ਖੇਤਾਂ ਵੱਲ ਹੈ
ਜਦੋਂ ਉਹ ਸਵੇਰੇ ਉਠੇ ਤਾਂ ਉਨ੍ਹਾਂ ਦੇਖਿਆ ਕਿ ਉਨ੍ਹਾਂ ਦੇ ਘਰ ਦੇ ਪਿਛਲੇ ਦਰਵਾਜ਼ੇ ਦੀ ਕੁੰਡੀ ਟੁੱਟੀ ਹੋਈ ਸੀ ਅਤੇ ਘਰ ਦੇ ਕਮਰੇ 'ਚ ਪਿਆ ਸਾਰਾ ਸਮਾਨ ਖਿੱਲਰਿਆ ਹੋਇਆ ਸੀ, ਜਦੋਂ ਉਨ੍ਹਾਂ ਨੇ ਅਲਮਾਰੀ ਚੈੱਕ ਕੀਤੀ ਤਾਂ ਪਤਾ ਲੱਗਾ ਕਿ ਉਸ 'ਚ ਪਏ 20 ਤੋਲੇ ਸੋਨੇ ਦੇ ਗਹਿਣੇ ਅਤੇ ਕਿਲੋ ਦੇ ਲਗਭਗ ਚਾਂਦੀ ਦੇ ਗਹਿਣੇ ਅਤੇ ਲਗਭਗ 36 ਹਜ਼ਾਰ ਰੁਪਏ ਨਕਦੀ ਉਥੋਂ ਗਾਇਬ ਸੀ। ਸੂਚਨਾ ਮਿਲਦੇ ਹੀ ਥਾਣਾ ਸਦਰ ਦੀ ਪੁਲਸ ਮੌਕੇ ’ਤੇ ਪਹੁੰਚ ਗਈ ਅਤੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਨਾਜਾਇਜ਼ ਸ਼ਰਾਬ ਕਾਰਨ ਮੌਤਾਂ ਦੇ ਮਾਮਲੇ 'ਚ 'ਪੰਜਾਬ' ਦੂਜੇ ਨੰਬਰ 'ਤੇ, ਹੈਰਾਨ ਕਰ ਦੇਵੇਗੀ ਰਿਪੋਰਟ
NEXT STORY