ਤਪਾ ਮੰਡੀ (ਸ਼ਾਮ,ਗਰਗ): ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਪੁਲਸ ਚੌਕੀ ਵੱਲੋਂ ਸਰਕਾਰੀ ਗੋਦਾਮਾਂ ਦੇ ਟਰੱਕਾਂ ਵਿੱਚੋਂ ਕਣਕ ਅਤੇ ਝੋਨੇ ਦੀਆਂ ਬੋਰੀਆਂ ਚੋਰੀ ਕਰਨ ਦੇ ਦੋਸ਼ ਹੇਠ ਇਕ ਮੁਲਜ਼ਮ ਨੂੰ ਮੋਟਰਸਾਈਕਲ ਅਤੇ ਕਣਕ ਦੀ ਬੋਰੀ ਸਮੇਤ ਕਾਬੂ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਸ ਚੌਕੀ ਇੰਚਾਰਜ ਕੁਲਵੰਤ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਅਭਿਸ਼ੇਕ ਰਾਮ ਪੁੱਤਰ ਜਸਵੰਤ ਰਾਮ, ਵਾਸੀ ਟਿੱਬਾ ਬਸਤੀ ਜੇਠੂਕੇ, ਸਰਕਾਰੀ ਗੋਦਾਮਾਂ ਵਿਚ ਮਾਲ ਦੀ ਢੋਆ-ਢੁਆਈ ਕਰਨ ਵਾਲੇ ਟਰੱਕਾਂ ਵਿਚੋਂ ਕਣਕ ਅਤੇ ਝੋਨੇ ਦੀਆਂ ਬੋਰੀਆਂ ਚੋਰੀ ਕਰਨ ਦਾ ਆਦੀ ਹੈ। ਉਨ੍ਹਾਂ ਦੱਸਿਆ ਕਿ ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਏ.ਐੱਸ.ਆਈ ਸਤਿਗੁਰ ਸਿੰਘ ਦੀ ਅਗਵਾਈ ਹੇਠ ਪਾਰਟੀ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਲਈ ਗਸਤ ਕਰ ਰਹੀ ਸੀ ਤਾਂ ਮੁਲਜ਼ਮ ਨੂੰ ਘੁੰਨਸ ’ਤੇ ਕਣਕ ਅਤੇ ਝੋਨੇ ਦੀਆਂ ਬੋਰੀਆਂ ਚੋਰੀ ਕਰਨ ਦੇ ਸ਼ੱਕ ਹੇਠ ਕਾਬੂ ਕੀਤਾ ਗਿਆ। ਪੁਲਸ ਨੇ ਮੁਲਜ਼ਮ ਕੋਲੋਂ ਇਕ ਮੋਟਰਸਾਈਕਲ ਅਤੇ ਕਣਕ ਦੀ ਇਕ ਬੋਰੀ ਬਰਾਮਦ ਕੀਤੀ ਹੈ। ਪੁਲਸ ਵੱਲੋਂ ਮਾਮਲੇ ਸਬੰਧੀ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਖ਼ਾਲੀ ਪਲਾਟ ਤੋਂ ਅਣਪਛਾਤੀ ਔਰਤ ਦੀ ਲਾਸ਼ ਬਰਾਮਦ, ਕਤਲ ਦਾ ਸ਼ੱਕ
NEXT STORY