ਜਲੰਧਰ (ਮਹੇਸ਼)— ਹੁਸ਼ਿਆਰਪੁਰ 'ਚ ਕਿਸੇ ਰਿਸ਼ਤੇਦਾਰ ਦੇ ਘਰ ਵਿਆਹ 'ਚ ਹਿੱਸਾ ਲੈਣ ਗਏ ਥਾਣਾ ਸਦਰ ਦੇ ਪਿੰਡ ਜਗਰਾਲ ਵਾਸੀ ਇਕ ਪਰਿਵਾਰ ਦੇ ਘਰ 'ਚ ਚੋਰਾਂ ਨੇ ਧਾਵਾ ਬੋਲਦੇ ਹੋਏ ਕਰੀਬ 35 ਹਜ਼ਾਰ ਰੁਪਏ ਦੀ ਨਕਦੀ ਅਤੇ ਹੋਰ ਸਾਮਾਨ ਚੋਰੀ ਕਰ ਲਿਆ।
ਪੇਸ਼ੇ ਤੋਂ ਰਾਜ ਮਿਸਤਰੀ ਕੁਲਦੀਪ ਸਿੰਘ ਪੁੱਤਰ ਆਤਮਾ ਸਿੰਘ ਵਾਸੀ ਪਿੰਡ ਜਗਰਾਲ ਨੇ ਦੱਸਿਆ ਕਿ ਉਹ ਹੁਸ਼ਿਆਰਪੁਰ ਤੋਂ ਪਰਤਿਆ ਤਾਂ ਦੇਖਿਆ ਗਿਆ ਕਿ ਘਰ 'ਚ ਸਾਰਾ ਸਾਮਾਨ ਖਿੱਲਰਿਆ ਪਿਆ ਸੀ। ਉਨ੍ਹਾਂ ਨੇ ਦੱਸਿਆ ਕਿ ਚੋਰ ਘਰ ਦੀ ਕੰਧ ਤੋੜ ਕੇ ਅੰਦਰ ਗਏ ਅਤੇ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਉਸੇ ਰਾਹ ਤੋਂ ਫਰਾਰ ਹੋ ਗਏ। ਚੋਰੀ ਦੀ ਸੂਚਨਾ ਥਾਣਾ ਸਦਰ ਦੀ ਪੁਲਸ ਨੂੰ ਦਿੱਤੀ ਗਈ ਅਤੇ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। ਥਾਣਾ ਸਦਰ 'ਚ ਵੱਧ ਰਹੀਆਂ ਚੋਰੀਆਂ ਨੂੰ ਲੈ ਕੇ ਲੋਕਾਂ 'ਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ।
ਐੱਨ.ਆਰ.ਆਈ. ਮਹਿਲਾ ਹੋਈ ਸਨੈਚਿੰਗ ਦੀ ਸ਼ਿਕਾਰ, ਲੁਟੇਰਿਆਂ ਨੇ ਖੋਹਿਆ ਪਰਸ
NEXT STORY