ਜਲੰਧਰ/ਲਾਂਬੜਾ, (ਵਰਿਆਣਾ, ਵਰਿੰਦਰ)- ਥਾਣਾ ਲਾਂਬੜਾ ਅਧੀਨ ਆਉਂਦੇ ਪਿੰਡ ਅਠੌਲਾ ਵਿਖੇ ਬੀਤੀ ਰਾਤ ਚੋਰ ਇਕ ਘਰ ਵਿਚੋਂ ਹਜ਼ਾਰਾਂ ਦੀ ਨਕਦੀ ਅਤੇ ਇਕ ਆਈਫੋਨ ਚੋਰੀ ਕਰ ਕੇ ਲੈ ਗਏ। ਪੀੜਤ ਮਹਿੰਦਰ ਕੌਰ ਨੇ ਦੱਸਿਆ ਕਿ ਉਹ ਪਰਿਵਾਰ ਸਮੇਤ ਬੀਤੀ ਰਾਤ ਕਰੀਬ 11.30 ਵਜੇ ਰੋਜ਼ਾਨਾ ਦੀ ਤਰ੍ਹਾਂ ਸੌਂ ਗਈ ਸੀ। 3.30 ਵਜੇ ਇਸ ਤਰ੍ਹਾਂ ਲੱਗਾ ਕਿ ਘਰ ਵਿਚ ਕੋਈ ਘੁੰਮ ਰਿਹਾ ਹੈ, ਇਸ ਸਬੰਧੀ ਉਸ ਨੇ ਪਰਿਵਾਰਕ ਮੈਂਬਰਾਂ ਨੂੰ ਦੱਸਿਆ। ਘਰ 'ਚ ਅਤੇ ਆਲੇ-ਦੁਆਲੇ ਦੇਖਿਆ ਪਰ ਕੋਈ ਵੀ ਨਜ਼ਰ ਨਾ ਆਇਆ।
ਉਨ੍ਹਾਂ ਦੱਸਿਆ ਕਿ ਜਦੋਂ ਉਸ ਨੇ ਆਪਣੇ ਕਮਰੇ ਵਿਚ ਜਾ ਕੇ ਦੇਖਿਆ ਤਾਂ ਕਮਰੇ 'ਚੋਂ ਪਰਸ ਤੇ ਆਈਫੋਨ ਗਾਇਬ ਸੀ। ਉਨ੍ਹਾਂ ਦੱਸਿਆ ਕਿ ਪਰਸ ਵਿਚ ਕਰੀਬ 25 ਹਜ਼ਾਰ ਰੁਪਏ ਰੱਖੇ ਹੋਏ ਸਨ। ਇਸ ਸਬੰਧੀ ਥਾਣਾ ਲਾਂਬੜਾ ਦੀ ਪੁਲਸ ਨੂੰ ਸੂਚਿਤ ਕੀਤਾ ਗਿਆ, ਜਿਨ੍ਹਾਂ ਨੇ ਮੌਕੇ 'ਤੇ ਆ ਕੇ ਜਾਂਚ ਸ਼ੁਰੂ ਕੀਤੀ।
ਉਧਰ, ਪਿੰਡ ਦੇ ਸਾਬਕਾ ਬਲਾਕ ਸੰਮਤੀ ਮੈਂਬਰ ਹਰਮੇਲ ਸਿੰਘ ਸ਼ਾਹ ਨੇ ਦੱਸਿਆ ਕਿ ਕੁਝ ਦਿਨ ਅਤੇ ਕੁਝ ਮਹੀਨੇ ਪਹਿਲਾਂ ਵਿਚ ਪਿੰਡ ਵਿਚ ਚੋਰੀਆਂ ਹੋ ਚੁੱਕੀਆਂ ਹਨ, ਜਿਸ ਕਾਰਨ ਪਿੰਡ ਵਿਚ ਦਹਿਸ਼ਤ ਹੈ। ਉਨ੍ਹਾਂ ਨੇ ਪੁਲਸ ਪ੍ਰ੍ਰਸ਼ਾਸਨ ਤੋਂ ਮੰਗ ਕੀਤੀ ਕਿ ਪਿੰਡ ਅਤੇ ਇਲਾਕੇ ਵਿਚ ਰਾਤ ਦੇ ਸਮੇਂ ਪੁਲਸ ਗਸ਼ਤ ਵਧਾਈ ਜਾਵੇ ਤਾਂ ਜੋ ਅਜਿਹੀਆਂ ਵਾਰਦਾਤਾਂ ਨੂੰ ਠੱਲ੍ਹ ਪਵੇ।
ਸਿੱਖਾਂ ਦਾ ਗੁੱਸਾ ਰੈਫਰੈਂਡਮ 2020 ਨੂੰ ਦੇ ਰਿਹਾ ਤੂਲ
NEXT STORY