ਫਿਰੋਜ਼ਪੁਰ (ਮਲਹੋਤਰਾ)-ਵਰਕਸ਼ਾਪ 'ਚ ਚੋਰੀ ਦੀ ਘਟਨਾ ਨੂੰ ਅੰਜਾਮ ਦੇਣ ਵਾਲੇ ਤਿੰਨ ਦੋਸ਼ੀਆਂ 'ਤੇ ਪਰਚਾ ਦਰਜ ਕਰਦੇ ਹੋਏ ਪੁਲਸ ਨੇ ਇਕ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਹੈ। ਬੱਸ ਅੱਡਾ ਮੱਖੂ ਲਾਗੇ ਵਰਕਸ਼ਾਪ ਚਲਾਉਣ ਵਾਲੇ ਗੁਰਦੀਪ ਸਿੰਘ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਕਿਹਾ ਕਿ 30 ਮਾਰਚ ਨੂੰ ਉਹ ਰੋਜ਼ਾਨਾ ਦੀ ਤਰ੍ਹਾਂ ਵਰਕਸ਼ਾਪ ਬੰਦ ਕਰ ਕੇ ਗਿਆ ਤੇ ਅਗਲੇ ਦਿਨ ਸਵੇਰੇ ਆਇਆ ਤਾਂ ਵਰਕਸ਼ਾਪ ਦੇ ਤਾਲੇ ਟੁੱਟੇ ਹੋਏ ਸਨ। ਪੁਲਸ ਨੂੰ ਬੁਲਾ ਕੇ ਚੈੱਕ ਕੀਤਾ ਗਿਆ ਤਾਂ ਵਰਕਸ਼ਾਪ ਦੇ ਅੰਦਰੋਂ ਕਾਰ ਦੇ ਤਿੰਨ ਰਿਮ, ਆਲਟੀਨੇਟਰ ਤੇ ਕਾਫੀ ਮਾਤਰਾ ਵਿਚ ਕਬਾੜ ਦਾ ਸਾਮਾਨ ਗਾਇਬ ਸੀ। ਏ. ਐੱਸ. ਆਈ. ਰਜਿੰਦਰ ਸਿੰਘ ਨੇ ਦੱਸਿਆ ਕਿ ਗੁਰਦੀਪ ਸਿੰਘ ਨੇ ਇਸ ਘਟਨਾ ਨੂੰ ਅੰਜਾਮ ਦੇਣ ਪਿੱਛੇ ਸਾਰਜ ਸਿੰਘ, ਜਸਵਿੰਦਰ ਸਿੰਘ ਤੇ ਪਲਵਿੰਦਰ ਸਿੰਘ 'ਤੇ ਸ਼ੱਕ ਜ਼ਾਹਿਰ ਕੀਤਾ ਹੈ, ਜਿਨ੍ਹਾਂ 'ਚੋਂ ਪਲਵਿੰਦਰ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਤੇ ਬਾਕੀ ਦੋਵਾਂ ਦੀ ਭਾਲ ਜਾਰੀ ਹੈ। ਤਿੰਨਾਂ ਖਿਲਾਫ ਪਰਚਾ ਦਰਜ ਕਰ ਲਿਆ ਗਿਆ ਹੈ।
ਇਰਾਕ 'ਚ ਮਾਰੇ ਗਏ ਪਿੰਡ ਬੋਹਾਨੀ ਦੇ ਸੁਖਵਿੰਦਰ ਦਾ ਦੇਰ ਸ਼ਾਮ ਹੋਇਆ ਅੰਤਿਮ ਸੰਸਕਾਰ
NEXT STORY