ਕੁਰਾਲੀ, (ਬਠਲਾ)- ਪਿੰਡ ਗੌਸਲਾਂ ਦੇ ਇਕ ਘਰ ਦੇ ਤਾਲੇ ਤੋੜ ਕੇ ਚੋਰ ਗਹਿਣੇ, ਨਕਦੀ ਤੇ ਹੋਰ ਸਾਮਾਨ ਚੋਰੀ ਕਰਕੇ ਲੈ ਗਏ। ਇਸ ਸਬੰਧੀ ਪੁਲਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ।
ਘਰ ਦੀ ਮਾਲਕਣ ਸਤਵਿੰਦਰ ਕੌਰ ਨੇ ਦੱਸਿਆ ਕਿ ਉਹ ਦਿਨ ਸਮੇਂ ਘਰ ਨੂੰ ਤਾਲਾ ਲਾ ਕੇ ਬਾਹਰ ਕੰਮ 'ਤੇ ਗਏ ਹੋਏ ਸਨ ਤੇ ਜਦੋਂ ਸ਼ਾਮ ਨੂੰ ਵਾਪਸ ਪਹੁੰਚੇ ਤਾਂ ਘਰ ਦੇ ਤਾਲੇ ਟੁੱਟੇ ਪਏ ਸਨ ਤੇ ਸਾਰਾ ਸਾਮਾਨ ਖਿੱਲਰਿਆ ਪਿਆ ਸੀ। ਸਤਵਿੰਦਰ ਕੌਰ ਨੇ ਦੱਸਿਆ ਕਿ ਚੋਰ ਸੋਨੇ ਦੇ ਗਹਿਣੇ, ਮੂਵੀ ਕੈਮਰੇ ਤੇ 7 ਹਜ਼ਾਰ ਰੁਪਏ ਚੋਰੀ ਕਰਕੇ ਲੈ ਗਏ। ਸਤਵਿੰਦਰ ਕੌਰ ਨੇ ਦੱਸਿਆ ਕਿ ਚੋਰਾਂ ਨੇ ਘਰ ਦੀ ਲਾਬੀ ਵਿਚ ਲੱਗੇ ਸੀ. ਸੀ. ਟੀ. ਵੀ. ਕੈਮਰੇ ਵੀ ਤੋੜ ਦਿੱਤੇ ਪਰ ਫਿਰ ਵੀ ਉਨ੍ਹਾਂ ਦੀਆਂ ਤਸਵੀਰਾਂ ਕੈਮਰਿਆਂ ਵਿਚ ਕੈਦ ਹੋ ਗਈਆਂ।
ਉਸ ਨੇ ਦੱਸਿਆ ਕਿ ਸੀ. ਸੀ. ਟੀ. ਵੀ. ਕੈਮਰਿਆਂ ਦੀ ਰਿਕਾਰਡਿੰਗ ਤੇ ਮਾਮਲੇ ਸਬੰਧੀ ਸ਼ਿਕਾਇਤ ਸਿੰਘ ਭਗਵੰਤਪੁਰਾ ਪੁਲਸ ਨੂੰ ਦਿੱਤੀ ਗਈ। ਪੁਲਸ ਪਾਰਟੀ ਨੇ ਮੌਕਾ ਦੇਖਣ ਮਗਰੋਂ ਕਾਰਵਾਈ ਦਾ ਭਰੋਸਾ ਦਿੱਤਾ ਸੀ ਪਰ ਅਜੇ ਤਕ ਕੋਈ ਕੇਸ ਦਰਜ ਨਹੀਂ ਹੋ ਸਕਿਆ। ਇਸ ਸਬੰਧੀ ਜਦੋਂ ਥਾਣਾ ਸਿੰਘ ਭਗਵੰਤਪੁਰਾ ਦੇ ਮੁਨਸ਼ੀ ਸੁਖਵਿੰਦਰ ਸਿੰਘ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਕਿਹਾ ਕਿ ਚੋਰੀ ਸਬੰਧੀ ਜਾਂਚ ਕੀਤੀ ਜਾ ਰਹੀ ਹੈ ਤੇ ਜਾਂਚ ਮਗਰੋਂ ਬਣਦੀ ਕਾਰਵਾਈ ਕੀਤੀ ਜਾਵੇਗੀ।
ਨੌਜਵਾਨ ਨੇ ਸਲਫ਼ਾਸ ਦੀਆਂ ਗੋਲੀਆਂ ਖਾ ਕੇ ਜੀਵਨ ਲੀਲਾ ਕੀਤੀ ਸਮਾਪਤ
NEXT STORY