ਅੰਮ੍ਰਿਤਸਰ, (ਸੰਜੀਵ)- ਸ਼ਹਿਰ ਦੇ ਵੱਖ-ਵੱਖ ਇਲਾਕਿਆਂ ’ਚ ਵਾਹਨ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਮਨਦੀਪ ਸਿੰਘ ਦੀਪੂ ਵਾਸੀ ਲਸ਼ਕਰੀ ਨੰਗਲ ਨੂੰ ਚੌਕੀ ਸਰਕਟ ਹਾਊਸ ਦੀ ਪੁਲਸ ਨੇ ਗ੍ਰਿਫਤਾਰ ਕੀਤਾ ਹੈ। ਦੋਸ਼ੀ ਦੇ ਕਬਜ਼ੇ ’ਚੋਂ ਚੋਰੀ ਦਾ ਇਕ ਮੋਟਰਸਾਈਕਲ ਬਰਾਮਦ ਹੋਇਆ, ਜਿਸ ਵਿਰੁੱਧ ਕੇਸ ਦਰਜ ਕਰ ਕੇ ਉਸ ਨੂੰ ਮਾਣਯੋਗ ਅਦਾਲਤ ਦੇ ਨਿਰਦੇਸ਼ਾਂ ’ਤੇ ਜਾਂਚ ਲਈ ਪੁਲਸ ਰਿਮਾਂਡ ’ਤੇ ਲਿਆ ਹੈ। ਇਹ ਖੁਲਾਸਾ ਚੌਕੀ ਸਰਕਟ ਹਾਊਸ ਦੇ ਇੰਚਾਰਜ ਐੱਸ. ਆਈ. ਨਿਸ਼ਾਨ ਸਿੰਘ ਨੇ ਕੀਤਾ। ਉਨ੍ਹਾਂ ਦੱਸਿਆ ਕਿ ਸੂਚਨਾ ਮਿਲੀ ਸੀ ਕਿ ਦੋਸ਼ੀ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਦੀ ਫਿਰਾਕ ਵਿਚ ਹੈ, ਜਿਸ ’ਤੇ ਨਾਕਾ ਲ ਕੇ ਉਸ ਨੂੰ ਦਬੋਚ ਲਿਆ ਗਿਆ। ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਪਟਵਾਰ ਯੂਨੀਅਨ ਨੇ ਕੀਤਾ ਰੋਸ ਪ੍ਰਦਰਸ਼ਨ
NEXT STORY