ਅੰਮ੍ਰਿਤਸਰ, (ਸੰਜੀਵ)- ਥਾਣਾ ਰਾਮਬਾਗ ਦੀ ਪੁਲਸ ਨੇ ਸਿਟੀ ਸੈਂਟਰ ਤੋਂ ਮੋਟਰਸਾਈਕਲ ਚੋਰੀ ਕਰਨ ਵਾਲੇ ਮਨਿੰਦਰਪਾਲ ਸਿੰਘ ਮੋਂਟੀ ਵਾਸੀ ਸ਼ਰੀਫਪੁਰਾ ਨੂੰ ਗ੍ਰਿਫਤਾਰ ਕੀਤਾ, ਜਿਸ ਦੇ ਕਬਜ਼ੇ ’ਚੋਂ ਚੋਰੀ ਕੀਤਾ ਗਿਆ ਮੋਟਰਸਾਈਕਲ ਬਰਾਮਦ ਹੋਇਆ। ਵਾਰਦਾਤ ਦੌਰਾਨ ਦੋਸ਼ੀ ਸੀ. ਸੀ. ਟੀ. ਵੀ. ਕੈਮਰੇ ’ਚ ਕੈਦ ਹੋ ਗਿਆ ਸੀ, ਜਿਸ ਦੀ ਫੁਟੇਜ ਦੇ ਆਧਾਰ ’ਤੇ ਉਸ ਦੀ ਪਛਾਣ ਕਰ ਕੇ ਚੌਕੀ ਬੱਸ ਸਟੈਂਡ ਦੀ ਪੁਲਸ ਨੇ ਉਸ ਨੂੰ ਦਬੋਚ ਲਿਆ। ਦੋਸ਼ੀ ਵਿਰੁੱਧ ਕੇਸ ਦਰਜ ਕਰ ਕੇ ਉਸ ਨੂੰ ਮਾਣਯੋਗ ਅਦਾਲਤ ਦੇ ਨਿਰਦੇਸ਼ਾਂ ’ਤੇ ਜਾਂਚ ਲਈ ਪੁਲਸ ਰਿਮਾਂਡ ’ਤੇ ਲਿਆ ਗਿਆ ਹੈ।
ਇਹ ਖੁਲਾਸਾ ਚੌਕੀ ਇੰਚਾਰਜ ਏ. ਐੱਸ. ਆਈ. ਵਾਰਿਸ ਮਸੀਹ ਨੇ ਕੀਤਾ। ਉਨ੍ਹਾਂ ਦੱਸਿਆ ਕਿ ਦੋਸ਼ੀ ਨੇ ਸਿਟੀ ਸੈਂਟਰ ਸਥਿਤ ਐੱਲ. ਆਈ. ਸੀ. ਦੀ ਬਿਲਡਿੰਗ ਨੇਡ਼ਿਓਂ ਮੋਟਰਸਾਈਕਲ ਚੋਰੀ ਕੀਤਾ ਸੀ, ਜਦੋਂ ਇਸ ਦੀ ਜਾਂਚ ਕੀਤੀ ਗਈ ਤਾਂ ਵਾਰਦਾਤ ਵਾਲੀ ਥਾਂ ਨੇਡ਼ੇ ਲੱਗੇ ਸੀ. ਸੀ. ਟੀ. ਵੀ. ਕੈਮਰੇ ਤੋਂ ਦੋਸ਼ੀ ਦੀ ਪਛਾਣ ਹੋ ਗਈ। ਪੁਲਸ ਦੋਸ਼ੀ ਤੋਂ ਗੰਭੀਰਤਾ ਨਾਲ ਪੁੱਛਗਿੱਛ ਕਰ ਰਹੀ ਹੈ ਅਤੇ ਉਸ ਤੋਂ ਹੋਰ ਵਾਰਦਾਤਾਂ ਦੇ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਐਡਵੋਕੇਟ ਜਗਰੂਪ ਸੇਖਵਾਂ ਨੂੰ ਮਿਲੀ ਜ਼ਮਾਨਤ
NEXT STORY