ਨਵਾਂਸ਼ਹਿਰ, (ਤ੍ਰਿਪਾਠੀ)- ਥਾਣਾ ਸਿਟੀ ਨਵਾਂਸ਼ਹਿਰ ਦੀ ਪੁਲਸ ਨੇ ਮੋਟਰਸਾਈਕਲ ਚੋਰੀ ਕਰਨ ਵਾਲੇ 2 ਮੁਲਜ਼ਮਾਂ ਨੂੰ ਗ੍ ਰਿਫਤਾਰਕਰ ਕੇ ਉਨ੍ਹਾਂ ਕੋਲੋਂ ਚੋਰੀ ਦੇ 3 ਮੋਟਰਸਾਈਕਲ ਬਰਾਮਦ ਕੀਤੇ ਹਨ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ. ਐੱਚ. ਓ. ਇੰਸਪੈਕਟਰ ਸਹਿਬਾਜ ਸਿੰਘ ਨੇ ਦੱਸਿਆ ਕਿ ਐੱਸ. ਐੱਸ. ਪੀ. ਸਤਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਭੈਡ਼ੇ ਅਤੇ ਅਪਰਾਧਿਕ ਕਿਸਮ ਦੇ ਲੋਕਾਂ ਖਿਲਾਫ਼ ਵਿੱਢੀ ਗਈ ਮੁਹਿੰਮ ਤਹਿਤ ਥਾਣੇਦਾਰ ਸ਼ਮਸ਼ੇਰ ਸਿੰਘ ਦੀ ਪੁਲਸ ਪਾਰਟੀ ਨੇ ਪਿੰਡ ਬੇਗਮਪੁਰ ਗੇਟ ਦੇ ਨਜ਼ਦੀਕ ਇਕ ਵਿਸ਼ੇਸ਼ ਨਾਕਾ ਲਾਇਆ ਹੋਇਆ ਸੀ ਕਿ ਪਿੰਡ ਵੱਲੋਂ ਮੋਟਰਸਾਈਕਲ ’ਤੇ ਆ ਰਹੇ 2 ਨੌਜਵਾਨਾਂ ਨੂੰ ਜਦੋਂ ਰੋਕ ਕੇ ਮੋਟਰਸਾਈਕਲ ਦੇ ਦਸਤਾਵੇਜ਼ ਚੈੱਕ ਕੀਤੇ ਗਏ ਤਾਂ ਉਨ੍ਹਾਂ ਦਾ ਮੋਟਰਸਾਈਕਲ ਚੋਰੀ ਨਿਕਲਿਆ।
ਐੱਸ. ਐੱਚ. ਓ. ਨੇ ਦੱਸਿਆ ਕਿ ਗ੍ਰਿਫਤਾਰ ਨੌਜਵਾਨਾਂ ਦੀ ਪਛਾਣ ਕੁਲਵਿੰਦਰ ਸਿੰਘ ਪੁੱਤਰ ਨੱਥਾ ਸਿੰਘ ਅਤੇ ਇੰਦਰਜੀਤ ਸਿੰਘ ਪੁੱਤਰ ਭੁਪਿੰਦਰ ਸਿੰਘ ਦੋਵੇਂ ਵਾਸੀ ਨਵਾਂਸ਼ਹਿਰ ਦੇ ਤੌਰ ’ਤੇ ਹੋਈ। ਉਨ੍ਹਾਂ ਦੱਸਿਆ ਕਿ ਉਪਰੋਕਤ ਦੋਸ਼ੀਆਂ ਤੋਂ ਚੋਰੀ ਕੀਤੇ 3 ਮੋਟਰਸਾਈਕਲ ਬਰਾਮਦ ਕੀਤੇ ਗਏ ਹਨ, ਜਿਨ੍ਹਾਂ ਨੂੰ ਉਨ੍ਹਾਂ ਨੇ ਵੱਖ-ਵੱਖ ਥਾਵਾਂ ਤੋਂ ਚੋਰੀ ਕੀਤਾ ਸੀ ਅਤੇ ਇਸ ਸਬੰਧੀ ਪੁਲਸ ਮਾਮਲੇ ਵੀ ਦਰਜ ਹਨ। ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਦੋਸ਼ੀਆਂ ਤੋਂ ਪੁੱਛ-ਪਡ਼ਤਾਲ ਦੌਰਾਨ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਜਲੰਧਰ : ਦਿਨ-ਦਿਹਾੜੇ ਪ੍ਰੋਫੈਸਰ ਘਰੋਂ 25 ਤੋਲੇ ਸੋਨਾ ਲੈ ਕੇ ਫਰਾਰ ਹੋਏ ਚੋਰ
NEXT STORY