ਬਟਾਲਾ, (ਬੇਰੀ)- ਦੁਕਾਨ ਦੇ ਤਾਲੇ ਤੋਡ਼ ਕੇ ਜ਼ਰੂਰੀ ਦਸਤਾਵੇਜ਼ ਚੋਰੀ ਕਰ ਕੇ ਦੁਕਾਨ ’ਤੇ ਕਬਜ਼ਾ ਕਰਨ ਵਾਲੇ 4 ਪਛਾਤੇ ਅਤੇ 10 ਅਣਪਛਾਤੇ ਲੋਕਾਂ ਵਿਰੁੱਧ ਥਾਣਾ ਸਿਟੀ ਦੀ ਪੁਲਸ ਨੇ ਕੇਸ ਦਰਜ ਕੀਤਾ ਹੈ। ਪੁਲਸ ਨੂੰ ਦਰਜ ਕਰਵਾਏ ਬਿਆਨਾਂ ਵਿਚ ਸਾਹਿਲ ਗਾਰਮੈਂਟਸ ਦੇ ਨਾਂ ’ਤੇ ਦੁਕਾਨ ਚਲਾਉਂਦੇ ਸੁਖਵਿੰਦਰ ਸਿੰਘ ਪੁੱਤਰ ਪੂਰਨ ਸਿੰਘ ਵਾਸੀ ਮੁਰਗੀ ਮੁਹੱਲਾ ਬਟਾਲਾ ਨੇ ਲਿਖਵਾਇਆ ਹੈ ਕਿ ਉਸ ਨੇ ਪਿਛਲੇ ਚਾਰ ਸਾਲਾਂ ਤੋਂ ਬਟਾਲਾ ਦੇ ਰਹਿਣ ਵਾਲੇ ਇਕ ਵਿਅਕਤੀ ਕੋਲੋਂ ਬੱਸ ਸਟੈਂਡ ਦੇ ਸਾਹਮਣੇ ਦੁਕਾਨ ਕਿਰਾਏ ’ਤੇ ਲਈ ਸੀ, ਜਿਸ ਦਾ ਹਰ ਮਹੀਨੇ ਉਹ ਕਿਰਾਇਆ ਦਿੰਦਾ ਸੀ ਪਰ ਕਦੇ ਸਬੰਧਤ ਵਿਅਕਤੀ ਨੇ ਰਸੀਦ ਨਹੀਂ ਦਿੱਤੀ। ਸੁਖਵਿੰਦਰ ਸਿੰਘ ਨੇ ਬਿਆਨਾਂ ਵਿਚ ਅੱਗੇ ਲਿਖਵਾਇਆ ਹੈ ਕਿ ਦੋ ਰੋਜ਼ ਪਹਿਲਾਂ ਰਾਤ 9 ਵਜੇ ਸਬੰਧਤ ਵਿਅਕਤੀ ਨੇ ਆਪਣੇ ਸਾਥੀਆਂ ਨਾਲ ਆ ਕੇ ਉਸਦੀ ਦੁਕਾਨ ਦੇ ਤਾਲੇ ਤੋਡ਼ੇ ਅਤੇ ਦੁਕਾਨ ਅੰਦਰੋਂ ਜ਼ਰੂਰੀ ਦਸਤਾਵੇਜ਼ ਚੋਰੀ ਕਰ ਕੇ ਦੁਕਾਨ ’ਤੇ ਕਬਜ਼ਾ ਕਰ ਲਿਆ। ਸੁਖਵਿੰਦਰ ਸਿੰਘ ਨੇ ਪੁਲਸ ਨੂੰ ਦੱਸਿਅਾ ਕਿ ਜਦੋਂ ਸਬੰਧਤ ਵਿਅਕਤੀਆਂ ਨੂੰ ਉਸ ਨੇ ਅਜਿਹਾ ਕਰਨ ਤੋਂ ਰੋਕਿਆ ਤਾਂ ਉਨ੍ਹਾਂ ਨੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। ®ਉਕਤ ਮਾਮਲੇ ਸਬੰਧੀ ਪੁਲਸ ਚੌਕੀ ਬੱਸ ਸਟੈਂਡ ਦੇ ਇੰਚਾਰਜ ਏ. ਐੱਸ. ਆਈ. ਬਲਦੇਵ ਸਿੰਘ ਨੇ ਕਾਰਵਾਈ ਕਰਦਿਆਂ ਥਾਣਾ ਸਿਟੀ ਵਿਚ ਸਬੰਧਤ 4 ਪਛਾਤੇ ਤੇ 10 ਅਣਪਛਾਤੇ ਲੋਕਾਂ ਵਿਰੁੱਧ ਬਣਦੀਆਂ ਧਾਰਾਵਾਂ ਹੇਠ ਸੁਖਵਿੰਦਰ ਸਿੰਘ ਦੇ ਬਿਆਨਾਂ ’ਤੇ ਕੇਸ ਦਰਜ ਕਰ ਲਿਅਾ ਹੈ।
® ਨਸ਼ੇ ਵਾਲੀਆਂ ਗੋਲੀਆਂ ਤੇ ਹੈਰੋਇਨ ਸਮੇਤ ਨੌਜਵਾਨ ਕਾਬੂ
ਬਟਾਲਾ, 11 ਅਗਸਤ (ਬੇਰੀ)-ਥਾਣਾ ਕੋਟਲੀ ਸੂਰਤ ਮੱਲ੍ਹੀ ਦੇ ਏ. ਐੱਸ. ਆਈ. ਸੁਖਦੇਵ ਸਿੰਘ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਪੁਲ ਨਹਿਰ ਕੋਟਲੀ ਸੂਰਤ ਮੱਲ੍ਹੀ ਤੋਂ ਮਨਦੀਪ ਸਿੰਘ ਵਾਸੀ ਦਰਗਾਬਾਦ ਨੂੰ 4 ਗ੍ਰਾਮ ਹੈਰੋਇਨ ਸਮੇਤ 98 ਨਸ਼ੇ ਵਾਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਉਸ ਵਿਰੁੱਧ ਕੇਸ ਦਰਜ ਕਰ ਦਿੱਤਾ ਹੈ।
ਕਾਰ ’ਚੋਂ 35 ਪੇਟੀਆਂ ਸ਼ਰਾਬ ਬਰਾਮਦ
NEXT STORY