ਪਠਾਨਕੋਟ (ਹਰਜਿੰਦਰ ਸਿੰਘ ਗੋਰਾਇਆ) : ਪਠਾਨਕੋਟ ਦੇ ਸ਼ਾਹਪੁਰ ਕੰਢੀ ਦੇ ਸਿਉਂਟੀ ਮੋੜ ਸਥਿਤ ਇਲੈਕਟ੍ਰਾਨਿਕਸ ਦੇ ਗੋਦਾਮ ਨੂੰ ਚੋਰਾਂ ਨੇ ਨਿਸ਼ਾਨਾ ਬਣਾਉਂਦਿਆਂ ਪੱਕੀ ਕੰਧ ਤੋੜ ਕੇ ਲੱਖਾਂ ਰੁਪਏ ਦਾ ਸਾਮਾਨ ਚੋਰੀ ਕਰ ਲਿਆ। ਚੋਰੀ ਦੀ ਵੱਡੀ ਵਾਰਦਾਤ ਵਿੱਚ ਚੋਰ 76 ਏਸੀ, 42 ਗੀਜ਼ਰ, 29 ਵਾਸ਼ਿੰਗ ਮਸ਼ੀਨਾਂ, 16 ਫਰਿੱਜ, 14 ਕੂਲਰ ਅਤੇ 9 ਏਸੀ ਦੀਆਂ ਬਾਹਰੀ ਇਕਾਈਆਂ ਲੈ ਗਏ। ਗੋਦਾਮ ਮਾਲਕ ਅਨੁਸਾਰ ਚੋਰੀ ਹੋਏ ਸਾਮਾਨ ਦੀ ਕੀਮਤ ਕਰੀਬ 65 ਲੱਖ ਰੁਪਏ ਦੱਸੀ ਜਾ ਰਹੀ ਹੈ।
ਗੋਦਾਮ ਦੇ ਮਾਲਕ ਰਾਜੇਸ਼ ਕੁਮਾਰ ਨੇ ਦੱਸਿਆ ਕਿ ਚੋਰੀ ਦਾ ਪਤਾ ਲੱਗਣ ’ਤੇ ਉਨ੍ਹਾਂ ਵੱਲੋਂ ਪੁਲਸ ਨੂੰ ਸੂਚਿਤ ਕੀਤਾ ਗਿਆ। ਵਿਕਰੀ ਇੰਚਾਰਜ ਦੀਪਾਂਸ਼ੂ ਸੂਦ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਦਾ ਹੈ ਕਿ ਚੋਰਾਂ ਨੇ ਵਾਰਦਾਤ ਨੂੰ ਪੂਰੀ ਯੋਜਨਾ ਤਹਿਤ ਅੰਜਾਮ ਦਿੱਤਾ। ਚੋਰਾਂ ਨੇ ਕਰੀਬ 9 ਇੰਚ ਮੋਟੀ ਪੱਕੀ ਕੰਧ ਵਿੱਚ ਵੱਡਾ ਪਾੜ ਪਾਇਆ ਅਤੇ ਕਾਂਟੇਦਾਰ ਤਾਰਾਂ ਕੱਟ ਕੇ ਗੋਦਾਮ ਅੰਦਰ ਦਾਖ਼ਲ ਹੋਏ। ਉਨ੍ਹਾਂ ਅਨੁਸਾਰ ਇੰਨੀ ਵੱਡੀ ਮਾਤਰਾ ਵਿੱਚ ਸਾਮਾਨ ਲਿਜਾਣ ਲਈ ਕਈ ਵਿਅਕਤੀਆਂ ਦੇ ਸ਼ਾਮਲ ਹੋਣ ਦਾ ਖਦਸ਼ਾ ਹੈ।
ਰਾਜੇਸ਼ ਕੁਮਾਰ ਦੀ ਸ਼ਿਕਾਇਤ ਦੇ ਆਧਾਰ ’ਤੇ ਥਾਣਾ ਸ਼ਾਹਪੁਰ ਕੰਢੀ ਪੁਲਸ ਨੇ ਰਾਮਨਗਰ ਵਾਸੀ ਅਮਿਤ ਕੁਮਾਰ ਉਰਫ਼ ਮੀਤਾ ਅਤੇ ਗਾਂਧੀ ਮੁਹੱਲਾ ਵਾਸੀ ਅਭਿਸ਼ੇਕ ਉਰਫ਼ ਗੱਬਰੂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਏਐੱਸਆਈ ਮਨਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਅਭਿਸ਼ੇਕ ਨੂੰ ਕਾਬੂ ਕਰਕੇ ਅਦਾਲਤ ਵਿੱਚ ਪੇਸ਼ ਕੀਤਾ, ਜਿੱਥੋਂ ਉਸ ਨੂੰ ਪੰਜ ਦਿਨ ਦੇ ਪੁਲਸ ਰਿਮਾਂਡ ’ਤੇ ਭੇਜ ਦਿੱਤਾ ਗਿਆ। ਪੁਲਸ ਅਨੁਸਾਰ ਪੁੱਛਗਿੱਛ ਦੌਰਾਨ ਕਾਬੂ ਕੀਤੇ ਮੁਲਜ਼ਮ ਵੱਲੋਂ ਵਾਰਦਾਤ ਵਿੱਚ ਸ਼ਾਮਲ ਹੋਰ ਸਾਥੀਆਂ ਸਬੰਧੀ ਜਾਣਕਾਰੀ ਦਿੱਤੀ ਗਈ ਹੈ। ਪੁਲਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ, ਜਦਕਿ ਦੂਜਾ ਨਾਮਜ਼ਦ ਮੁਲਜ਼ਮ ਅਮਿਤ ਕੁਮਾਰ ਫ਼ਰਾਰ ਦੱਸਿਆ ਜਾ ਰਿਹਾ ਹੈ ਅਤੇ ਉਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਦੀਪਕ ਖੋਸਲਾ ਕਪੂਰਥਲਾ ਖੇਤਰ 'ਚ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਨਿਯੁਕਤ
NEXT STORY