ਚੰਡੀਗੜ੍ਹ : ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਲੋਕ ਸਭਾ ਚੋਣਾਂ ਲਈ ਪੰਜਾਬ ਵਿਚ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਗੱਠਜੋੜ ਨੂੰ ਲੈ ਕੇ ਵੱਡਾ ਦਾਅਵਾ ਕੀਤਾ ਹੈ। ਉਨ੍ਹਾਂ ਆਖਿਆ ਹੈ ਕਿ ਕੱਲ੍ਹ ਦਿੱਲੀ ਵਿਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਸੀਨੀਅਰ ਆਗੂਆਂ ਦੀ ਮੀਟਿੰਗ ਹੋਈ ਹੈ, ਜਿਸ ਵਿਚ ਗੱਠਜੋੜ ਦੀ ਗੱਲ ਤੁਰੀ ਹੈ। ਜਾਖੜ ਨੇ ਕਿਹਾ ਕਿ ‘ਆਪ’ ਦੇ ਐਲਾਨੇ 8 ਉਮੀਦਵਾਰ ਵੀ ਬਦਲੇ ਜਾ ਸਕਦੇ ਹਨ ਕਿਉਂਕਿ ਦਿੱਲੀ ਵਿਚ ਕਾਂਗਰਸ ਅਤੇ ‘ਆਪ’ ਵਿਚਾਲੇ ਗੱਠਜੋੜ ਦੀ ਗੱਲ ਚੱਲ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਨੂੰ ਲੈ ਕੇ ਕਾਂਗਰਸ ਅਤੇ ‘ਆਪ’ ਵਿਚਾਲੇ ਗੱਠਜੋੜ ਨੂੰ ਦਿੱਲੀ ’ਚ ਆਖਰੀ ਪੜਾਅ ਵਿਚ ਹੈ।
ਇਹ ਵੀ ਪੜ੍ਹੋ : ਸਿੱਖਿਆ ਵਿਭਾਗ ਦਾ ਵੱਡਾ ਫ਼ੈਸਲਾ, ਨਵੇਂ ਸੈਸ਼ਨਾਂ ਦੀ ਸ਼ੁਰੂਆਤ ਤੋਂ ਪਹਿਲਾਂ ਜਾਰੀ ਕੀਤੇ ਹੁਕਮ
ਜਾਖੜ ਨੇ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਵੱਲੋਂ ਐਲਾਨੇ ਗਏ 8 ਉਮੀਦਵਾਰਾਂ ਦੀ ਗ੍ਰਾਂਊਂਡ ਰਿਪੋਰਟ ਚੰਗੀ ਨਹੀਂ ਆਈ ਹੈ। ਇਸ ਵਿਚ ਲੋਕਾਂ ਨੂੰ ਬਦਲਾਅ ਦੇਖਣ ਨੂੰ ਮਿਲਣਗੇ। ਪਰਦੇ ਵਿਚ ਜਿਹੜੀ ਗੰਢ-ਤੁੱਪ ਚੱਲ ਰਹੀ ਸੀ, ਉਹ ਹੁਣ ਖੁੱਲ੍ਹ ਕੇ ਸਾਹਮਣੇ ਆਵੇਗੀ। ਜਾਖੜ ਨੇ ਕਿਹਾ ਕਿ ਹੋ ਸਕਦਾ ਹੈ ਕਿ ਇਸ ਲਿਸਟ ਨੂੰ ਨਵੇਾਂ ਸਿਰੇ ਤੋਂ ਘੋਖਿਆ ਜਾਵੇ। ਹੁਸ਼ਿਆਰਪੁਰ ਤੋਂ ਕਾਂਗਰਸ ਦੇ ਵਿਧਾਇਕ ਰਾਜ ਕੁਮਾਰ ਚੱਬੇਵਾਲ ਦਾ ਆਮ ਆਦਮੀ ਪਾਰਟੀ ਵਿਚ ਜਾਣਾ ਵੀ ਗੱਠਜੋੜ ਦਾ ਹਿੱਸਾ ਹੀ ਸੀ, ਪਰਦੇ ਪਿੱਛੇ ਚੱਲ ਰਹੀ ਗੱਲਬਾਤ ਹੁਣ ਕੁਝ ਦਿਨਾਂ ’ਚ ਸਾਹਮਣੇ ਆ ਜਾਵੇਗੀ।
ਇਹ ਵੀ ਪੜ੍ਹੋ : ਅਕਾਲੀ ਲੀਡਰ ਨੇ ‘ਆਪ’ ’ਚ ਜਾਣ ਦੀਆਂ ਚਰਚਾਵਾਂ ’ਤੇ ਲਗਾਈ ਰੋਕ
ਪਾਰਟੀਆਂ ਬਦਲਣ ਦਾ ਪਰਮਟ ਜਾਖੜ ਕੋਲ ਹੈ : ਕੁਲਦੀਪ ਧਾਲੀਵਾਲ
ਸੁਨੀਲ ਜਾਖੜ ਵੱਲੋਂ ਕੀਤੇ ਜਾ ਰਹੇ ਦਾਅਵੇ ਬਾਰੇ ਜਦੋਂ ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਤੋਂ ਉਮੀਦਵਾਰ ਅਤੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਜਾਖੜ ਦੇ ਦਾਅਵੇ ਨੂੰ ਸਿਰੇ ਤੋਂ ਖਾਰਜ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀਆਂ ਬਦਲਣ ਦਾ ਪਰਮਟ ਸਿਰਫ ਜਾਖੜ ਕੋਲ ਹੈ। ਆਮ ਆਦਮੀ ਪਾਰਟੀ ਨੇ ਜੋ ਕਿਹਾ ਹੈ ਉਹ ਕਰਕੇ ਵਿਖਾਇਆ ਹੈ।
ਇਹ ਵੀ ਪੜ੍ਹੋ : ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਤੋਂ ਬਾਅਦ ਡਾ. ਰਾਜ ਕੁਮਾਰ ਚੱਬੇਵਾਲ ਦਾ ਵੱਡਾ ਬਿਆਨ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹੋਲੀ 'ਤੇ ਟਰੇਨ ਦਾ ਸਫ਼ਰ ਕਰਨ ਵਾਲਿਆਂ ਲਈ ਚੰਗੀ ਖ਼ਬਰ, ਰੇਲਵੇ ਨੇ ਦਿੱਤਾ ਤੋਹਫ਼ਾ
NEXT STORY