ਫਿਰੋਜ਼ਪੁਰ— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਯਾਨੀ ਕਿ ਬੁੱਧਵਾਰ ਨੂੰ ਫਿਰੋਜ਼ਪੁਰ ’ਚ ਰੈਲੀ ਨੂੰ ਸੰਬੋਧਨ ਕਰਨ ਵਾਲੇ ਸਨ ਪਰ ਉਨ੍ਹਾਂ ਦਾ ਇਹ ਦੌਰਾ ਰੱਦ ਹੋ ਗਿਆ। ਗ੍ਰਹਿ ਮੰਤਰਾਲਾ ਨੇ ਬਿਆਨ ਜਾਰੀ ਕੀਤਾ ਅਤੇ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਹੈ। ਪਹਿਲਾਂ ਰੈਲੀ ਰੱਦ ਹੋਣ ਦੇ ਪਿੱਛੇ ਦੀ ਮੀਂਹ ਨੂੰ ਵਜ੍ਹਾ ਮੰਨਿਆ ਜਾ ਰਿਹਾ ਸੀ। ਗ੍ਰਹਿ ਮੰਤਰਾਲਾ ਨੇ ਬਿਆਨ ਜਾਰੀ ਕਰ ਕੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਸਵੇਰੇ ਬਠਿੰਡਾ ਪਹੁੰਚੇ ਸਨ। ਫਿਰ ਉੱਥੋਂ ਉਨ੍ਹਾਂ ਨੇ ਹੈਲੀਕਾਪਟਰ ਤੋਂ ਹੁਸੈਨੀਵਾਲਾ ’ਚ ਰਾਸ਼ਟਰੀ ਸ਼ਹੀਦ ਸਮਾਰਕ ਜਾਣਾ ਸੀ। ਮੀਂਹ ਅਤੇ ਖਰਾਬ ਵਿਜੀਬਿਲਟੀ ਦੇ ਚੱਲਦੇ ਪ੍ਰਧਾਨ ਮੰਤਰੀ ਨੇ ਕਰੀਬ 20 ਮਿੰਟ ਤੱਕ ਮੌਸਮ ਸਾਫ ਹੋਣ ਦੀ ਉਡੀਕ ਕੀਤੀ। ਫਿਰ ਆਸਮਾਨ ਸਾਫ ਨਾ ਹੁੰਦਾ ਵੇਖ ਕੇ ਸੜਕ ਮਾਰਗ ਰਾਹੀ ਜਾਣ ਦਾ ਫ਼ੈਸਲਾ ਕੀਤਾ। ਇਸ ’ਚ ਕਰੀਬ 2 ਘੰਟੇ ਲੱਗਣੇ ਸਨ। ਇਸ ਬਾਬਤ ਪੰਜਾਬ ਪੁਲਸ ਦੇ ਡੀ. ਜੀ. ਪੀ. ਵਲੋਂ ਜ਼ਰੂਰੀ ਸੁਰੱਖਿਆ ਪ੍ਰਬੰਧਾਂ ਦੀ ਪੁਸ਼ਟੀ ਹੋਣ ਮਗਰੋਂ ਸੜਕ ਮਾਰਗ ਰਾਹੀਂ ਪ੍ਰਧਾਨ ਮੰਤਰੀ ਦਾ ਕਾਫ਼ਿਲਾ ਅੱਗੇ ਵਧਿਆ।
ਇਹ ਵੀ ਪੜ੍ਹੋ: ਬਠਿੰਡਾ ਹਵਾਈ ਅੱਡੇ ’ਤੇ ਅਧਿਕਾਰੀਆਂ ਨੂੰ ਬੋਲੇ PM ਮੋਦੀ- CM ਨੂੰ ਧੰਨਵਾਦ ਕਹਿਣਾ ਕਿ ਮੈਂ ਜ਼ਿੰਦਾ ਪਰਤ ਆਇਆ
ਪ੍ਰਧਾਨ ਮੰਤਰੀ ਮੋਦੀ ਦਾ ਕਾਫਿਲਾ 15-20 ਮਿੰਟ ਤੱਕ ਫਸਿਆ ਰਿਹਾ-
ਗ੍ਰਹਿ ਮੰਤਰਾਲਾ ਨੇ ਅੱਗੇ ਕਿਹਾ ਕਿ ਜਦੋਂ ਕਾਫਿਲਾ ਸ਼ਹੀਦ ਸਮਾਰਕ ਤੋਂ 30 ਕਿਲੋਮੀਟਰ ਦੂਰ ਸੀ, ਤਾਂ ਰਾਹ ਵਿਚ ਇਕ ਫਲਾਈਓਵਰ ਆਉਂਦਾ ਹੈ। ਉਸ ਰਾਹ ਨੂੰ ਪ੍ਰਦਰਸ਼ਨਕਾਰੀਆਂ ਨੇ ਰੋਕਿਆ ਹੋਇਆ ਸੀ। ਉਸ ਫਲਾਈਓਵਰ ’ਤੇ ਪ੍ਰਧਾਨ ਮੰਤਰੀ ਮੋਦੀ ਦਾ ਕਾਫਿਲਾ 15-20 ਮਿੰਟ ਤੱਕ ਫਸਿਆ ਰਿਹਾ। ਗ੍ਰਹਿ ਮੰਤਰਾਲਾ ਨੇ ਇਸ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿਚ ਵੱਡੀ ਅਣਗਹਿਲੀ ਮੰਨਿਆ ਹੈ।
ਇਹ ਵੀ ਪੜ੍ਹੋ: ਵੱਡੀ ਖ਼ਬਰ : ਫਿਰੋਜ਼ਪੁਰ ਰੈਲੀ ’ਚ ਨਹੀਂ ਪਹੁੰਚ ਰਹੇ PM ਮੋਦੀ, ਹੁਸੈਨੀਵਾਲਾ ਤੋਂ ਹੀ ਵਾਪਸ ਪਰਤੇ ਦਿੱਲੀ
ਸੁਰੱਖਿਆ ’ਚ ਵੱਡੀ ਅਣਗਹਿਲੀ: ਗ੍ਰਹਿ ਮੰਤਰਾਲਾ
ਦਰਅਸਲ ਗ੍ਰਹਿ ਮੰਤਰਾਲਾ ਨੇ ਪ੍ਰਧਾਨ ਮੰਤਰੀ ਦੇ ਦੌਰੇ ਦੀ ਸਮਾਂ ਸਾਰਣੀ ਬਾਰੇ ਪੰਜਾਬ ਸਰਕਾਰ ਨੂੰ ਪਹਿਲਾਂ ਹੀ ਦੱਸਿਆ ਸੀ। ਇਸ ਨੂੰ ਧਿਆਨ ਵਿਚ ਰੱਖ ਕੇ ਉਨ੍ਹਾਂ ਨੂੰ ਸਹੀ ਤਿਆਰੀ, ਵਿਵਸਥਾ ਅਤੇ ਸੁਰੱਖਿਆ ਦੇ ਇੰਤਜ਼ਾਮ ਕਰਨੇ ਸਨ। ਇਸ ਤੋਂ ਇਲਾਵਾ ਪੰਜਾਬ ਸਰਕਾਰ ਨੂੰ ਸੜਕੀ ਮਾਰਗ ਰਾਹੀਂ ਕਿਸੇ ਵੀ ਆਵਾਜਾਈ ਨੂੰ ਸੁਰੱਖਿਅਤ ਕਰਨ ਲਈ ਵਾਧੂ ਸੁਰੱਖਿਆ ਤਾਇਨਾਤ ਕਰਨੀ ਸੀ, ਜੋ ਕਿ ਸਪੱਸ਼ਟ ਤੌਰ ’ਤੇ ਤਾਇਨਾਤ ਨਹੀਂ ਸੀ।
ਇਹ ਵੀ ਪੜ੍ਹੋ: PM ਮੋਦੀ ਦੀ ਰੈਲੀ ਰੱਦ ਹੋਣ 'ਤੇ ਰਵਨੀਤ ਬਿੱਟੂ ਦਾ ਵੱਡਾ ਬਿਆਨ ਆਇਆ ਸਾਹਮਣੇ
ਇਸ ਸੁਰੱਖਿਆ ’ਚ ਕੁਤਾਹੀ ਕਾਰਨ ਪ੍ਰਧਾਨ ਮੰਤਰੀ ਨੇ ਵਾਪਸ ਬਠਿੰਡਾ ਹਵਾਈ ਅੱਡੇ ਜਾਣ ਦਾ ਫ਼ੈਸਲਾ ਕੀਤਾ ਗਿਆ। ਗ੍ਰਹਿ ਮੰਤਰਾਲਾ ਨੇ ਦੱਸਿਆ ਕਿ ਉਨ੍ਹਾਂ ਨੇ ਇਸ ਮਸਲੇ ਨੂੰ ਧਿਆਨ ਵਿਚ ਲਿਆ ਅਤੇ ਇਸ ਨੂੰ ਸੁਰੱਖਿਆ ’ਚ ਵੱਡੀ ਅਣਗਹਿਲੀ ਮੰਨਿਆ ਹੈ। ਜਿਸ ਦੀ ਵਿਸਥਾਰਪੂਰਵਕ ਰਿਪੋਰਟ ਸੂਬਾ ਸਰਕਾਰ ਨੂੰ ਦੇਣੀ ਹੋਵੇਗੀ।
ਫਿਰੋਜ਼ਪੁਰ ਰੈਲੀ ’ਚ ਬੋਲੇ ਕੈਪਟਨ, ਕਾਂਗਰਸ ਬੇੜਾਗਰਕ ਕਰਨ ’ਤੇ ਤੁਰੀ, ਝੂਠ ਬੋਲ ਰਿਹੈ ਨਵਜੋਤ ਸਿੱਧੂ
NEXT STORY