ਅੰਮ੍ਰਿਤਸਰ- ਪੰਜਾਬ 'ਚ ਮਾਨਸੂਨ ਨੇ ਦਸਤਕ ਦੇ ਦਿੱਤੀ ਹੈ। ਜਦਕਿ ਪੂਰੇ ਸੂਬੇ 'ਚ ਗਰਮ ਅਤੇ ਹੁੰਮਸ ਭਰਿਆ ਮਾਹੌਲ ਹੈ। ਪਿਛਲੇ 24 ਘੰਟਿਆਂ ਦੀ ਗੱਲ ਕਰੀਏ ਤਾਂ ਸਿਰਫ਼ ਗੁਰਦਾਸਪੁਰ 'ਚ ਹੀ ਮੀਂਹ ਰਿਕਾਰਡ ਹੋਇਆ ਹੈ। ਇਸ ਦੇ ਨਾਲ ਹੀ ਅੱਜ ਦੁਪਹਿਰ 11 ਵਜੇ ਜਾਰੀ ਅਲਰਟ ਵਿੱਚ ਕਿਹਾ ਗਿਆ ਹੈ ਕਿ ਆਉਣ ਵਾਲੇ ਕੁਝ ਘੰਟਿਆਂ 'ਚ ਸੰਗਰੂਰ, ਪਟਿਆਲਾ ਅਤੇ ਫਤਿਹਗੜ੍ਹ ਸਾਹਿਬ 'ਚ ਮੀਂਹ ਪੈਣ ਦੀ ਸੰਭਾਵਨਾ ਹੈ। ਜਾਣਕਾਰੀ ਮੁਤਾਬਕ ਮੌਸਮ ਵਿਭਾਗ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਅਗਲੇ 5 ਦਿਨਾਂ ਤੱਕ ਪੰਜਾਬ 'ਚ ਮੀਂਹ ਨੂੰ ਲੈ ਕੇ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ।
ਇਹ ਵੀ ਪੜ੍ਹੋ- ਪੁਲਸ ਕਮਿਸ਼ਨ ਨੌਨਿਹਾਲ ਸਿੰਘ ਨੇ 45 ਦਿਨਾਂ ’ਚ ਸਾਰੀਆਂ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ, DGP ਨੇ ਥਾਪੜੀ ਪਿੱਠ
ਜਿਸ ਤੋਂ ਬਾਅਦ ਪੰਜਾਬ 'ਚ ਕਿਸੇ ਵੀ ਤਰ੍ਹਾਂ ਦਾ ਮੀਂਹ ਨੂੰ ਲੈ ਕੇ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ। ਹਾਲਾਂਕਿ ਮਾਨਸੂਨ ਦੀ ਸ਼ੁਰੂਆਤ ਨਾਲ ਹੀ ਤਾਪਮਾਨ 'ਚ ਗਿਰਾਵਟ ਦਰਜ ਕੀਤੀ ਗਈ ਹੈ, ਜਿਸ ਤੋਂ ਬਾਅਦ ਨਮੀ ਵਧਣ ਕਾਰਨ ਲੋਕਾਂ ਦੀਆਂ ਮੁਸ਼ਕਿਲਾਂ ਵੀ ਵਧ ਰਹੀਆਂ ਹਨ। ਪਿਛਲੇ 24 ਘੰਟਿਆਂ ਦੀ ਗੱਲ ਕਰੀਏ ਤਾਂ ਪੰਜਾਬ ਦੇ ਗੁਰਦਾਸਪੁਰ 'ਚ 12 ਐੱਮਐੱਮ, ਫਰੀਦਕੋਟ 'ਚ 0.80 ਐੱਮਐੱਮ, ਫਿਰੋਜ਼ਪੁਰ 'ਚ 0.5 ਅਤੇ ਮੁਹਾਲੀ 'ਚ 1 ਐੱਮਐੱਮ ਮੀਂਹ ਦਰਜ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪੰਜਾਬ 'ਚ ਕਿਤੇ ਵੀ ਮੀਂਹ ਨਹੀਂ ਪਿਆ।
ਪੰਜਾਬ ਦੇ ਅੰਮ੍ਰਿਤਸਰ ਸ਼ਹਿਰ ਦੀ ਗੱਲ ਕਰੀਏ ਤਾਂ ਸ਼ਹਿਰ ਦਾ ਘੱਟੋ-ਘੱਟ ਤਾਪਮਾਨ 28 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਪਿਛਲੇ ਦਿਨ ਨਾਲੋਂ ਇਕ ਡਿਗਰੀ ਵੱਧ ਹੈ ਅਤੇ ਆਮ ਨਾਲੋਂ 2.7 ਡਿਗਰੀ ਵੱਧ ਹੈ। ਇਸ ਦੇ ਨਾਲ ਹੀ ਅੱਜ ਤਾਪਮਾਨ 35 ਡਿਗਰੀ ਦੇ ਨੇੜੇ ਪਹੁੰਚਣ ਦੀ ਸੰਭਾਵਨਾ ਹੈ। ਨਮੀ ਦਾ ਪੱਧਰ 83 ਫੀਸਦੀ ਤੱਕ ਪਹੁੰਚ ਗਿਆ ਹੈ, ਜਿਸ ਕਾਰਨ ਨਮੀ ਹੋਰ ਵਧ ਸਕਦੀ ਹੈ।
ਇਹ ਵੀ ਪੜ੍ਹੋ- ਰੇਲਵੇ ਸਟੇਸ਼ਨ ਦੇ ਪਲੇਟਫ਼ਾਰਮ ਨੰਬਰ 1 ’ਤੇ ਸ਼ਤਾਬਦੀ ਐੱਕਸਪ੍ਰੈੱਸ ਦਾ 12 ਘੰਟੇ ਕਬਜ਼ਾ, ਸਵਾਰੀਆਂ ਲਈ ਬਣੀ ਸਮੱਸਿਆ
ਉੱਥੇ ਹੀ ਜਲੰਧਰ ਸ਼ਹਿਰ ਦੀ ਗੱਲ ਕਰੀਏ ਤਾਂ ਸ਼ਹਿਰ 'ਚ ਘਟੋ-ਘੱਟ ਤਾਪਮਾਨ 29 ਡਿਗਰੀ ਦੇ ਕਰੀਬ ਰਿਕਾਰਡ ਕੀਤਾ ਗਿਆ ਹੈ। ਵੱਧ ਤੋਂ ਵੱਧ ਤਾਪਮਾਨ 33 ਤੋਂ 35 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਬੱਦਲ ਛਾਏ ਰਹਿਣਗੇ, ਪਰ ਮੀਂਹ ਦੀ ਸੰਭਾਵਨਾ ਬਹੁਤ ਘੱਟ ਹੈ।
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਗੁਰਬਾਣੀ ਪ੍ਰਸਾਰਣ ਲਈ ਆਪਣਾ Youtube ਚੈਨਲ ਸ਼ੁਰੂ ਕਰਨ ਦੀ ਤਿਆਰੀ 'ਚ ਸ਼੍ਰੋਮਣੀ ਕਮੇਟੀ
NEXT STORY