ਜਲੰਧਰ (ਜ.ਬ) : ਜਲੰਧਰ ਦੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਨੇ ਜਲੰਧਰ ਦੇ ਲੋਕਾਂ ਨੂੰ ਵਿਸ਼ੇਸ਼ ਅਪੀਲ ਕਰਦਿਆਂ ਕਿਹਾ ਕਿ ਜਲੰਧਰ ਵਾਸੀਆਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਹਿਤਿਆਤ ਦੇ ਤੌਰ 'ਤੇ ਹਾਈਵੇਅਜ਼, ਸਟਰੀਟਾਂ ਅਤੇ ਮੋਬਾਈਲ ਟਾਵਰਾਂ ਦੀਆਂ ਲਾਈਟਾਂ ਬੰਦ ਕੀਤੀਆਂ ਗਈਆਂ ਹਨ। ਕੈਂਟ ਨੇੜਲੀਆਂ ਕੁਝ ਥਾਵਾਂ ਉਤੇ ਲਾਈਟ ਕੱਟੀ ਗਈ ਸੀ, ਪਰ ਉਹ ਵੀ ਮੁੜ ਚਾਲੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਅਗਲੇ 5 ਦਿਨ ਭਾਰੀ! ਇਨ੍ਹਾਂ 13 ਜ਼ਿਲ੍ਹਿਆਂ ਲਈ ਹੋਈ ਵੱਡੀ ਭਵਿੱਖਬਾਣੀ, ਆਵੇਗਾ ਤੂਫ਼ਾਨ
ਜਲੰਧਰ ਵਿੱਚ ਕਿਸੇ ਵੀ ਤਰ੍ਹਾਂ ਦਾ ਬਲੈਕਆਊਟ ਨਹੀਂ ਹੈ, ਪਰ ਫਿਰ ਵੀ ਜਲੰਧਰ ਵਾਸੀਆਂ ਵਲੋਂ ਲਾਈਟਾਂ ਬੰਦ ਕਰਕੇ ਪ੍ਰਸ਼ਾਸ਼ਨ ਨਾਲ ਪੂਰਾ ਸਹਿਯੋਗ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਜਨਤਾ ਦੇ ਨਾਲ ਖੜ੍ਹੀ ਹੈ, ਜਿਸ ਤਹਿਤ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਸਾਰੇ ਪੁਖਤਾ ਪ੍ਰਬੰਧ ਯਕੀਨੀ ਬਣਾਏ ਗਏ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦੱਖਣ ਏਸ਼ੀਆ ਖਿੱਤੇ 'ਚ ਸੁੱਖ ਸ਼ਾਂਤੀ ਲਈ ਜਥੇਦਾਰ ਗੜਗੱਜ ਨੇ ਸੰਗਤਾਂ ਨਾਲ ਕੀਤੀ ਅਰਦਾਸ
NEXT STORY