ਚੰਡੀਗੜ੍ਹ (ਅਸ਼ਵਨੀ)- ਪੰਜਾਬ ਦੇ ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ਨੇ ਸਾਰੀਆਂ ਖਰੀਦ ਏਜੰਸੀਆਂ ਨੂੰ ਹਾੜ੍ਹੀ ਮੰਡੀਕਰਨ ਸੀਜਨ, 2021-22 ਦੌਰਾਨ ਕਣਕ ਦੀ ਲਿਫਟਿੰਗ ਵਿਚ ਤੇਜੀ ਲਿਆਉਣ ਦੇ ਨਾਲ-ਨਾਲ ਸਿੱਧੀ ਅਦਾਇਗੀ ਦੀ ਨਵੀਂ ਲਾਗੂ ਕੀਤੀ ਪ੍ਰਣਾਲੀ ਰਾਹੀਂ ਕਿਸਾਨਾਂ ਨੂੰ ਸਮੇਂ ਸਿਰ ਅਦਾਇਗੀ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਹਨ। ਮੰਤਰੀ ਮੰਡਲ ਦੀ ਵਰਚੂਅਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਣਕ ਦੀ ਪ੍ਰਗਤੀ ਦਾ ਜਾਇਜਾ ਲਿਆ। ਸੂਬੇ ਵਿਚ ਬਾਰਦਾਨੇ ਦੀ ਮੌਜੂਦਗੀ ਬਾਰੇ ਪੁੱਛੇ ਜਾਣ ’ਤੇ ਖੁਰਾਕ ਤੇ ਸਿਵਲ ਸਪਲਾਈਜ਼ ਦੇ ਪ੍ਰਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਮੁੱਖ ਮੰਤਰੀ ਨੂੰ ਜਾਣੂੰ ਕਰਵਾਇਆ ਕਿ ਮਸਲਾ ਸੁਲਝ ਗਿਆ ਹੈ ਅਤੇ ਹੁਣ ਬਾਰਦਾਨੇ ਦੀ ਕੋਈ ਕਮੀ ਨਹੀਂ ਹੈ। ਮੁੱਖ ਮੰਤਰੀ ਨੇ ਕੋਵਿਡ ਕੇਸ ਵਧਣ ਦੀਆਂ ਚੁਣੌਤੀਆਂ ਦੇ ਬਾਵਜੂਦ ਨਿਰਵਿਘਨ ਖਰੀਦ ’ਤੇ ਸੰਤੋਸ਼ ਜ਼ਾਹਿਰ ਕੀਤਾ। ਉਨ੍ਹਾਂ ਖਰੀਦ ਦੇ ਸੁੰਚਾਰੂ ਕੰਮਾਂ ਲਈ ਖੁਰਾਕ ਤੇ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਵਧਾਈ ਦਿੱਤੀ। ਇਸ ਦੌਰਾਨ ਦੱਸਿਆ ਗਿਆ ਕਿ ਘੱਟ ਤੋਂ ਘੱਟ ਸਮਰਥਨ ਮੁੱਲ ’ਤੇ ਖਰੀਦੀ ਫਸਲ ਦੇ ਭੁਗਤਾਨ ਲਈ 90 ਫੀਸਦੀ ਦੇ ਰੂਪ ਵਿਚ 14,958 ਕਰੋੜ ਰੁਪਏ ਲਗਭਗ 5 ਲੱਖ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ ਅਦਾ ਕੀਤੇ ਜਾ ਚੁੱਕੇ ਹਨ।
ਖੁਰਾਕ ਤੇ ਸਿਵਲ ਸਪਲਾਈਜ ਵਿਭਾਗ ਨੇ ਮੰਤਰੀ ਮੰਡਲ ਨੂੰ ਦੱਸਿਆ ਕਿ ਇਸ ਵਾਰ ਮੰਡੀਆਂ ਦੀ ਗਿਣਤੀ 1872 ਤੋਂ ਵਧਾ ਕੇ 3510 ਕੀਤੀ ਗਈ ਅਤੇ 1638 ਵਾਧੂ ਜਾਂ ਆਰਜੀ ਮੰਡੀਆਂ ਬਣਾਈਆਂ ਗਈਆਂ ਤਾਂ ਕਿ ਕੋਵਿਡ-19 ਦੀ ਮਹਾਂਮਾਰੀ ਦੀ ਦੂਜੀ ਲਹਿਰ ਦੇ ਫੈਲਾਅ ਦੀ ਰੋਕਥਾਮ ਲਈ ਪੜਾਅਵਾਰ ਕਣਕ ਲਿਆਂਦੀ ਜਾ ਸਕੇ।
ਪਟਿਆਲਾ ਜੇਲ ਤੋਂ ਕੈਦੀਆਂ ਦੇ ਭੱਜਣ ਦੇ ਮਾਮਲੇ ’ਚ ਜੇਲ ਮੰਤਰੀ ਦੇਣ ਅਸਤੀਫ਼ਾ : ਅਕਾਲੀ ਦਲ
NEXT STORY