ਜ਼ੀਰਕਪੁਰ : ਉੱਤਰੀ ਭਾਰਤ ਦੇ ਮਸ਼ਹੂਰ ਛੱਤਬੀੜ ਚਿੜੀਆਘਰ 'ਚ ਅੱਜ ਸਵੇਰੇ ਬੈਟਰੀ ਵਾਲੀਆਂ ਗੱਡੀਆਂ ਨੂੰ ਸ਼ੱਕੀ ਹਾਲਾਤ 'ਚ ਅੱਗ ਲੱਗਣ ਦੀ ਘਟਨਾ ਕਾਰਨ ਹਾਹਾਕਾਰ ਮਚ ਗਈ। ਵਿਭਾਗੀ ਸੂਤਰਾਂ ਮੁਤਾਬਕ ਇਹ ਅੱਗ ਸਵੇਰੇ ਕਰੀਬ 8:15 ਤੋਂ 8:30 ਵਜੇ ਦੇ ਦਰਮਿਆਨ ਲੱਗੀ, ਜਦੋਂ ਠੇਕੇਦਾਰ ਅਤੇ ਉਸਦੇ ਕਰਮਚਾਰੀ ਨੇੜੇ ਹੀ ਮੌਜੂਦ ਸਨ।
ਇਹ ਵੀ ਪੜ੍ਹੋ : ਪੰਜਾਬ 'ਚ ਹੋ ਗਿਆ ਵੱਡਾ ਐਲਾਨ, ਮਾਨ ਸਰਕਾਰ ਨੇ ਖਿੱਚੀ ਤਿਆਰੀ, ਪੜ੍ਹੋ ਪੂਰੀ ਖ਼ਬਰ
ਚਿੜੀਆਘਰ ਦੇ ਰੇਂਜ ਅਫ਼ਸਰ ਗਗਨਦੀਪ ਸਿੰਘ ਨੇ ਦੱਸਿਆ ਕਿ ਅੱਗ ਦੀ ਸੂਚਨਾ ਮਿਲਣ ‘ਤੇ ਤੁਰੰਤ ਜ਼ੀਰਕਪੁਰ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ। ਦੋ ਫਾਇਰ ਟੈਂਡਰ ਮੌਕੇ ‘ਤੇ ਪਹੁੰਚੇ ਅਤੇ ਕਾਫ਼ੀ ਕੋਸ਼ਿਸ਼ਾਂ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ। ਉਨ੍ਹਾਂ ਕਿਹਾ ਕਿ ਫਾਇਰ ਬ੍ਰਿਗੇਡ ਦੇ ਪਹੁੰਚਣ ਤੋਂ ਪਹਿਲਾਂ ਚਿੜੀਆਘਰ ਦੇ ਸਟਾਫ਼ ਨੇ ਆਪਣੇ ਸਾਧਨਾਂ ਨਾਲ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਸੀ।
ਇਹ ਵੀ ਪੜ੍ਹੋ : ਦੁਬਈ ਤੋਂ ਆਈ ਬੁਰੀ ਖ਼ਬਰ ਨੇ ਵਿਛਾ ਦਿੱਤੇ ਸੱਥਰ, ਪੰਜਾਬੀ ਮੁੰਡੇ ਦੀ ਮੌਤ, ਰੋ-ਰੋ ਕਮਲੇ ਹੋਏ ਮਾਪੇ (ਵੀਡੀਓ)
ਠੇਕੇਦਾਰ ਦੇ ਅਨੁਸਾਰ ਕਰੀਬ 18 ਤੋਂ 20 ਬੈਟਰੀ ਗੱਡੀਆਂ ਸੜ ਕੇ ਸੁਆਹ ਹੋ ਗਈਆਂ ਹਨ, ਜਿਨ੍ਹਾਂ ਦੀ ਕੀਮਤ ਡੇਢ ਤੋਂ ਦੋ ਕਰੋੜ ਰੁਪਏ ਦਰਮਿਆਨ ਦੱਸੀ ਜਾ ਰਹੀ ਹੈ। ਫਿਲਹਾਲ ਅੱਗ ਲੱਗਣ ਦੇ ਸਹੀ ਕਾਰਨ ਦੀ ਜਾਂਚ ਜਾਰੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦੁਬਈ ਤੋਂ ਆਈ ਬੁਰੀ ਖ਼ਬਰ ਨੇ ਵਿਛਾ ਦਿੱਤੇ ਸੱਥਰ, ਪੰਜਾਬੀ ਮੁੰਡੇ ਦੀ ਮੌਤ, ਰੋ-ਰੋ ਕਮਲੇ ਹੋਏ ਮਾਪੇ (ਵੀਡੀਓ)
NEXT STORY