ਪਠਾਨਕੋਟ, (ਸ਼ਾਰਦਾ)- ਸੀ. ਆਈ. ਏ. ਸਟਾਫ਼ ਵੱਲੋਂ ਇੰਚਾਰਜ ਤਰਸੇਮ ਸਿੰਘ ਨੇ ਪੁਲਸ ਪਾਰਟੀ ਨਾਲ ਗੁਪਤ ਸੂਚਨਾ ਦੇ ਆਧਾਰ 'ਤੇ ਪਠਾਨਕੋਟ-ਜਲੰਧਰ ਨੈਸ਼ਨਲ ਹਾਈਵੇ 'ਤੇ ਸਥਿਤ ਇਕ ਢਾਬੇ 'ਤੇ ਛਾਪੇਮਾਰੀ ਕਰ ਕੇ ਢਾਬਾ ਮਾਲਕ ਨੂੰ ਕਾਬੂ ਕਰਕੇ ਉਸ ਕੋਲੋਂ 4 ਪੇਟੀਆਂ ਨਜਾਇਜ਼ ਸ਼ਰਾਬ ਬਰਾਮਦ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ। ਸੀ. ਆਈ. ਏ. ਸਟਾਫ਼ ਦੇ ਇੰਚਾਰਜ ਤਰਸੇਮ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਫੜੇ ਗਏ ਮੁਲਜ਼ਮ ਦੀ ਪਛਾਣ ਪਵਨ ਕੁਮਾਰ ਵਾਸੀ ਵੱਡਾ ਦੌਲਤਪੁਰ ਪਠਾਨਕੋਟ ਵਜੋਂ ਹੋਈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਮੂਲ ਤੌਰ 'ਤੇ ਪਿੰਡ ਬਕਲੋਹ (ਹਿਮਾਚਲ-ਪ੍ਰਦੇਸ਼) ਦਾ ਰਹਿਣ ਵਾਲਾ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਉਪਰੋਕਤ ਸਥਾਨ 'ਤੇ ਇਕ ਢਾਬਾ ਚਲਾਉਣ ਦਾ ਕੰਮ ਕਰਦਾ ਹੈ ਅਤੇ ਉਹ ਢਾਬੇ ਦੀ ਆੜ 'ਚ ਲੋਕਾਂ ਨੂੰ ਨਾਜਾਇਜ਼ ਸ਼ਰਾਬ ਪਰੋਸਦਾ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਦੇ ਢਾਬੇ 'ਚੋਂ ਪੁਲਸ ਨੂੰ 4 ਪੇਟੀਆਂ ਸ਼ਰਾਬ ਬਰਾਮਦ ਹੋਈਆਂ ਹਨ।
ਇੰਚਾਰਜ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਉਪਰੋਕਤ ਢਾਬਾ ਮਾਲਕ ਗਾਹਕਾਂ ਨੂੰ ਢਾਬੇ 'ਤੇ ਭੋਜਨ ਦੇ ਨਾਲ ਸ਼ਰਾਬ ਵੀ ਪਿਲਾਉਂਦਾ ਹੈ, ਜਿਸ ਕੋਲੋਂ ਛਾਪੇਮਾਰੀ ਦੌਰਾਨ ਉਪਰੋਕਤ ਮਾਤਰਾ 'ਚ ਸ਼ਰਾਬ ਮੌਕੇ 'ਤੇ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਮੁਲ਼ਜ਼ਮ ਖਿਲਾਫ਼ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮ ਤੋਂ ਪੁੱਛਗਿੱਛ ਜਾਰੀ ਹੈ ਅਤੇ ਇਸ 'ਚ ਜੇਕਰ ਕੋਈ ਹੋਰ ਵਿਅਕਤੀ ਵੀ ਸ਼ਾਮਲ ਹੋਇਆ ਤਾਂ ਉਸ ਨੂੰ ਵੀ ਛੇਤੀ ਹੀ ਕਾਬੂ ਕਰ ਲਿਆ ਜਾਵੇਗਾ।
ਜ਼ਮੀਨ ਦਾ ਇਕਰਾਰਨਾਮਾ ਕਰ ਕੇ ਧੋਖਾਦੇਹੀ ਕਰਨ ਵਾਲੇ 2 ਭਰਾ ਕਾਬੂ
NEXT STORY