ਜਲੰਧਰ (ਸੋਨੂੰ)- ਜਲੰਧਰ ਦੇ ਚੁਗਿੱਟੀ ਨੇੜੇ ਏਕਤਾ ਨਗਰ 'ਚ ਇਕ ਘਰ 'ਚ ਧਮਾਕਾ ਹੋਣ ਤੋਂ ਬਾਅਦ ਅੱਗ ਲੱਗਣ ਦੀ ਘਟਨਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਅੱਗ ਲੱਗਣ ਕਾਰਨ ਘਰ 'ਚ ਪਿਆ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਹਾਲਾਂਕਿ ਅੱਗ ਲੱਗਣ ਦੇ ਕਾਰਨਾਂ ਦਾ ਸਪੱਸ਼ਟ ਪਤਾ ਨਹੀਂ ਲੱਗ ਸਕਿਆ ਹੈ ਪਰ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਬਾਅਦ 'ਚ ਧਮਾਕਾ ਹੋਣ ਮਗਰੋਂ ਅੱਗ ਲੱਗੀ ਹੈ, ਜਿਸ ਨਾਲ ਘਰ ਦੇ ਉਪਰਲੇ ਹਿੱਸੇ ਵਿਚ ਪਿਆ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ।

ਇਹ ਵੀ ਪੜ੍ਹੋ- ਜਲੰਧਰ ਵੈਸਟ ਹਲਕੇ ਦੀ ਜ਼ਿਮਨੀ ਚੋਣ ਲਈ ਕਾਂਗਰਸ ਅੱਜ ਕਰ ਸਕਦੀ ਹੈ ਉਮੀਦਵਾਰ ਦਾ ਐਲਾਨ
ਹੋਰ ਜਾਣਕਾਰੀ ਦਿੰਦੇ ਹੋਏ ਪਰਿਵਾਰ ਨੇ ਦੱਸਿਆ ਕਿ ਉਹ ਹੇਠਾਂ ਕਮਰੇ ਵਿੱਚ ਬੈਠੇ ਸਨ ਕਿ ਅਚਾਨਕ ਇਕ ਧਮਾਕਾ ਹੋਣ ਨਾਲ ਉੱਪਰਲੇ ਕਮਰੇ ਵਿੱਚ ਅੱਗ ਲੱਗ ਗਈ। ਅੱਗ ਲੱਗਣ ਮਗਰੋਂ ਆਸ-ਪਾਸ ਦੇ ਲੋਕਾਂ ਨੇ ਟੈਂਕੀ ਵਿੱਚੋਂ ਪਾਣੀ ਕੱਢ ਕੇ ਅੱਗ ’ਤੇ ਕਾਬੂ ਪਾਇਆ। ਬਾਅਦ ਵਿਚ ਫਾਇਰ ਬ੍ਰਿਗੇਟ ਦੀ ਟੀਮ ਨੇ ਆ ਕੇ ਅੱਗ 'ਤੇ ਪੂਰੀ ਤਰ੍ਹਾਂ ਕਾਬੂ ਪਾਇਆ। ਗਨੀਮਤ ਇਹ ਰਹੀ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ ਪਰ ਘਰ ਦਾ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ।

ਇਹ ਵੀ ਪੜ੍ਹੋ- ਗਰਮੀ ਤੋਂ ਜਲਦ ਮਿਲੇਗੀ ਰਾਹਤ, ਓਰੇਂਜ ਤੇ ਯੈਲੋ ਅਲਰਟ ਦਰਮਿਆਨ ਮੌਸਮ ਵਿਭਾਗ ਵੱਲੋਂ ਮੀਂਹ ਦੀ ਭਵਿੱਖਬਾਣੀ


ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਜ਼ਿਲ੍ਹਾ ਪ੍ਰਧਾਨਾਂ ਨਾਲ ਮੀਟਿੰਗ ਮਗਰੋਂ ਬੋਲੇ ਰਾਜਾ ਵੜਿੰਗ-ਪੰਜਾਬੀਆਂ ਨੇ ਆਉਣ ਵਾਲੇ ਸਮੇਂ ਦੇ ਸੰਕੇਤ ਦਿੱਤੇ (ਵੀਡੀਓ)
NEXT STORY