ਲੁਧਿਆਣਾ, (ਸਲੂਜਾ)— ਪੰਜਾਬ ਸਰਕਾਰ, ਖੇਤੀਬਾੜੀ ਵਿਭਾਗ ਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਿਗਿਆਨੀਆਂ ਦਾ ਇਸ ਗੱਲ 'ਤੇ ਪੂਰਾ ਜ਼ੋਰ ਲੱਗਾ ਹੋਇਆ ਹੈ ਕਿ ਕਿਸਾਨ ਕਣਕ ਦੀ ਨਾੜ ਅਤੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਕਿਉਂਕਿ ਇਸ ਨਾਲ ਵਾਤਾਵਰਣ ਗੰਧਲਾ ਹੁੰਦਾ ਹੈ ਪਰ ਇਸ ਦੇ ਬਾਵਜੂਦ ਸੂਬੇ 'ਚ ਇਹ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ।
ਇਸ ਸਬੰਧੀ ਪੰਜਾਬ ਰਿਮੋਟ ਸੈਸਿੰਗ ਸੈਂਟਰ ਲੁਧਿਆਣਾ ਦੇ ਵਿਗਿਆਨੀ ਡਾ. ਅਨਿਲ ਸੂਦ ਨੇ 'ਜਗ ਬਾਣੀ' ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਅੱਜ ਸੂਬੇ ਭਰ 'ਚੋਂ ਕਿਸਾਨਾਂ ਵੱਲੋਂ ਕਣਕ ਦੀ ਨਾੜ ਨੂੰ ਸਾੜਨ ਦੇ 730 ਕੇਸ ਸਾਹਮਣੇ ਆਏ ਹਨ। ਉਨ੍ਹਾਂ ਦੱਸਿਆ ਕਿ ਜੇਕਰ 23 ਮਈ 2018 ਦੀ ਗੱਲ ਕਰੀਏ ਤਾਂ 117 ਕੇਸ ਅਤੇ 23 ਮਈ 2019 ਨੂੰ 243 ਕੇਸ ਕਣਕ ਦੀ ਨਾੜ ਸਾੜਨ ਦੇ ਸਾਹਮਣੇ ਆਏ ਸਨ। ਉਨ੍ਹਾਂ ਇਹ ਵੀ ਜਾਣਕਾਰੀ ਸਾਂਝੀ ਕੀਤੀ ਕਿ 15 ਅਪ੍ਰੈਲ ਤੋਂ 23 ਮਈ 2018 ਨੂੰ 11,110 ਕੇਸ, 2019 ਵਿਚ 10,357 ਕੇਸ ਅਤੇ ਇਸ ਚਾਲੂ ਸਾਲ 2020 ਵਿਚ 12,574 ਕੇਸ ਸਾਹਮਣੇ ਆਏ ਹਨ।
ਕੌਮਾਂਤਰੀ ਸਰਹੱਦ ਤੋਂ 33 ਕਰੋਡ਼ ਦੀ ਹੈਰੋਇਨ ਬਰਾਮਦ
NEXT STORY