ਜਲੰਧਰ- ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ ਸਾਹਮਣੇ ਆਈ ਹੈ। ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ, ਪਿਛਲੇ ਤਿੰਨ ਦਿਨਾਂ ਤੋਂ ਪੰਜਾਬ ਵਿੱਚ ਹਰ ਰੋਜ਼ ਧੁੱਪ ਨਿਕਲ ਰਹੀ ਹੈ। ਆਉਣ ਵਾਲੇ 4 ਦਿਨਾਂ ਵਿੱਚ ਗਰਮੀ ਦੇ ਆਸਾਰ ਨਜ਼ਰ ਆ ਰਹੇ ਹਨ। ਪਿਛਲੇ ਕੁਝ ਦਿਨਾਂ ਤੋਂ ਵੱਧ ਰਹੇ ਤਾਪਮਾਨ ਤੋਂ ਕੁਝ ਰਾਹਤ ਮਿਲੀ ਹੈ। ਇੱਥੇ ਇਹ ਵੀ ਜਾਣਕਾਰੀ ਸਾਹਮਣੇ ਆਈ ਹੈ ਕਿ 9 ਮਾਰਚ ਤੋਂ ਇਕ ਨਵਾਂ ਪੱਛਮੀ ਗੜਬੜ ਸਰਗਰਮ ਹੋ ਰਿਹਾ ਹੈ। ਇਸਦਾ ਪ੍ਰਭਾਵ ਹਿਮਾਚਲ ਪ੍ਰਦੇਸ਼ ਦੇ ਉੱਪਰੀ ਇਲਾਕਿਆਂ ਵਿੱਚ ਵਧੇਰੇ ਹੋਵੇਗਾ। ਉੱਥੇ ਬਰਫ਼ਬਾਰੀ ਹੋ ਸਕਦੀ ਹੈ ਅਤੇ ਮੀਂਹ ਪੈਣ ਦੀ ਸੰਭਾਵਨਾ ਵੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਸ਼ੁੱਕਰਵਾਰ ਨੂੰ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ
ਇਨ੍ਹਾਂ ਪੱਛਮੀ ਗੜਬੜੀਆਂ ਦਾ ਪ੍ਰਭਾਵ 12 ਮਾਰਚ ਤੋਂ ਪੰਜਾਬ ਦੇ ਮੈਦਾਨੀ ਇਲਾਕਿਆਂ ਵਿੱਚ ਦੇਖਣ ਨੂੰ ਮਿਲ ਰਿਹਾ ਹੈ। ਇਹ ਅਨੁਮਾਨ ਹੈ ਕਿ 12 ਅਤੇ 13 ਮਾਰਚ ਨੂੰ ਪੰਜਾਬ ਦੇ ਮੈਦਾਨੀ ਇਲਾਕਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਹਾਲਾਂਕਿ, ਇਨ੍ਹਾਂ ਦਿਨਾਂ ਲਈ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਹਾਲ ਦੀ ਘੜੀ ਪੰਜਾਬ 'ਚ ਤਾਪਮਾਨ ਲਗਾਤਾਰ ਵਧ ਰਿਹਾ ਹੈ। ਆਉਣ ਵਾਲੇ ਦਿਨਾਂ ਵਿੱਚ ਜ਼ਿਆਦਾਤਰ ਸ਼ਹਿਰਾਂ ਦਾ ਤਾਪਮਾਨ 30 ਡਿਗਰੀ ਨੂੰ ਪਾਰ ਕਰ ਜਾਵੇਗਾ। ਜਦੋਂ ਕਿ 9 ਮਾਰਚ ਤੋਂ ਇੱਕ ਨਵਾਂ ਪੱਛਮੀ ਗੜਬੜ ਸਰਗਰਮ ਹੋ ਰਿਹਾ ਹੈ। ਜਿਸ ਕਾਰਨ ਕੁਝ ਰਾਹਤ ਮਿਲਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਸ਼ਨੀਵਾਰ ਨੂੰ ਛੁੱਟੀ ਦਾ ਐਲਾਨ
ਇਥੇ ਇਹ ਵੀ ਦੱਸਣਯੋਗ ਹੈ ਕਿ ਪੱਛਮੀ ਹਿਮਾਲੀਅਨ ਖੇਤਰ 'ਚ 9 ਮਾਰਚ ਤੋਂ ਇਕ ਨਵਾਂ ਪੱਛਮੀ ਗੜਬੜ ਸਰਗਰਮ ਹੋਵੇਗਾ, ਜਿਸ ਕਾਰਨ 9 ਤੋਂ 12 ਮਾਰਚ ਤੱਕ ਜੰਮੂ-ਕਸ਼ਮੀਰ, ਲੱਦਾਖ ਅਤੇ ਹਿਮਾਚਲ ਪ੍ਰਦੇਸ਼ ਵਿਚ ਭਾਰੀ ਬਰਫ਼ਬਾਰੀ ਅਤੇ ਬਾਰਿਸ਼ ਹੋਵੇਗੀ। ਉੱਤਰਾਖੰਡ ਵਿਚ 10 ਤੋਂ 12 ਮਾਰਚ ਤੱਕ ਬਰਫ਼ਬਾਰੀ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। 7 ਮਾਰਚ ਨੂੰ ਉੱਤਰ-ਪੂਰਬੀ ਸੂਬਿਆਂ ਅਰੁਣਾਚਲ ਪ੍ਰਦੇਸ਼, ਨਾਗਾਲੈਂਡ ਅਤੇ ਆਸਾਮ ਵਿਚ ਮੀਂਹ ਪੈ ਸਕਦਾ ਹੈ। ਬਿਹਾਰ ਵਿਚ 8 ਮਾਰਚ ਨੂੰ 30-40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣਗੀਆਂ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਆਪ੍ਰੇਸ਼ਨ ਸੀਲ-9 : 7ਵੇਂ ਦਿਨ ਸੂਬੇ ਭਰ ’ਚ 687 ਥਾਵਾਂ 'ਤੇ ਛਾਪੇਮਾਰੀ, 111 ਨਸ਼ਾ ਸਮੱਗਲਰ ਗ੍ਰਿਫ਼ਤਾਰ
NEXT STORY