ਚੰਡੀਗੜ੍ਹ (ਵੈੱਬ ਡੈਸਕ, ਅੰਕੁਰ ਤਾਂਗੜੀ) : ਪੰਜਾਬ ਕਾਂਗਰਸ ਦੇ ਅੰਦਰ ਲੰਬੇ ਸਮੇਂ ਤੋਂ ਚੱਲ ਰਹੇ ਅੰਦਰੂਨੀ ਕਲੇਸ਼ ਨੂੰ ਲੈ ਕੇ ਅੱਜ ਨਵੀਂ ਦਿੱਲੀ 'ਚ ਹੋਣ ਵਾਲੀ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਅਹਿਮ ਮੰਨੀ ਜਾ ਰਹੀ ਹੈ। ਦੁਪਹਿਰ 3 ਵਜੇ ਹੋਣ ਵਾਲੀ ਇਸ ਮੀਟਿੰਗ 'ਚ ਪੰਜਾਬ ਨਾਲ ਸਬੰਧਿਤ ਕਈ ਸੀਨੀਅਰ ਆਗੂਆਂ ਦੀ ਮੌਜੂਦਗੀ ਰਹੇਗੀ। ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸੁਖਜਿੰਦਰ ਸਿੰਘ ਰੰਧਾਵਾ ਅਤੇ ਵਿਜੇ ਇੰਦਰ ਸਿੰਗਲਾ ਸਮੇਤ ਹੋਰ ਆਗੂ ਮੀਟਿੰਗ 'ਚ ਸ਼ਾਮਲ ਹੋਣਗੇ। ਸਿਆਸੀ ਤੌਰ ’ਤੇ ਇਹ ਮੀਟਿੰਗ ਇਸ ਲਈ ਵੀ ਮਹੱਤਵਪੂਰਨ ਹੈ ਕਿਉਂਕਿ ਪੰਜਾਬ 'ਚ 2027 ਦੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਲਈ ਕਾਂਗਰਸ ਨੂੰ ਸਭ ਤੋਂ ਪਹਿਲਾਂ ਆਪਣੇ ਘਰ ਨੂੰ ਸੰਭਾਲਣ ਦੀ ਚੁਣੌਤੀ ਦਰਪੇਸ਼ ਹੈ। ਪਾਰਟੀ ਅੰਦਰ ਵੱਖ-ਵੱਖ ਆਗੂਆਂ ਦੇ ਧੜਿਆਂ ਵਿਚਕਾਰ ਚੱਲ ਰਹੀ ਖਿੱਚੋਤਾਣ ਦਾ ਸਿੱਧਾ ਅਸਰ ਜ਼ਮੀਨੀ ਪੱਧਰ ’ਤੇ ਪਾਰਟੀ ਦੀ ਸਰਗਰਮੀ ਅਤੇ ਸੰਗਠਨ ’ਤੇ ਪੈ ਰਿਹਾ ਹੈ।
ਇਹ ਵੀ ਪੜ੍ਹੋ : ਅਗਲੇ 3 ਘੰਟੇ ਬੇਹੱਦ ਭਾਰੀ! ਮੌਸਮ ਵਿਭਾਗ ਵਲੋਂ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ, ਟ੍ਰਾਈਸਿਟੀ 'ਚ...
ਸੂਤਰਾਂ ਮੁਤਾਬਕ ਮੀਟਿੰਗ ਦੌਰਾਨ ਪੰਜਾਬ ਦੀ ਮੌਜੂਦਾ ਸਿਆਸੀ ਸਥਿਤੀ, ਪਾਰਟੀ ਦੀ ਜੱਥੇਬੰਦਕ ਮਜ਼ਬੂਤੀ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਰਣਨੀਤੀ ’ਤੇ ਵਿਚਾਰ ਹੋ ਸਕਦਾ ਹੈ। ਇਸ ਦੇ ਨਾਲ ਹੀ ਪੰਜਾਬ ਕਾਂਗਰਸ 'ਚ ਚੱਲ ਰਹੇ ਕਲੇਸ਼ ਨੂੰ ਖ਼ਤਮ ਕਰਨ ਲਈ ਹਾਈਕਮਾਨ ਵੱਲੋਂ ਕੋਈ ਫਾਰਮੂਲਾ ਤੈਅ ਕੀਤੇ ਜਾਣ ਦੀ ਵੀ ਚਰਚਾ ਹੈ। ਦਿਲਚਸਪ ਗੱਲ ਇਹ ਹੈ ਕਿ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਅਗਸਤ ਦੇ ਆਖ਼ਰੀ ਹਫ਼ਤੇ ਪੰਜਾਬ ਦਾ ਦੌਰਾ ਕਰਨ ਦੀ ਇੱਛਾ ਰੱਖਦੇ ਹਨ। ਅਜਿਹੇ 'ਚ ਉਨ੍ਹਾਂ ਦੇ ਦੌਰੇ ਤੋਂ ਪਹਿਲਾਂ ਪੰਜਾਬ ਕਾਂਗਰਸ 'ਚ ਏਕਤਾ ਦਾ ਸੰਦੇਸ਼ ਦੇਣਾ ਹਾਈਕਮਾਨ ਲਈ ਵੱਡੀ ਚੁਣੌਤੀ ਹੈ। ਜੇਕਰ ਪੰਜਾਬ ਆਉਣ ਤੋਂ ਪਹਿਲਾਂ ਪਾਰਟੀ ਦੇ ਸੀਨੀਅਰ ਆਗੂਆਂ ਵਿਚਕਾਰ ਮਤਭੇਦਾਂ ਨੂੰ ਸੁਲਝਾਉਣ 'ਚ ਕਾਂਗਰਸ ਹਾਈਕਮਾਨ ਸਫ਼ਲ ਰਹਿੰਦੀ ਹੈ ਤਾਂ ਇਸ ਦਾ ਸਿਆਸੀ ਤੌਰ ’ਤੇ ਸਕਾਰਾਤਮਕ ਸੰਦੇਸ਼ ਜਾ ਸਕਦਾ ਹੈ।
ਇਹ ਵੀ ਪੜ੍ਹੋ : ਪੰਜਾਬ : ਬਿਜਲੀ ਬਿੱਲ ਨਹੀਂ ਭਰਿਆ ਤਾਂ ਹੋ ਜਾਓ ਸਾਵਧਾਨ! ਵਿਭਾਗ ਵਲੋਂ ਕੱਟੇ ਜਾ ਰਹੇ ਕੁਨੈਕਸ਼ਨ
ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ, ਭਾਜਪਾ ਦੀ ਵੱਧ ਰਹੀ ਸਰਗਰਮੀ ਅਤੇ ਅਕਾਲੀ ਦਲ ਨਾਲ ਸੰਭਾਵਿਤ ਸਿਆਸੀ ਸਮੀਕਰਨਾਂ ਦੇ ਮੱਦੇਨਜ਼ਰ ਕਾਂਗਰਸ ਲਈ 2027 ਦੀ ਚੋਣੀ ਲੜਾਈ ਸੌਖੀ ਨਹੀਂ ਹੋਵੇਗੀ। ਇਸ ਲਈ ਅੱਜ ਦੀ ਮੀਟਿੰਗ ਨੂੰ ਸਿਰਫ਼ ਰੂਟੀਨ ਮੀਟਿੰਗ ਦੀ ਬਜਾਏ ਪੰਜਾਬ ਕਾਂਗਰਸ ਦੀ ਅਗਲੀ ਸਿਆਸੀ ਦਿਸ਼ਾ ਤੈਅ ਕਰਨ ਵਾਲੀ ਮੀਟਿੰਗ ਵਜੋਂ ਦੇਖਿਆ ਜਾ ਰਿਹਾ ਹੈ। ਹੁਣ ਸਭ ਦੀਆਂ ਨਜ਼ਰਾਂ ਇਸ ਗੱਲ ’ਤੇ ਟਿਕੀਆਂ ਹਨ ਕਿ ਹਾਈਕਮਾਨ ਪੰਜਾਬ ਕਾਂਗਰਸ ਦੇ ਧੜਿਆਂ ਵਿਚਕਾਰ ਸੰਤੁਲਨ ਬਣਾਉਣ ਲਈ ਕਿਹੜਾ ਫਾਰਮੂਲਾ ਲਿਆਉਂਦੀ ਹੈ ਅਤੇ ਕੀ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਪਾਰਟੀ ਅੰਦਰ ਚੱਲ ਰਹੇ ਕਲੇਸ਼ ਨੂੰ ਖ਼ਤਮ ਕਰਨ ਵੱਲ ਕੋਈ ਠੋਸ ਕਦਮ ਚੁੱਕਿਆ ਜਾਂਦਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਢਿੱਲੋਂ ਬ੍ਰਦਰਜ਼ ਮਾਮਲੇ 'ਚ ਨਵੀਂ ਅਪਡੇਟ! ਇੰਸਪੈਕਟਰ ਨਵਦੀਪ ਸਿੰਘ ਸਣੇ 3 ਅਧਿਕਾਰੀਆਂ ਬਾਰੇ ਅਦਾਲਤ ਦਾ ਫ਼ੈਸਲਾ
NEXT STORY