ਜਲੰਧਰ (ਵੈੱਬ ਡੈਸਕ)- ਪੰਜਾਬ ਦੇ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ ਸਾਹਮਣੇ ਆਈ ਹੈ। ਦਰਅਸਲ ਆਉਣ ਵਾਲੇ ਦਿਨਾਂ ਦੌਰਾਨ ਮੌਸਮ ਵਿਭਾਗ ਵੱਲੋਂ ਬਾਰਿਸ਼ ਦੀ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਗਈ ਹੈ। 29 ਸਤੰਬਰ ਤੱਕ ਮੌਸਮ ਬਿਲਕੁਲ ਸਾਫ਼ ਰਹਿਣ ਦੇ ਆਸਾਰ ਦੱਸੇ ਜਾ ਰਹੇ ਹਨ। ਸੂਬੇ ਵਿੱਚ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਮਾਨਸੂਨ ਹੁਣ ਪੰਜਾਬ ਤੋਂ ਪਿੱਛੇ ਹਟ ਰਿਹਾ ਹੈ। ਅਗਲੇ 24 ਘੰਟਿਆਂ ਵਿੱਚ ਇਸ ਦੀ ਵਾਪਸੀ ਲਈ ਹਾਲਾਤ ਅਨੁਕੂਲ ਹਨ। ਚੰਡੀਗੜ੍ਹ ਮੌਸਮ ਵਿਭਾਗ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਸਮੇਂ ਦੌਰਾਨ ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਹਰਿਆਣਾ ਸਮੇਤ ਕਈ ਰਾਜਾਂ ਤੋਂ ਮਾਨਸੂਨ ਦੀ ਵਾਪਸ ਹੋ ਜਾਵੇਗੀ।

ਇਹ ਵੀ ਪੜ੍ਹੋ: ਜਲੰਧਰ ਸ਼ਹਿਰ ਦਾ ਨਾਮੀ ਜਿਊਲਰ ਗ੍ਰਿਫ਼ਤਾਰ, ਕਾਰਨਾਮਾ ਜਾਣ ਹੋਵੋਗੇ ਹੈਰਾਨ
ਇਥੇ ਦੱਸ ਦੇਈਏ ਕਿ ਪਿਛਲੇ 24 ਘੰਟਿਆਂ ਵਿੱਚ ਸੂਬੇ ਦਾ ਤਾਪਮਾਨ 0.2 ਡਿਗਰੀ ਵਧਿਆ ਹੈ, ਜੋਕਿ ਔਸਤ ਵੱਧ ਤੋਂ ਵੱਧ ਤਾਪਮਾਨ ਤੋਂ 1.9 ਡਿਗਰੀ ਵੱਧ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਅਬੋਹਰ ਵਿੱਚ 37 ਡਿਗਰੀ ਦਰਜ ਕੀਤਾ ਗਿਆ। ਪੰਜਾਬ ਵਿੱਚ ਦਿਨ ਦਾ ਤਾਪਮਾਨ ਵੱਧ ਰਿਹਾ ਹੈ, ਜਦਕਿ ਕੁਝ ਜ਼ਿਲ੍ਹਿਆਂ ਵਿੱਚ ਰਾਤ ਦਾ ਤਾਪਮਾਨ ਘਟ ਰਿਹਾ ਹੈ, ਜਿਸ ਕਰਕੇ ਰਾਤਾਂ ਠੰਡੀਆਂ ਹੋਣੀ ਸ਼ੁਰੂ ਹੋ ਗਈਆਂ। ਮੌਸਮ ਵਿਭਾਗ ਅਨੁਸਾਰ ਅਕਤੂਬਰ ਦੇ ਪਹਿਲੇ ਹਫ਼ਤੇ ਤੋਂ ਹਲਕੀ ਠੰਡ ਮਹਿਸੂਸ ਹੋਵੇਗੀ, ਜੋ ਦਸੰਬਰ-ਜਨਵਰੀ 'ਚ ਚਰਮ 'ਤੇ ਪਹੁੰਚ ਕੇ 4 ਤੋਂ 6 ਡਿਗਰੀ ਤਾਪਮਾਨ ਤੱਕ ਘਟੇਗੀ। ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਔਸਤ ਦਿਨ ਦਾ ਵੱਧ ਤੋਂ ਵੱਧ ਤਾਪਮਾਨ 33 ਤੋਂ 37 ਡਿਗਰੀ ਦੇ ਵਿਚਕਾਰ ਪਹੁੰਚ ਗਿਆ ਹੈ। ਹਿਮਾਚਲ ਦੀ ਸਰਹੱਦ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਵੀ ਤਾਪਮਾਨ ਉੱਚਾ ਹੈ।

ਇਹ ਵੀ ਪੜ੍ਹੋ: ਐਕਸਾਈਜ਼ ਵਿਭਾਗ ਦੀ ਵੱਡੀ ਕਾਰਵਾਈ: ਪੰਜਾਬ 'ਚ ਇਹ ਸ਼ਰਾਬ ਦੇ ਠੇਕੇ ਕੀਤੇ ਬੰਦ
ਇਨ੍ਹਾਂ ਵਿੱਚ ਅੰਮ੍ਰਿਤਸਰ ਦਾ ਤਾਪਮਾਨ 34.9, ਪਠਾਨਕੋਟ 34.3 ਡਿਗਰੀ, ਰੋਪੜ 33.5 ਅਤੇ ਚੰਡੀਗੜ੍ਹ 35 ਡਿਗਰੀ ਤੱਕ ਪਹੁੰਚ ਗਿਆ। ਅੰਮ੍ਰਿਤਸਰ ਦਾ ਘੱਟੋ-ਘੱਟ ਤਾਪਮਾਨ 24.9 ਡਿਗਰੀ ਦਰਜ ਕੀਤਾ ਗਿਆ। ਇਸ ਵਿੱਚ 0.8 ਡਿਗਰੀ ਦੀ ਕਮੀ ਆਈ ਹੈ। ਲੁਧਿਆਣਾ ਵਿੱਚ 0.6 ਡਿਗਰੀ ਦੀ ਕਮੀ ਆਈ ਹੈ। ਉੱਥੇ ਦਾ ਤਾਪਮਾਨ 25.2 ਡਿਗਰੀ ਦਰਜ ਕੀਤਾ ਗਿਆ ਹੈ। ਪਟਿਆਲਾ ਵਿੱਚ ਤਾਪਮਾਨ 0.5 ਡਿਗਰੀ ਘਟਿਆ ਹੈ। ਉੱਥੇ ਦਾ ਤਾਪਮਾਨ 25.4 ਡਿਗਰੀ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਪ੍ਰਵਾਸੀਆਂ ਨੂੰ ਅੱਤਵਾਦੀ ਪੰਨੂੰ ਦੀ ਧਮਕੀ, ਕਿਹਾ-19 ਅਕਤੂਬਰ ਤੱਕ ਛੱਡੋ ਪੰਜਾਬ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹੈਰੋਇਨ ਦਾ ਸੇਵਨ ਕਰਨ ਵਾਲਾ ਗ੍ਰਿਫ਼ਤਾਰ
NEXT STORY