ਜਲੰਧਰ (ਵੈੱਬ ਡੈਸਕ)- ਪੰਜਾਬ ਦੇ ਕਈ ਇਲਾਕਿਆਂ ਵਿਚ ਭਲਕੇ ਯਾਨੀ ਕਿ ਐਤਵਾਰ ਨੂੰ ਲੰਬਾ ਪਾਵਰ ਕੱਟ ਲੱਗਣ ਜਾ ਰਿਹਾ ਹੈ। ਪੰਜਾਬ ਬਿਜਲੀ ਵਿਭਾਗ ਵੱਲੋਂ ਜ਼ਰੂਰੀ ਮੁਰੰਮਤ ਕਾਰਨ ਕਈ ਥਾਈਂ ਬਿਜਲੀ ਬੰਦ ਰੱਖੀ ਜਾਵੇਗੀ, ਜਿਸ ਬਾਰੇ ਸ਼ਹਿਰਾਂ ਵਿਚ ਅਗਾਊਂ ਸੂਚਨਾ ਵੀ ਦਿੱਤੀ ਗਈ ਹੈ ਅਤੇ ਸਮਾਂ ਵੀ ਨਿਰਧਾਰਿਤ ਕੀਤਾ ਗਿਆ ਹੈ। ਖ਼ਪਤਕਾਰਾਂ ਨੂੰ ਬਿਜਲੀ ਕੱਟ ਕਰਕੇ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਵੇਗਾ।
ਇਹ ਵੀ ਪੜ੍ਹੋ- ਪੰਜਾਬ: ਜੇਲ੍ਹ ਦਾ ਤਾਲਾ ਤੋੜ ਫਰਾਰ ਹੋਏ 2 ਹਵਾਲਾਤੀ, ASI ਤੇ ਪੁਲਸ ਕਰਮਚਾਰੀ ਸੰਸਪੈਂਡ
ਦਸੂਹਾ (ਝਾਵਰ)- ਸ਼ਹਿਰੀ ਉੱਪ ਮੰਡਲ ਅਫਸਰ ਇੰਜੀਨੀਅਰ ਸਤਨਾਮ ਸਿੰਘ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ 11 ਕੇ. ਵੀ. ਹਸਪਤਾਲ ਫੀਡਰ ਨੂੰ ਐਂਮਰਜੈਂਸੀ ਹਲਾਤ ਨੂੰ ਨਜਿੱਠਣ ਲਈ ਸਪਲਾਈ ਦਾ ਦੂਸਰਾ ਸਰੋਤ ਦੇਣ ਲਈ ਅੱਜ ਮਿਤੀ 26 ਅਪ੍ਰੈਲ ਨੂੰ ਹਸਪਤਾਲ ਦੀ ਬਿਜਲੀ ਸਪਲਾਈ ਸਵੇਰੇ 9.00 ਵਜੇ ਤੋਂ 5.00 ਵਜੇ ਤੱਕ ਬੰਦ ਰਹੇਗੀ । ਇਸ ਦੇ ਨਾਲ ਦੀ ਇਸ ਕੰਮ ਨੂੰ ਕਰਨ ਲਈ 11 ਕੇ. ਵੀ. ਆਰਮੀ ਗਰਾਉਂਡ ਦੇ ਭੱਠੀ ਵਾਲੇ ਟੀ-ਆਫ ਤੋਂ ਅੱਗੇ ਦੇ ਖੇਤਰ ਸੁਪਰ ਮਾਰਕਿਟ, ਹੁਸ਼ਿਆਰਪੁਰ ਰੋਡ, ਪੈਰਾਡਾਈਜ਼ ਕਾਲੋਨੀ, ਜਪਾਨੀ ਕਾਲੋਨੀ, ਕਹਿਰਵਾਲੀ, ਪੰਨਵਾਂ ਰੋਡ ਅਤੇ ਖੇੜਾ ਕੋਟਲੀ ਆਦਿ ਦੀ ਬਿਜਲੀ ਸਪਲਾਈ 9.00 ਤੋਂ 1.00 ਵਜੇ ਤੱਕ ਬੰਦ ਰਹੇਗੀ । ਇਸ ਦੌਰਾਨ ਉੱਪ ਮੰਡਲ ਅਫਸਰ ਨੇ ਉਪਰੋਕਤ ਖੇਤਰਾਂ ਦੇ ਸਾਰੇ ਉਪਭੋਗਤਾਵਾਂ ਕੋਲੋਂ ਸਹਿਯੋਗ ਦੀ ਅਪੀਲ ਕੀਤੀ।
ਇਹ ਵੀ ਪੜ੍ਹੋ- ਪੰਜਾਬ ਭਰ 'ਚ 20 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ, ਲੋਕਾਂ ਲਈ ਖੜ੍ਹੀ ਹੋ ਸਕਦੀ ਵੱਡੀ ਮੁਸੀਬਤ
ਨੰਗਲ (ਸੈਣੀ)- ਸਹਾਇਕ ਕਾਰਜਕਾਰੀ ਇੰਜੀਨੀਅਰ, ਸੰਚਾਲਣ ਉਪ-ਮੰਡਲ, ਪੀ.ਐਸ.ਪੀ.ਸੀ.ਐਲ, ਨੰਗਲ ਨੇ ਦੱਸਿਆ ਕਿ 27.04.2026 ਦਿਨ ਸੋਮਵਾਰ ਨੂੰ ਜਨਰਲ ਮੈਂਟੀਨੈਂਸ ਕਾਰਨ ਸਵੇਰੇ 09:00 ਵਜੇ ਤੋਂ ਦੁਪਹਿਰ 1.00 ਵਜੇ ਤੱਕ 11ਕੇਵੀ ਜਵਾਹਰ ਮਾਰਕੀਟ ਫੀਡਰ ਦੀ ਬਿਜਲੀ ਦੀ ਸਪਲਾਈ ਬੰਦ ਰਹੇਗੀ। ਇਸ ਨਾਲ ਜਵਾਹਰ ਮਾਰਕੀਟ ਫੀਡਰ ਅਧੀਨ ਆਉਂਦੇ ਖੇਤਰ ਜਵਾਹਰ ਮਾਰਕੀਟ, ਐਮਪੀ ਦੀ ਕੋਠੀ, ਮੈਦਾ ਮਾਜਰਾ, ਮਾਣਕਪੁਰ, ਮੇਘਪੁਰ, ਡੁਕਲੀ, ਪੱਟੀ ਉਪਰਲੀ, ਰਾਏਪੁਰ, ਬੰਦਲੈਹੜੀ, ਬ੍ਰਹਮਪੁਰ ਉਪਰਲਾ, ਅਜੌਲੀ, ਦਬਖੇੜਾ ਅੱਪਰ, ਜਾਂਦਲਾ, ਭਾਲੋਵਾਲ ਆਦਿ ਦੀ ਬਿਜਲੀ ਦੀ ਸਪਲਾਈ ਬੰਦ ਰਹੇਗੀ। ਇਸ ਸ਼ਟਡਾਊਨ ਦਾ ਸਮਾਂ ਘਟਾਇਆ ਜਾਂ ਵਧਾਇਆ ਵੀ ਜਾ ਸਕਦਾ ਹੈ। ਮੌਸਮ ਖਰਾਬ ਹੋਣ ਦੀ ਸਥਿਤੀ ਵਿਚ ਇਹ ਸ਼ਟਡਾਊਨ ਕੈਂਸਲ ਵੀ ਕੀਤੀ ਜਾ ਸਕਦੀ ਹੈ।
ਇਹ ਵੀ ਪੜ੍ਹੋ- ਪੰਜਾਬ: ਗਰਮੀ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਵੱਲੋਂ ਸਾਰੇ ਸਕੂਲਾਂ ਲਈ ਅਹਿਮ ਹਦਾਇਤਾਂ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਪੰਜਾਬ ਦੇ ਇਸ ਹਾਈਵੇ ਉਪਰ ਧਰਨੇ 'ਤੇ ਬੈਠ ਗਏ ਕਿਸਾਨ, ਪੂਰੀ ਤਰ੍ਹਾਂ ਜਾਮ ਹੋ ਗਿਆ ਮੁੱਖ ਮਾਰਗ
NEXT STORY