ਲੁਧਿਆਣਾ (ਖੁਰਾਣਾ, ਕਾਲੀਆ) : ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਵਾਸੀਆਂ ਲਈ ਜ਼ਰੂਰੀ ਖ਼ਬਰ ਹੈ। ਦਰਅਸਲ ਅੱਜ ਜ਼ਿਲ੍ਹਾ ਵਾਸੀਆਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਕਿਉਂਕਿ ਕਈ ਇਲਾਕਿਆਂ 'ਚ ਸ਼ਾਮ ਤੱਕ ਬਿਜਲੀ ਗੁੱਲ ਰਹੇਗੀ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੇ ਅਧਿਕਾਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬਿਜਲੀ ਦੀ ਜ਼ਰੂਰੀ ਮੁਰੰਮਤ ਕਾਰਨ 5 ਦਸੰਬਰ ਨੂੰ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮ 5 ਵਜੇ ਤੱਕ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਸਥਿਤ 66 ਕੇ. ਵੀ. ਸਬ-ਸਟੇਸ਼ਨ, 11 ਕੇ. ਵੀ. ਘੁਮਾਰ ਮੰਡੀ, 11 ਕੇ. ਵੀ. ਮਾਇਆ ਨਗਰ ਫੀਡਰ ਸਾਵਧਾਨੀ ਦੇ ਤੌਰ ’ਤੇ ਬੰਦ ਰੱਖੇ ਜਾਣਗੇ।
ਇਹ ਵੀ ਪੜ੍ਹੋ : ਪੰਜਾਬ ਦੇ ਇਸ ਜ਼ਿਲ੍ਹੇ 'ਚ ਕੈਦੀਆਂ ਨੂੰ ਲੈ ਕੇ ਆਈ ਨਵੀਂ ਸਕੀਮ, ਹੋਵੇਗੀ ਲਾਹੇਵੰਦ
ਇਸ ਕਾਰਨ ਸ਼ਹਿਰ ਦੇ ਦਰਜਨਾਂ ਪਾਸ਼ ਇਲਾਕਿਆਂ ਘੁਮਾਰ ਮੰਡੀ, ਜਸਵੰਤ ਨਗਰ, ਕ੍ਰਿਸ਼ਨਾ ਨਗਰ, ਦਿਆਲ ਨਗਰ, ਵਿਧਾਇਕ ਪੱਛਮੀ ਰਿਹਾਇਸ਼, ਮਾਇਆ ਨਗਰ, ਸੰਤ ਨਗਰ, ਹੀਰਾ ਸਿੰਘ ਰੋਡ, ਕਾਲਜ ਰੋਡ ਅਤੇ ਆਸ-ਪਾਸ ਦੇ ਇਲਾਕਿਆਂ ’ਚ ਬਿਜਲੀ ਦੀ ਸਪਲਾਈ ਪ੍ਰਭਾਵਿਤ ਰਹੇਗੀ।
ਇਹ ਵੀ ਪੜ੍ਹੋ : ਪੰਜਾਬ 'ਚ ਇਸ ਤਾਰੀਖ਼ ਨੂੰ ਪਵੇਗਾ ਮੀਂਹ! ਮੌਸਮ ਵਿਭਾਗ ਨੇ ਦਿੱਤੀ ਵੱਡੀ Update
ਹੁਸ਼ਿਆਰਪੁਰ 'ਚ ਵੀ ਲੱਗਾ ਚੁੱਕਿਆ ਲੰਬਾ ਕੱਟ
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਹੁਸ਼ਿਆਰਪੁਰ ਅਧੀਨ ਆਉਂਦੇ ਕੁੱਝ ਇਲਾਕਿਆਂ 'ਚ ਬੀਤੇ ਦਿਨੀਂ ਬਿਜਲੀ ਕੱਟ ਲੱਗਿਆ ਸੀ। ਇੱਥੇ 11 ਕੇ. ਵੀ. ਸਲਵਾੜਾ ਫੀਡਰ ਦੀ ਜ਼ਰੂਰੀ ਮੁਰੰਮਤ ਕਾਰਨ 4 ਦਸੰਬਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਬਿਜਲੀ ਸਪਲਾਈ ਬੰਦ ਰਹੀ ਸੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸੁਖਬੀਰ ਬਾਦਲ 'ਤੇ ਹੋਏ ਹਮਲੇ ਬਾਰੇ ਵੱਡਾ ਖ਼ੁਲਾਸਾ
NEXT STORY