ਨੂਰਪੁਰਬੇਦੀ (ਭੰਡਾਰੀ) : ਪੰਜਾਬ ਦੇ ਨੂਰਪੁਰਬੇਦੀ ਇਲਾਕੇ 'ਚ ਪਸੀਨੇ ਛੁਡਾਉਂਦੀ ਗਰਮੀ ਦਾ ਸਾਹਮਣਾ ਕਰਨ ਵਾਲੇ ਲੋਕਾਂ ਨੂੰ ਇਕ ਹੋਰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦਰਅਸਲ ਅੱਜ ਇੱਥੇ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਬਿਜਲੀ ਦਾ ਲੰਬਾ ਕੱਟ ਲੱਗੇਗਾ। 66 ਕੇ. ਵੀ. ਸਬ ਸਟੇਸ਼ਨ ਬਜਰੂੜ੍ਹ ਅਧੀਨ ਪੈਂਦੇ ਸਰਾਂ ਅਤੇ ਅਬਿਆਣਾ ਫੀਡਰ ਦੀ ਬਿਜਲੀ ਸਪਲਾਈ ਜ਼ਰੂਰੀ ਮੁਰੰਮਤ ਕਾਰਨ 15 ਅਪ੍ਰੈਲ ਨੂੰ ਸਵੇਰੇ 9 ਤੋਂ ਸ਼ਾਮ 4 ਵਜੇ ਤੱਕ ਬੰਦ ਰਹੇਗੀ।
ਇਹ ਵੀ ਪੜ੍ਹੋ : ਪੰਜਾਬ 'ਚ ਤੜਕੇ ਸਵੇਰੇ ਵੱਡਾ ਐਨਕਾਊਂਟਰ! ਮੁਲਜ਼ਮਾਂ ਨੇ SHO ਨਾਲ ਹੀ ਲੈ ਲਿਆ ਪੰਗਾ
ਵਧੀਕ ਸਹਾਇਕ ਇੰਜੀਨੀਅਰ ਪੰਜਾਬ ਰਾਜ ਪਾਵਰਕਾਮ ਲਿਮਿਟਡ ਉੱਪ ਦਫ਼ਤਰ ਤਖਤਗੜ੍ਹ ਕੁਲਵਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਰਾਂ ਫੀਡਰ ਅਧੀਨ ਪੈਂਦੇ ਬਜਰੂੜ, ਸਰਾਂ, ਭਾਓਵਾਲ, ਛੱਜਾ ਤੇ ਚੌਂਤਾ ਆਦਿ ਪਿੰਡਾਂ ਤੋਂ ਇਲਾਵਾ ਨੰਗਲ ਦੇ ਮੰਡ ਖੇਤਰ ਜਦਕਿ ਅਬਿਆਣਾ ਫੀਡਰ ਅਧੀਨ ਪੈਂਦੇ ਅਬਿਆਣਾ, ਨੰਗਲ, ਮਾਧੋਪੁਰ, ਦਹੀਰਪੁਰ, ਬਟਾਰਲਾ, ਹਰੀਪੁਰ ਫੂਲੜੇ, ਖਟਾਣਾ, ਟਿੱਬਾ ਟੱਪਰੀਆਂ ਤੇ ਖੱਡ ਰਾਜਗਿਰੀ ਆਦਿ ਪਿੰਡਾਂ ਦੀ ਬਿਜਲੀ ਸਪਲਾਈ ਬੰਦ ਰਹੇਗੀ।
ਇਹ ਵੀ ਪੜ੍ਹੋ : ਬੀਬੀ ਜਗੀਰ ਕੌਰ ਦੀ ਸ਼ਖ਼ਸ ਨੂੰ ਸਖ਼ਤ ਤਾੜਨਾ! ਨਾਲ ਹੀ ਦਿੱਤੀ ਵੱਡੀ ਚਿਤਾਵਨੀ, ਪੜ੍ਹੋ ਪੂਰਾ ਮਾਮਲਾ
ਚੱਲਦੇ ਕੰਮ ਕਾਰਨ ਬਿਜਲੀ ਬੰਦ ਰਹਿਣ ਦਾ ਸਮਾਂ ਘੱਟ ਜਾਂ ਵੱਧ ਵੀ ਹੋ ਸਕਦਾ ਹੈ। ਇਸ ਲਈ ਖ਼ਪਤਕਾਰ ਬਿਜਲੀ ਦਾ ਬਦਲਵਾਂ ਪ੍ਰਬੰਧ ਕਰ ਕੇ ਰੱਖਣ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਵਾਪਰੀ ਦਰਦਨਾਕ ਘਟਨਾ! ਸਰੋਵਰ ’ਚ ਡੁੱਬਣ ਨਾਲ ਅੰਮ੍ਰਿਤਧਾਰੀ ਬੱਚੇ ਦੀ ਮੌਤ
NEXT STORY