ਜਲੰਧਰ (ਵੈੱਬ ਡੈਸਕ)- ਪੰਜਾਬ 'ਚ ਬੀਤੇ ਦਿਨਾਂ ਤੋਂ ਪੈ ਰਹੇ ਮੀਂਹ ਕਾਰਨ ਹਾਲਾਤ ਵਿਗੜਦੇ ਜਾ ਰਹੇ ਹਨ। ਹਨ। ਡੈਮਾਂ ਵਿਚ ਪਾਣੀ ਦਾ ਪੱਧਰ ਵੱਧਣ ਕਾਰਨ ਫਲੱਡ ਗੇਟ ਤੱਕ ਖੋਲ੍ਹਣੇ ਪਏ ਹਨ, ਜਿਸ ਕਾਰਨ ਬਹੁਤ ਸਾਰੇ ਪਿੰਡਾਂ ਵਿਚ ਹੜ੍ਹ ਵਰਗੇ ਹਾਲਾਤ ਬਣ ਗਏ ਹਨ। ਕਈ ਪਿੰਡਾਂ ਵਿਚ ਭਾਰੀ ਤਬਾਹੀ ਹੋਈ ਹੈ। ਕਿਸਾਨਾਂ ਦੀਆਂ ਫ਼ਸਲਾਂ ਡੁੱਬ ਚੁੱਕੀਆਂ ਹਨ। ਉਥੇ ਹੀ ਅਗਲੇ ਦਿਨਾਂ ਨੂੰ ਲੈ ਕੇ ਮੌਸਮ ਵਿਭਾਗ ਨੇ ਸੂਬੇ ਵਿਚ ਮੀਂਹ ਨੂੰ ਲੈ ਕੇ ਨਵੀਂ ਅਪਡੇਟ ਦਿੱਤੀ ਹੈ।

ਇਹ ਵੀ ਪੜ੍ਹੋ: Punjab: ਕਹਿਰ ਓ ਰੱਬਾ! ਮਕਾਨ ਦੀ ਛੱਤ ਡਿੱਗਣ ਕਾਰਨ ਸਭ ਕੁਝ ਹੋਇਆ ਤਬਾਹ, ਔਰਤ ਦੀ ਦਰਦਨਾਕ ਮੌਤ
ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ ਮੁਤਾਬਕ ਅੱਜ ਪਟਿਆਲਾ, ਮੋਹਾਲੀ, ਫਤਹਿਗੜ੍ਹ ਸਾਹਿਬ, ਲੁਧਿਆਣਾ, ਰੂਪਨਗਰ, ਜਲੰਧਰ, ਕਪੂਰਥਲਾ, ਸ਼ਹੀਦ ਭਗਤ ਸਿੰਘ ਨਗਰ, ਹੁਸ਼ਿਆਰਪੁਰ ਵਿੱਚ ਮੀਂਹ ਦੇ ਨਾਲ ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ (30-40 kmph) ਦੀ ਸੰਭਾਵਨਾ ਜਤਾਈ ਗਈ ਹੈ। ਮੌਸਮ ਵਿਭਾਗ ਵੱਲੋਂ ਕੀਤੀ ਗਈ ਤਾਜ਼ਾ ਭਵਿੱਖਬਾਣੀ ਮੁਤਾਬਕ 1 ਸਤੰਬਰ ਤੱਕ ਬਾਰਿਸ਼ ਦਾ ਦੌਰ ਅਜੇ ਜਾਰੀ ਰਹੇਗਾ। ਭਲਕੇ ਯਾਨੀ 28 ਅਗਸਤ ਲਈ ਵਿਭਾਗ ਵੱਲੋਂ ਬਾਰਿਸ਼ ਦੀ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਗਈ ਹੈ। ਉਥੇ ਹੀ 29 ਅਤੇ 30 ਅਗਸਤ ਨੂੰ ਸੂਬੇ ਦੇ ਕੁਝ ਜ਼ਿਲ੍ਹਿਆਂ ਵਿਚ ਬਾਰਿਸ਼ ਹੋਵੇਗੀ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਵਿਚ ਭਾਰੀ ਬਾਰਿਸ਼ ਪਵੇਗੀ। ਉਥੇ ਹੀ 31 ਅਗਸਤ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ ਵਿਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ ਅਤੇ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ।

ਇਹ ਵੀ ਪੜ੍ਹੋ: Punjab: ਡਰਾਈਵਿੰਗ ਲਾਇਸੈਂਸ ਵਾਲੇ ਦੇਣ ਧਿਆਨ! ਝਲਣੀ ਪੈ ਸਕਦੀ ਹੈ ਇਹ ਵੱਡੀ ਮੁਸੀਬਤ
ਇਥੇ ਦੱਸ ਦੇਈਏ ਕਿ ਬੀਤੇ ਕੱਲ੍ਹ ਸੂਬੇ ਦੇ ਕਈ ਜ਼ਿਲ੍ਹਿਆਂ ਵਿਚ ਵਿਭਾਗ ਵੱਲੋਂ ਜਾਰੀ ਕੀਤੇ ਰੈੱਡ ਅਲਰਟ ਨੂੰ ਫਿਲਹਾਲ ਖ਼ਤਮ ਕਰ ਦਿੱਤਾ ਗਿਆ ਹੈ। ਆਉਣ ਵਾਲੇ ਦਿਨਾਂ 'ਚ ਵੀ ਮੀਂਹ ਦਾ ਸਭ ਤੋਂ ਵੱਧ ਅਸਰ ਮਾਝੇ ਵਿਚ ਵੇਖਣ ਨੂੰ ਮਿਲੇਗਾ। ਇਸ ਦੇ ਨਾਲ ਹੀ ਦੋਆਬੇ ਦੇ ਕਈ ਜ਼ਿਲ੍ਹਿਆਂ ਵਿਚ ਵੀ ਬਾਰਿਸ਼ ਸਬੰਧੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮਾਲਵੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿਚ ਹਲਕੀ ਬਾਰਿਸ਼ ਹੋਵੇਗੀ।
ਇਹ ਵੀ ਪੜ੍ਹੋ: ਪੰਜਾਬ 'ਚ ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਅਹਿਮ ਖ਼ਬਰ, ਖੜ੍ਹੀ ਹੋਈ ਨਵੀਂ ਮੁਸੀਬਤ!
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਆ ਗਈ ਇਕ ਹੋਰ ਵੱਡੀ ਆਫਤ, ਮਾਧੋਪੁਰ ਹੈੱਡਵਰਕਸ ਦੇ ਟੁੱਟੇ ਗੇਟ
NEXT STORY