ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ) : ਹਰ ਬੱਚੇ ਦਾ ਸਕੂਲ ਤੱਕ ਸੁਰੱਖਿਅਤ ਪਹੁੰਚਣਾ ਉਸ ਦਾ ਅਧਿਕਾਰ ਹੈ। ਇਸੇ ਵਚਨਬੱਧਤਾ ਨੂੰ ਅੱਗੇ ਵਧਾਉਂਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸੂਬੇ ’ਚ ਸੇਫ ਸਕੂਲ ਵਾਹਨ ਪਾਲਿਸੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਰਿਹਾ ਹੈ ਤਾਂ ਜੋ ਹਰ ਬੱਚਾ ਸਕੂਲ ਆਉਣ-ਜਾਣ ਦੌਰਾਨ ਸੁਰੱਖਿਅਤ ਰਹੇ। ਡਾ. ਬਲਜੀਤ ਕੌਰ ਨੇ ਦੱਸਿਆ ਕਿ 2025 ਤੋਂ ਸਤੰਬਰ 2026 ਤੱਕ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸੂਬੇ ਭਰ ’ਚ ਕੁੱਲ 13,995 ਸਕੂਲ ਬੱਸਾਂ ਦੀ ਜਾਂਚ ਕੀਤੀ ਗਈ। ਇਨ੍ਹਾਂ ’ਚੋਂ 3,621 ਬੱਸਾਂ ਦੇ ਚਲਾਨ ਕੀਤੇ ਗਏ ਜਦਕਿ ਸੁਰੱਖਿਆ ਮਾਪਦੰਡਾਂ ਦੀ ਉਲੰਘਣਾ ਕਰਨ ਵਾਲੀਆਂ 31 ਬੱਸਾਂ ਨੂੰ ਜ਼ਬਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਸਰਕਾਰ ਦੀ ਬੱਚਿਆਂ ਦੀ ਸੁਰੱਖਿਆ ਪ੍ਰਤੀ ਦ੍ਰਿੜ੍ਹ ਵਚਨਬੱਧਤਾ ਨੂੰ ਦਰਸਾਉਂਦੀ ਹੈ।
ਇਹ ਵੀ ਪੜ੍ਹੋ : ਗੁਰਦੁਆਰਾ ਸਾਹਿਬ 'ਤੇ ਗੋਲ਼ੀਬਾਰੀ ਕਰਨ ਵਾਲਾ ਮੁੱਖ ਸ਼ੂਟਰ ਗ੍ਰਿਫ਼ਤਾਰ
ਮੰਤਰੀ ਨੇ ਦੱਸਿਆ ਕਿ 2025 ਦੌਰਾਨ ਜ਼ਿਲਾ ਪੱਧਰੀ ਸਕੂਲ ਵਾਹਨ ਚੈਕਿੰਗ ਕਮੇਟੀਆਂ ਵੱਲੋਂ 8,325 ਸਕੂਲ ਬੱਸਾਂ ਦੀ ਜਾਂਚ ਕੀਤੀ ਗਈ। ਜਾਂਚ ਦੌਰਾਨ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ 2,026 ਬੱਸਾਂ ਦੇ ਚਲਾਨ ਕੀਤੇ ਗਏ ਤੇ 24 ਬੱਸਾਂ ਨੂੰ ਜ਼ਬਤ ਕੀਤਾ ਗਿਆ। ਜਨਵਰੀ ਤੋਂ ਸਤੰਬਰ 2026 ਤੱਕ ਚਲਾਈ ਗਈ ਵਿਸ਼ੇਸ਼ ਚੈਕਿੰਗ ਮੁਹਿੰਮ ਦੌਰਾਨ 5,670 ਸਕੂਲ ਬੱਸਾਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ’ਚੋਂ 1,595 ਬੱਸਾਂ ਦੇ ਚਲਾਨ ਕੀਤੇ ਗਏ ਤੇ ਸੁਰੱਖਿਆ ਮਾਪਦੰਡ ਪੂਰੇ ਨਾ ਕਰਨ ਵਾਲੀਆਂ 7 ਬੱਸਾਂ ਨੂੰ ਜ਼ਬਤ ਕੀਤਾ ਗਿਆ। ਉਨ੍ਹਾਂ ਸਕੂਲਾਂ ਨੂੰ ਅਪੀਲ ਕੀਤੀ ਕਿ ਸਿਰਫ਼ ਸੇਫ ਸਕੂਲ ਵਾਹਨ ਪਾਲਿਸੀ ਅਨੁਸਾਰ ਸੁਰੱਖਿਆ ਮਾਪਦੰਡ ਪੂਰੇ ਕਰਨ ਵਾਲੇ ਵਾਹਨਾਂ ਦੀ ਵਰਤੋਂ ਕੀਤੀ ਜਾਵੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਮੋਗਾ 'ਚ ਕੈਨੇਡਾ ਤੋਂ ਪਰਤੇ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ, ਮਾਂ ਨੇ ਗੁਆਂਢੀ ਪਤੀ-ਪਤਨੀ 'ਤੇ ਲਾਏ ਕਤਲ ਦੇ ਦੋਸ਼
NEXT STORY