ਦਿੜ੍ਹਬਾ ਮੰਡੀ (ਅਜੈ): ਸੂਬੇ ਦੇ ਖਜ਼ਾਨਾ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਕਿਹਾ ਕਿ ਸਰਕਾਰ ਸਿਹਤ ਅਤੇ ਸਿੱਖਿਆ ਦੀਆਂ ਸਹੂਲਤਾਂ ਨੂੰ ਪਹਿਲ ਦੇ ਅਧਾਰ 'ਤੇ ਲੋਕਾਂ ਨੂੰ ਪ੍ਰਦਾਨ ਕਰਨ ਲਈ ਵੱਡੇ ਪੱਧਰ 'ਤੇ ਕੰਮ ਕਰ ਰਹੀ ਹੈ। ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਪ੍ਰਾਇਵੇਟ ਸਕੂਲਾਂ ਦੇ ਮੁਕਾਬਲੇ ਕੀਤਾ ਜਾਵੇਗਾ। ਪ੍ਰਾਇਵੇਟ ਅਤੇ ਸਰਕਾਰੀ ਸਕੂਲਾਂ ਵਿਚ ਕਿਸੇ ਵੀ ਤਰ੍ਹਾਂ ਦਾ ਕੋਈ ਫਰਕ ਮਹਿਸੂਸ ਨਹੀਂ ਹੋਵੇਗਾ। ਸਕੂਲਾਂ ਅੰਦਰ ਅਧਿਆਪਕਾਂ ਦੀ ਭਰਤੀ ਵੀ ਕੀਤੀ ਜਾ ਰਹੀ ਹੈ।
ਇਹ ਖ਼ਬਰ ਵੀ ਪੜ੍ਹੋ - ਪੁੱਤਰ ਦੇ ਲੋਭ ਵਿਚ ਅੰਨ੍ਹੀ ਮਾਂ ਦਾ ਕਾਰਾ, ਨਵਜੰਮੀ ਬੱਚੀ ਨੂੰ ਗਲ਼ਾ ਘੁੱਟ ਕੇ ਉਤਾਰਿਆ ਮੌਤ ਦੇ ਘਾਟ
ਦਿੜ੍ਹਬਾ ਵਿਖੇ ਆਪਣੇ ਦਫਤਰ ਅੰਦਰ ਲੋਕਾਂ ਦੀਆਂ ਸਮੱਸਿਆਵਾਂ ਸੁਨਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਪਾਲ ਚੀਮਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਨੂੰ ਸਾਫ਼ ਸੁਥਰਾ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦੇਣ ਦਾ ਆਪਣਾ ਵਾਅਦਾ ਪੂਰਾ ਕੀਤਾ ਗਿਆ ਹੈ। ਚੀਮਾ ਨੇ ਕਿਹਾ ਕਿ ਪਹਿਲਾਂ ਵਾਲੀਆਂ ਸਰਕਾਰਾਂ ਦੇ ਰਾਜ 'ਚ ਸਰਕਾਰੀ ਦਫਤਰਾਂ ਅੰਦਰ ਲੋਕਾਂ ਨੂੰ ਆਪਣੇ ਕੰਮਕਾਰ ਕਰਵਾਉਣ ਲਈ ਭਾਰੀ ਰਿਸ਼ਵਤਾਂ ਦੇਣੀਆਂ ਪੈਂਦੀਆਂ ਸਨ ਪਰ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਰਕਾਰੀ ਤੰਤਰ ਅੰਦਰ ਚੱਲ ਰਹੀ ਇਸ ਰਿਵਾਇਤ ਨੂੰ ਖ਼ਤਮ ਕਰਕੇ ਲੋਕਾਂ ਨੂੰ ਬਿਲਕੁਲ ਸਾਫ ਸੁਥਰਾ ਤੇ ਰਿਸ਼ਵਤ ਰਹਿਤ ਸ਼ਾਸਨ ਦਿੱਤਾ ਹੈ, ਜਿਸ ਨਾਲ ਸੂਬੇ ਦੇ ਲੋਕ ਆਪ ਸਰਕਾਰ ਵੱਲੋਂ ਕੀਤੇ ਜਾ ਰਹੇ ਸਾਰੇ ਕੰਮਾਂ ਤੋਂ ਪੂਰੇ ਸੰਤੁਸ਼ਟ ਹਨ।
ਇਹ ਖ਼ਬਰ ਵੀ ਪੜ੍ਹੋ - ਇਕ ਹਫ਼ਤੇ 'ਚ ਤੀਜਾ ਸ਼ਰਮਨਾਕ ਕਾਰਾ: ਹੁਣ Go-First ਦੀ ਫਲਾਈਟ 'ਚ ਅਟੈਂਡੈਂਟ ਨਾਲ ਹੋਈ ਅਸ਼ਲੀਲਤਾ
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦਾ ਆਪਣਾ ਵਾਅਦਾ ਵੀ ਪੂਰਾ ਕਰਦੇ ਹੋਏ ਸਰਕਾਰ ਦੇ ਪਹਿਲੇ 10 ਮਹੀਨਿਆਂ ਦੇ ਕਾਰਜਕਾਲ ਦੌਰਾਨ ਹੀ 25 ਹਜ਼ਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਜੋ ਕਿਸੇ ਵੀ ਸਰਕਾਰ ਵੱਲੋਂ ਪਹਿਲੇ ਸਾਲ ਵਿਚ ਦਿੱਤੀਆਂ ਨੌਕਰੀਆਂ ਦੇ ਮੁਕਾਬਲੇ ਰਿਕਾਰਡ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਵੀ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ ਉਹ ਸਾਫ ਸੁਥਰੀ ਨੀਤੀ ਅਨੁਸਾਰ ਨਿਰੋਲ ਮੈਰਿਟ ਦੇ ਅਧਾਰ 'ਤੇ ਦਿੱਤੀਆਂ ਗਈਆਂ ਹਨ। ਇਸ ਮੌਕੇ ਵਿੱਤ ਮੰਤਰੀ ਦੇ ਓ.ਐੱਸ.ਡੀ. ਐਡਵੋਕੇਟ ਤਪਿੰਦਰ ਸਿੰਘ ਸੋਹੀ, ਪ੍ਰਧਾਨ ਦਰਸ਼ਨ ਸਿੰਘ ਘੁਮਾਣ, ਮਨਿੰਦਰ ਘੁਮਾਣ, ਸੁਨੀਲ ਬਾਂਸਲ ਅਤੇ ਪੀਤੂ ਸਰਪੰਚ ਆਦਿ ਹਾਜ਼ਰ ਸਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਸਰਕਾਰੀ ਮੁਲਾਜ਼ਮ ਤੋਂ 1,50,000 ਰੁਪਏ ਦੀ ਜ਼ਬਰੀ ਵਸੂਲੀ ਕਰਨ ਵਾਲੇ ਤਿੰਨ ਵਿਅਕਤੀ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ
NEXT STORY