ਲੁਧਿਆਣਾ (ਵਿੱਕੀ) : ਸੀ. ਬੀ. ਐੱਸ. ਈ. ਤੋਂ ਬਾਅਦ ਹੁਣ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਵੀ 10ਵੀਂ ਕਲਾਸ ਦੀਆਂ ਪੈਂਡਿੰਗ ਸਾਲਾਨਾ ਬੋਰਡ ਪ੍ਰੀਖਿਆਵਾਂ ਨੂੰ ਨਾ ਕਰਵਾਉਣ ਦਾ ਫੈਸਲਾ ਕੀਤਾ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਸ਼ਾਮ ਨੂੰ ਟਵੀਟ ਕਰ ਕੇ ਜਾਣਕਾਰੀ ਦਿੱਤੀ ਕਿ 10ਵੀਂ ਕਲਾਸ ਦੇ ਪ੍ਰੀਖਿਆ ਦੇ ਰਹੇ ਸਾਰੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਪ੍ਰੀ-ਬੋਰਡ ਰਿਜਲਟ ਦੇ ਅਧਾਰ 'ਤੇ ਅਗਲੀ ਕਲਾਸ 'ਚ ਪ੍ਰਮੋਟ ਕੀਤੇ ਜਾਣ ਦਾ ਫੈਸਲਾ ਕੀਤਾ ਗਿਆ ਹੈ। ਇਸ ਤੋਂ ਇਲਾਵਾ ਮੁੱਖ ਮੰਤਰੀ ਨੇ 12ਵੀਂ ਕਲਾਸ ਦੀਆਂ ਬਾਕੀ ਬਚੀਆਂ ਪ੍ਰੀਖਿਆਵਾਂ ਬਾਰੇ ਕੇਂਦਰ ਸਰਕਾਰ ਵਲੋਂ ਦਿੱਤੇ ਜਾਣ ਵਾਲੇ ਫੈਸਲੇ ਨੂੰ ਮੰਨਣ ਦੀ ਜਾਣਕਾਰੀ ਦਿੱਤੀ ਹੈ।
ਦੱਸ ਦੇਈਏ ਕਿ 10ਵੀਂ ਕਲਾਸ ਦੀਆਂ ਪ੍ਰੀਖਿਆਵਾਂ 17 ਮਾਰਚ ਤੋਂ ਸ਼ੁਰੂ ਹੋਈਆਂ ਸਨ। ਇਨ੍ਹਾਂ ਪ੍ਰੀਖਿਆਵਾਂ 'ਚ ਲਗਭਗ 3.49 ਲੱਖ ਪ੍ਰੀਖਿਆਰਥੀ ਹੋਏ ਸਨ ਪਰ ਲਾਕਡਾਊਨ ਦੀ ਵਜ੍ਹਾ ਨਾਲ ਪ੍ਰੀਖਿਆਵਾਂ ਨੂੰ ਵਿਚਕਾਰ ਹੀ ਰੋਕ ਦਿੱਤਾ ਗਿਆ। ਇਸ ਤੋਂ ਪਹਿਲਾਂ ਸਰਕਾਰ ਨੇ 5ਵੀਂ ਅਤੇ 8ਵੀਂ ਦੇ ਵਿਦਿਆਰਥੀਆਂ ਨੂੰ ਵੀ ਅਗਲੀ ਕਲਾਸ 'ਚ ਪ੍ਰਮੋਟ ਕਰਨ ਦੇ ਹੁਕਮ ਦਿੱਤੇ ਸਨ।
ਇਹ ਵੀ ਪੜ੍ਹੋ : CBSE 12ਵੀਂ ਤੇ 10ਵੀਂ ਦੀਆਂ ਪੈਂਡਿੰਗ ਪ੍ਰੀਖਿਆਵਾਂ 1 ਤੋਂ 15 ਜੁਲਾਈ ਤੱਕ ਹੋਣਗੀਆਂ
ਓਪਨ ਸਕੂਲ ਅਤੇ ਪ੍ਰਾਈਵੇਟ ਪ੍ਰੀਖਿਆਰਥੀ ਫਸੇ ਦੁਵਿਧਾ 'ਚ
ਸਰਕਾਰ ਦੇ ਇਸ ਫੈਸਲੇ ਤੋਂ ਬਾਅਦ ਹੁਣ ਓਪਨ ਸਕੂਲ ਅਤੇ ਪ੍ਰਾਈਵੇਟ ਪ੍ਰੀਖਿਆਰਥੀਆਂ ਲਈ ਦੁਵਿਧਾ ਦੀ ਸਥਿਤੀ ਪੈਦਾ ਹੋ ਗਈ ਹੈ ਕਿਉਂਕਿ ਉਪਰਕੋਤ ਦੋਵਾਂ ਦੀ ਤਰ੍ਹਾਂ ਪ੍ਰੀਖਿਆਰਥੀ ਕਿਸੇ ਵੀ ਤਰ੍ਹਾਂ ਦੀ ਪ੍ਰੀ-ਬੋਰਡ ਪ੍ਰੀਖਿਆ 'ਚ ਹਿੱਸਾ ਨਹੀਂ ਲੈਂਦੇ। ਸਕੂਲ ਸੰਚਾਲਕਾਂ 'ਚ ਚਰਚਾ ਹੈ ਕਿ ਸਰਕਾਰ ਹੁਣ ਓਪਨ ਅਤੇ ਪ੍ਰਾਈਵੇਟ ਪ੍ਰੀਖਿਆਰਥੀਆਂ ਨੂੰ ਕਿਸੇ ਅਧਾਰ 'ਤੇ ਪ੍ਰਮੋਟ ਕਰੇਗੀ। ਹੁਣ ਤਾਂ ਨਵੇਂ ਲਿਆਉਣ ਵਾਲੇ ਵਿਦਿਆਰਥੀਆਂ ਲਈ ਵੀ ਨਵੀਂ ਪ੍ਰੇਸ਼ਾਨੀ ਸਰਕਾਰ ਦੇ ਫੈਸਲੇ ਦੇ ਬਾਅਦ ਖੜ੍ਹੀ ਹੋ ਗਈ ਹੈ।
CBSE 12ਵੀਂ ਤੇ 10ਵੀਂ ਦੀਆਂ ਪੈਂਡਿੰਗ ਪ੍ਰੀਖਿਆਵਾਂ 1 ਤੋਂ 15 ਜੁਲਾਈ ਤੱਕ ਹੋਣਗੀਆਂ
ਕੋਰੋਨਾ ਵਾਇਰਸ ਕਾਰਨ ਮਾਰਚ 'ਚ ਰੋਕੀ ਗਈ ਸੀ. ਬੀ. ਐੱਸ. ਈ. 10ਵੀਂ ਅਤੇ 12ਵੀਂ ਦੀ ਪ੍ਰੀਖਿਆ ਨੂੰ ਜੁਲਾਈ 'ਚ ਸ਼ੁਰੂ ਕਰਵਾਉਣ ਦਾ ਐਲਾਨ ਐੱਮ. ਐੱਚ. ਆਰ. ਡੀ. ਮੰਤਰੀ ਡਾ. ਰਮੇਸ਼ ਪੋਖਰਿਆਲ ਨਿਸ਼ੰਕ ਨੇ ਟਵਿੱਟਰ 'ਤੇ ਕੀਤਾ ਹੈ। ਸ਼ੁੱਕਰਵਾਰ ਨੂੰ ਆਪਣੇ ਟਵਿੱਟਰ ਹੈਂਡਲ 'ਤੇ ਟਵੀਟ ਕਰਦਿਆਂ ਡਾ. ਨਿਸ਼ੰਕ ਨੇ ਦੱਸਿਆ ਕਿ ਸੀ. ਬੀ. ਐੱਸ. ਈ. ਦੀ 10ਵੀਂ ਅਤੇ 12ਵੀਂ ਦੀ ਬਚੀ ਪ੍ਰੀਖਿਆ 1 ਤੋਂ 15 ਜੁਲਾਈ ਦੇ ਵਿਚਕਾਰ ਹੋਵੇਗੀ।
ਕਰਫਿਊ 'ਚ ਵੱਡਮੁੱਲਾ ਯੋਗਦਾਨ ਦੇਣ ਵਾਲੇ ਸਫਾਈ ਸੇਵਕਾਂ ਦਾ ਕੁਝ ਇਸ ਤਰ੍ਹਾਂ ਹੋਇਆ ਸਨਮਾਨ
NEXT STORY