ਚੰਡੀਗੜ੍ਹ (ਸ਼ਰਮਾ) : ਅਗੇਤੀ ਗਰਮੀ ਜਿੱਥੇ ਕਿਸਾਨਾਂ ਲਈ ਵੱਡੀ ਚਿੰਤਾ ਦੀ ਗੱਲ ਹੈ ਉਥੇ ਹੀ ਆਉਣ ਵਾਲੇ ਮਹੀਨਿਆਂ ਦਰਮਿਆਨ ਪਾਵਰਕਾਮ ਨੇ ਵੀ ਖ਼ਪਤਕਾਰਾਂ ਨੂੰ ਰੈਗੂਲਰ ਬਿਜਲੀ ਦੇਣ ਤੋਂ ਹੱਥ ਖੜ੍ਹੇ ਕਰ ਦਿੱਤੇ ਹਨ। ਪੰਜਾਬੀਆਂ ਨੂੰ ਸਰਦੀਆਂ ਦੇ ਮੌਸਮ ਵਿਚ 300 ਯੂਨਿਟ ਮੁਫ਼ਤ ਬਿਜਲੀ ਦਾ ਖਮਿਆਜਾ ਆਉਣ ਵਾਲੇ ਮਹੀਨਿਆਂ ਵਿਚ ਭੁਗਤਣਾ ਪਵੇਗਾ ਕਿਉਂਕਿ ਪਾਵਰਕਾਮ ਦਾ ਸਾਫ਼ ਕਹਿਣਾ ਹੈ ਕਿ ਮਈ ਤੋਂ ਲੈ ਕੇ ਸਤੰਬਰ ਮਹੀਨੇ ਤੱਕ ਉਸ ਕੋਲ ਪਾਵਰ ਕੱਟ ਲਗਾਉਣ ਤੋਂ ਇਲਾਵਾ ਕੋਈ ਚਾਰਾ ਨਹੀਂ ਹੈ।
ਇਹ ਵੀ ਪੜ੍ਹੋ : ਲੰਮੇ ਸਮੇਂ ਬਾਅਦ ਸਾਹਮਣੇ ਆਏ ਪ੍ਰਕਾਸ਼ ਸਿੰਘ ਬਾਦਲ, ਪੰਜਾਬ ਨੂੰ ਲੈ ਕੇ ਦਿੱਤਾ ਵੱਡਾ ਬਿਆਨ
ਪੰਜਾਬ ਸਟੇਟ ਇਲੈਕਟ੍ਰੀਸਿਟੀ ਰੈਗੂਲੇਟਰੀ ਕਮਿਸ਼ਨ ਕੋਲ ਦਰਜ ਪਟੀਸ਼ਨ ਵਿਚ ਕਿਹਾ ਗਿਆ ਹੈ ਕਿ ਉਸ ਨੂੰ ਇਸ ਗੱਲ ਦੀ ਮਨਜ਼ੂਰੀ ਪ੍ਰਦਾਨ ਕੀਤੀ ਜਾਵੇ ਕਿ ਕਿਸੇ ਵੀ ਸਥਿਤੀ ਨਾਲ ਨਿਪਟਣ ਅਤੇ ਬਿਜਲੀ ਦੀ ਮੰਗ ਅਤੇ ਸਪਲਾਈ ਨੂੰ ਸੁਚਾਰੂ ਰੱਖਣ ਲਈ ਰੈਗੂਲਰ ਪਾਵਰਕੱਟ ਲਗਾਉਣ ਦੀ ਆਗਿਆ ਦਿੱਤੀ ਜਾਵੇ। ਪਟੀਸ਼ਨ ਵਿਚ ਕਿਹਾ ਗਿਆ ਹੈ ਕਿ ਮਈ ਮਹੀਨੇ ਤੱਕ ਵੀ ਸਥਿਤੀ ਇੰਨੀ ਅਨੁਕੂਲ ਨਹੀਂ ਹੈ ਪਰ ਮਈ ਤੋਂ ਸਤੰਬਰ ਮਹੀਨੇ ਤੱਕ ਬਿਜਲੀ ਕੱਟ ਲਗਾ ਕੇ ਸਪਲਾਈ ਨੂੰ ਰੈਗੂਲੇਟ ਕਰਨ ਤੋਂ ਇਲਾਵਾ ਕੋਈ ਚਾਰਾ ਨਹੀਂ। ਜ਼ਾਹਿਰ ਹੈ ਇਸ ਵਾਰ ਰਾਜ ਦੇ ਬਿਜਲੀ ਖਪਤਕਾਰਾਂ ਨੂੰ ਗਰਮੀ ਦੇ ਮੌਸਮ ਵਿਚ ਐਲਾਨੇ ਜਾਂ ਅਣਐਲਾਨੇ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪਵੇਗਾ। ਦੱਸਣਯੋਗ ਹੈ ਕਿ ਇਹ ਵਾਰ ਅਗੇਤੀ ਗਰਮੀ ਪੈਣ ਕਾਰਨ ਫ਼ਸਲਾਂ ਦੇ ਝਾੜ ਘਟਣ ਦਾ ਵੀ ਖ਼ਦਸ਼ਾ ਹੈ ਜਿਸ ਕਾਰਨ ਕਿਸਾਨਾਂ ਦੇ ਚਿਹਰੇ ਮੁਰਝਾਏ ਪਏ ਹਨ। ਅਜਿਹੇ ਵਿੱਚ ਜੇਕਰ ਬਿਜਲੀ ਸੰਕਟ ਖੜ੍ਹਾ ਹੋ ਗਿਆ ਤਾਂ ਝੋਨੇ ਦੀ ਬਿਜਾਈ ਤੋਂ ਲੈ ਕੇ ਘਰੇਲੂ ਬਿਜਲੀ ਖ਼ਪਤਕਾਰਾਂ ਨੂੰ ਵੀ ਵੱਡੇ ਸੰਕਟ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਇਹ ਵੀ ਪੜ੍ਹੋ : 28 ਲੱਖ ਖ਼ਰਚ ਵਿਦੇਸ਼ ਭੇਜੀ ਪਤਨੀ, ਜਦੋਂ ਪਤੀ ਪੁੱਜਾ ਕੈਨੇਡਾ ਤਾਂ ਸੱਚ ਜਾਣ ਰਹਿ ਗਿਆ ਹੱਕਾ-ਬੱਕਾ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਅੰਮ੍ਰਿਤਸਰ ਵਿਚ ਹੋਣ ਵਾਲੇ ਜੀ-20 ਸੰਮੇਲਨ 'ਤੇ ਮੁੱਖ ਮੰਤਰੀ ਮਾਨ ਦਾ ਵੱਡਾ ਬਿਆਨ
NEXT STORY