ਬਠਿੰਡਾ : ਗੁਰੂ ਨਾਨਕ ਦੇਵ ਥਰਮਲ ਪਲਾਂਟ ਬਠਿੰਡਾ ਨੂੰ ਬੰਦ ਕਰਨ ਦਾ ਮਾਮਲਾ ਗਰਮਾਉਣ ਤੋਂ ਬਾਅਦ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਸਪੱਸ਼ਟੀਕਰਨ ਦਿੱਤਾ ਹੈ। ਆਪਣੀ ਰਿਹਾਇਸ਼ 'ਤੇ ਮੀਡੀਆ ਨੂੰ ਮੁਖ਼ਾਤਬ ਹੁੰਦਿਆਂ ਮਨਪ੍ਰੀਤ ਨੇ ਕਿਹਾ ਕਿ ਸੂਬੇ ਵਿਚ ਭਰਮ ਪੈਦਾ ਕੀਤਾ ਜਾ ਰਿਹਾ ਕਿ ਥਰਮਲ ਪਲਾਂਟ ਵੇਚ ਦਿੱਤਾ ਹੈ, ਜਦਕਿ ਅਜਿਹਾ ਨਹੀਂ ਹੈ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਥਰਮਲ ਪਲਾਂਟ ਬਠਿੰਡਾ ਬੰਦ ਕਰਨ ਦੇ ਤਿੰਨ ਪਹਿਲੂ ਹਨ। ਪਹਿਲਾ ਕਿ ਪਲਾਂਟ 38 ਤੋਂ 43 ਸਾਲ ਉਮਰ ਪੂਰੀ ਕਰ ਚੁੱਕਾ ਹੈ। ਦੂਜਾ ਪ੍ਰਸ਼ਾਸਨਿਕ ਅਤੇ ਵਾਤਾਵਰਣ ਦਾ ਪਹਿਲੂ ਵੀ ਇਕ ਵੱਡਾ ਕਾਰਨ ਹੈ। ਬਠਿੰਡਾ ਨੂੰ ਇੰਡਸਟਰੀ ਹੱਬ ਬਣਾਇਆ ਜਾਵੇਗਾ ਅਤੇ ਇੰਡਸਟਰੀ ਪਾਰਕ ਵਜੋਂ ਜ਼ਮੀਨ ਡੈਵਲਪ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਪੰਜਾਬ ਦੀ ਅਕਾਲੀ ਸਿਆਸਤ 'ਚ ਵੱਡਾ ਧਮਾਕਾ, ਰੱਖੜਾ ਨੇ ਢੀਂਡਸਾ ਦਾ ਸਾਥ ਦੇਣ ਦਾ ਕੀਤਾ ਐਲਾਨ
ਖ਼ਜ਼ਾਨਾ ਮੰਤਰੀ ਨੇ ਕਿਹਾ ਕਿ ਮੁਲਾਜ਼ਮਾਂ ਦੀ ਗੱਲ ਕਰੀਏ ਤਾਂ ਇੱਥੇ 1,057 ਮੁਲਾਜ਼ਮ ਰੈਗਲੂਰ, 131 ਆਊਟ ਸੋਰਸ, 200 ਦੇ ਕਰੀਬ ਕੰਟਰੈਕਟ 'ਤੇ ਹਨ, ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੇ ਮੁਲਾਜ਼ਮਾਂ ਨੂੰ ਹੋਰ ਥਾਂ ਰੁਜ਼ਗਾਰ ਦੇ ਦਿੱਤਾ ਗਿਆ ਹੈ। ਜਦਕਿ ਰਿਹਾਇਸ਼ੀ ਕਲੋਨੀਆਂ ਵਿਚ ਪੰਜਾਬ ਸਰਕਾਰ ਦੇ ਹਰ ਮੁਲਾਜ਼ਮ ਨੂੰ ਸ਼ਿਫਟ ਕੀਤਾ ਜਾਵੇਗਾ। ਸਿਵਲ ਲਾਈਨ ਤੇ ਪੁਲਸ ਲਾਈਨ ਦੇ ਅਧਿਕਾਰੀ ਤੇ ਮੁਲਾਜ਼ਮ ਥਰਮਲ ਕਲੋਨੀ ਵਿਚ ਸ਼ਿਫਟ ਹੋਣਗੇ। ਉਨ੍ਹਾਂ ਕਿਹਾ ਕਿ ਇਸ ਪਲਾਂਟ 'ਤੇ 110 ਕਰੋੜ ਰੁਪਏ ਦਾ ਖਰਚ ਦੇਖਰੇਖ ਦਾ ਲੱਗਦਾ ਸੀ, ਜਦਕਿ ਇਸ ਦੀ 164 ਏਕੜ ਝੀਲ ਉਵੇਂ ਕਾਇਮ ਰਹੇਗੀ। ਸਗੋਂ ਪਾਣੀ ਦੀ ਵਰਤੋਂ ਪੀਣ ਲਈ ਕੀਤੀ ਜਾਵੇਗੀ। ਇਸ ਦੀ ਝੀਲ ਨੂੰ ਵਾਟਰ ਸਪਲਾਈ ਦਾ ਹਿੱਸਾ ਬਣਾਇਆ ਜਾਵੇਗਾ। ਇਸ ਤੋਂ ਇਲਾਵਾ ਮਨਪ੍ਰੀਤ ਨੇ ਕਿਹਾ ਕਿ ਇਸ ਪਲਾਂਟ ਦੇ ਬੰਦ ਹੋਣ ਨਾਲ ਪਿਛਲੇ 40 ਸਾਲ ਤੋਂ ਬਠਿੰਡਾ ਵਾਸੀਆਂ ਦੇ ਸਿਰ 'ਤੇ ਡਿੱਗ ਰਹੀ ਸੁਆਹ ਤੋਂ ਹੁਣ ਨਿਜ਼ਾਤ ਮਿਲੇਗੀ।
ਇਹ ਵੀ ਪੜ੍ਹੋ : ਕੋਰੋਨਾ ਪੀੜਤ ਨਰਸਾਂ ਨੇ ਆਈਸੋਲੇਸ਼ਨ ਵਾਰਡ 'ਚੋਂ ਦਿੱਤੇ ਪੇਪਰ, ਫੇਸਬੁਕ 'ਤੇ ਕੈਪਟਨ ਨੇ ਲਿਖੀ ਇਹ ਵੱਡੀ ਗੱਲ
ਇਥੇ ਇਹ ਖਾਸ ਤੌਰ 'ਤੇ ਦੱਸਣਯੋਗ ਹੈ ਕਿ ਪੰਜਾਬ ਮੰਤਰੀ ਮੰਡਲ ਨੇ ਬਠਿੰਡਾ ਦੇ ਸ੍ਰੀ ਗੁਰੂ ਨਾਨਕ ਦੇਵ ਥਰਮਲ ਪਾਵਰ ਪਲਾਂਟ ਦੀ 1764 ਏਕੜ ਜ਼ਮੀਨ ਨੂੰ ਵਿਕਸਤ ਕਰਕੇ ਵੇਚਣ ਦੇ ਸਰਕਾਰੀ ਫ਼ੈਸਲੇ 'ਤੇ ਮੋਹਰ ਲਾ ਦਿੱਤੀ ਹੈ। ਸਰਕਾਰ ਦੇ ਇਸ ਫ਼ੈਸਲੇ ਤੋਂ ਬਾਅਦ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਵਲੋਂ ਤਿੱਖਾ ਵਿਰੋਧ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਜਲੰਧਰ 'ਚ ਤਾਂਡਵ ਕਰਨ ਲੱਗਾ ਕੋਰੋਨਾ, ਦਿਨ ਚੜ੍ਹਦੇ 25 ਮਰੀਜ਼ਾਂ ਦੀ ਪੁਸ਼ਟੀ, ਇਕ ਦੀ ਮੌਤ
ਨਹਿਰ 'ਚ ਡੁੱਬਣ ਕਾਰਣ ਨੌਜਵਾਨ ਦੀ ਮੌਤ
NEXT STORY