ਮੱਲ੍ਹੀਆਂ ਕਲਾਂ (ਟੁੱਟ)— ਬਠਿੰਡਾ, ਲਹਿਰਾਬੇਗ ਅਤੇ ਰੋਪੜ ਦੇ ਸਰਕਾਰੀ ਥਰਮਲ ਪਲਾਂਟ ਬੰਦ ਕਰਕੇ ਸੂਬੇ ਦੀ ਕੈਪਟਨ ਸਰਕਾਰ ਨੇ ਹਜ਼ਾਰਾਂ ਮੁਲਾਜ਼ਮਾਂ ਦੇ ਮੂੰਹੋਂ ਰੋਟੀ ਖੋਹ ਕੇ ਘਟੀਆ ਕਾਰਗੁਜ਼ਾਰੀ ਦਾ ਸਬੂਤ ਦਿੱਤਾ ਹੈ। ਇਨ੍ਹਾਂ ਵਿਚਾਰਾਂ ਦੀ ਸਾਂਝ ਪੰਜਾਬ ਅਤੇ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾਈ ਆਗੂ ਰਮੇਸ਼ ਮਾਲੜੀ ਨੇ ਇਕ ਪ੍ਰੈੱਸ ਬਿਆਨ ਰਾਹੀਂ ਪਾਈ। ਉਨ੍ਹਾਂ ਆਖਿਆ ਕਿ ਕੈਪਟਨ ਸਰਕਾਰ ਸਰਕਾਰੀ ਥਰਮਲ ਪਲਾਂਟ ਬੰਦ ਕਰਨ ਖਿਲਾਫ ਲੜ ਰਹੇ ਆਗੂਆਂ 'ਤੇ ਦਰਜ ਕੀਤੇ ਝੂਠੇ ਪਰਚੇ ਤੁਰੰਤ ਵਾਪਿਸ ਲਵੇ। ਕੈਪਟਨ ਸਰਕਾਰ ਨੇ ਮਜ਼ਦੂਰ ਵਰਗ ਨੂੰ 200 ਯੂਨਿਟ ਤੋਂ ਵਾਂਝੇ ਕਰ ਦਿੱਤਾ ਹੈ ਤੇ ਸਰਕਾਰ ਕਿਸਾਨਾਂ ਦੇ ਮੋਟਰਾਂ ਦੇ ਬਿੱਲ ਵੀ ਲਾਉਣ ਦੀ ਨੀਤੀ ਜਲਦ ਬਣਾ ਰਹੀ ਹੈ। ਕੈਪਟਨ ਸਰਕਾਰ ਸੁਵਿਧਾ ਕੇਂਦਰਾਂ ਨੂੰ ਵੀ ਜਲਦ ਤਾਲੇ ਲਗਾਉਣ ਦੀ ਤਿਆਰੀ ਵਿਚ ਹੈ।
ਸਿਹਤ ਵਿਭਾਗ ਨੇ ਕੋਟਕਪੂਰਾ 'ਚ ਪਿਲਾਈਆਂ ਪੋਲੀਓ ਬੂੰਦਾ
NEXT STORY